ਚੰਡੀਗੜ੍ਹ: ਸਿੱਖ ਰਾਜਨੀਤਿਕ ਕੈਦੀ ਭਾਈ ਪਰਮਜੀਤ ਸਿੰਘ ਭਿਓਰਾ ਵੱਲੋਂ ਸਰਬੱਤ ਖਾਲਸਾ ਸੰਬੰਧੀ ਸਿੱਖ ਸੰਗਤ ਦੇ ਨਾਮ ਲਿਖੀ ਗਈ ਚਿੱਠੀ ਨੇ ਸਿੱਖ ਸਫਾਂ ਦੇ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ। ਭਾਈ ਜਗਤਾਰ ਸਿੰਘ ਹਵਾਰਾ ਦੇ ਨੇੜਲੇ ਸਾਥੀ ਭਾਈ ਭਿਓਰਾ ਵੱਲੋਂ ਸਰਬੱਤ ਖਾਲਸਾ ਦੇ ਪ੍ਰਬੰਧਕਾਂ ਵੱਲੋਂ ਜਥੇਦਾਰਾਂ ਦੇ ਐਲਾਨ ਵਿੱਚ ਕੀਤੀ ਗਈ ਕਾਹਲ ਦੀ ਸਖਤ ਅਲੋਚਨਾ ਕੀਤੀ ਗਈ ਹੈ।
ਪੰਜਾਬੀ ਅਖਬਾਰ ਰੋਜ਼ਾਨਾ ਸਪੋਕਸਮੈਨ ਵਿੱਚ ਛਪੀ ਇਸ ਚਿੱਠੀ ਵਿੱਚ ਭਾਈ ਭਿਓਰਾ ਨੇ ਸਰਬੱਤ ਖਾਲਸਾ 2015 ਦੌਰਾਨ ਪ੍ਰਬੰਧਕਾਂ ਵੱਲੋਂ ਲਏ ਗਏ ਫੈਂਸਲਿਆਂ ਪ੍ਰਤੀ ਆਪਣੀ ਨਾਰਾਜ਼ਗੀ ਜਤਾਈ ਹੈ।ਉਨ੍ਹਾਂ ਕਿਹਾ ਕਿ ਭਾਵੇਂ ਪਿੰਡ ਚੱਬਾ ਵਿਖੇ ਵੱਡੀ ਗਿਣਤੀ ਵਿੱਚ ਸਿੱਖ ਸੰਗਤਾਂ ਸ਼ਾਮਿਲ ਹੋਈਆਂ ਪਰ ਪ੍ਰਬੰਧਕ ਕੌਮ ਦੀਆਂ ਭਾਵਨਾਵਾਂ ਦੀ ਤਰਜਮਾਨੀ ਨਹੀਂ ਕਰ ਸਕੇ।
ਉਨ੍ਹਾਂ ਉਸ ਸਮਾਗਮ ਵਿੱਚ ਜਥੇਦਾਰਾਂ ਦੀ ਚੋਣ ਦੀ ਵਿਧੀ ਤੇ ਸਵਾਲ ਚੁੱਕਦਿਆਂ ਕਿਹਾ ਕਿ ਇਹ ਸਿਰਫ ਕੁਝ ਧਿਰਾਂ ਦੀ ਆਪਸੀ ਸੌਦੇਬਾਜੀ ਨਾਲ ਚੋਣ ਕੀਤੀ ਗਈ।ਉਨ੍ਹਾਂ ਕਿਹਾ ਕਿ ਸਰਬੱਤ ਖਾਲਸਾ ਸਮਾਗਮ ਵਿੱਚ ਚੁਣੇ ਗਏ ਤਖ਼ਤ ਸਾਹਿਬਾਨ ਦੇ ਜਥੇਦਾਰਾਂ ਨੂੰ ਉਹ ਪ੍ਰਵਾਨ ਨਹੀਂ ਕਰਦੇ।
ਪੂਰੀ ਚਿੱਠੀ ਪੜਨ ਲਈ ਵੇਖੋ: http://www.rozanaspokesman.com/epaper/full.aspx?dt=12/05/2015&pno=7