Site icon Sikh Siyasat News

ਭਾਈ ਦਲਜੀਤ ਸਿੰਘ ਬਿੱਟੂ ਨੇ ਪੁਲਿਸ ਦਾਅਵਿਆਂ ਨੂੰ ਕੀਤਾ ਰੱਦ: ਸਿੱਖ ਆਗੂਆਂ ਨੂੰ ਆਪਣੀ ਜ਼ਿਮੇਵਾਰੀ ਸਮਝਣ ਦਾ ਦਿੱਤਾ ਸੱਦਾ

 

ਜੈਤੋ: ਪੱਤਰਕਾਰਾਂ ਨਾਲ ਗੱਲ ਕਰਦਿਆਂ ਭਾਈ ਦਲਜੀਤ ਸਿੰਘ ਬਿੱਟੂ ਨੇ ਕਿਹਾ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਲਈ ਸਿੱਖ ਸੰਘਰਸ਼ ਦਾ ਹਿੱਸਾ ਬਣੇ ਸਿੱਖ ਨੌਜਵਾਨਾਂ ਨੂੰ ਪੁਲਿਸ ਝੂਠੇ ਕੇਸਾਂ ਵਿੱਚ ਫਸਾ ਰਹੀ ਹੈ।ਉਨ੍ਹਾਂ ਕਿਹਾ ਕਿ ਰੁਪਿੰਦਰ ਸਿੰਘ ਅਤੇ ਜਤਿੰਦਰ ਸਿੰਘ ਦੀ ਗ੍ਰਿਫਤਾਰੀ ਤੋਂ ਇਹ ਪਤਾ ਲੱਗਦਾ ਹੈ ਕਿ ਪੰਜਾਬ ਪੁਲਿਸ ਅਤੇ ਸਰਕਾਰ ਭੰਬਲਭੁਸਾ ਪੈਦਾ ਕਰਨ ਲਈ ਬੇਅਦਬੀ ਵਿਰੁੱਧ ਸੰਘਰਸ਼ ਕਰ ਰਹੇ ਸਿੱਖਾਂ ‘ਤੇ ਪਰਚੇ ਦਰਜ਼ ਕਰ ਰਹੀ ਅਤੇ ਸਿੱਖਾਂ ਨੂੰ ਬਦਨਾਮ ਕਰ ਰਹੀ ਹੈ।

ਭਾਈ ਦਲਜੀਤ ਸਿੰਘ ਨੇ ਬੇਅਦਬੀ ਕੇਸ ਦੇ ਵਿਦੇਸ਼ਾਂ ਨਾਲ ਸਬੰਧ ਹੋਣ ਦੇ ਪੁਲਿਸ ਦਾਅਵੇ ਨੂੰ ਰੱਦ ਕਰਦਿਆਂ ਕਿਹਾ ਕਿ ਆਸਟਰੇਲੀਆ ਅਤੇ ਦੁਬਈ ਤੋਂ ਸਬੰਧਿਤ ਵਿਅਕਤੀਆਂ ਨੇ ਇਸ ਸਪੱਸ਼ਟ ਕਰ ਦਿੱਤਾ ਹੈ ਕਿ ਕੋਟਕਪੂਰਾ ਵਿੱਚ ਪੁਲਿਸ ਲਾਠੀਚਾਰਜ਼ ਦੌਰਾਨ ਰੁਪਿੰਦਰ ਸਿੰਘ ਦੇ ਜ਼ਖਮੀ ਹੋਣ ਦਾ ਸ਼ੋਸ਼ਲ ਮੀਡੀਆ ਰਾਂਹੀ ਪਤਾ ਲੱਗਣ ‘ਤੇ ਆਰਥਿਕ ਮੱਦਦ ਕਰਨ ਲਈ ਫੋਨ ਕੀਤਾ ਸੀ।

ਉਨਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੋਹਰਾ ਪਾਪ ਕਰ ਰਹੀ ਹੈ। ਪਹਿਲਾਂ ਪਿੰਡ ਬੁਰਜ਼ ਜਵਾਹਰ ਸਿੰਘ ਵਾਲਾ ਵਿੱਚੋਂ ਜੂਨ ਮਹੀਨੇ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਚੋਰੀ ਕਰਨ ਵਾਲਿਆਂ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਦੀ ਬੇਅਦਬੀ ਕਰਨ ਵਾਲ਼ਿਆਂ ਖਿਲਾਫ ਕੋਈ ਕਾਰਵਾਈ ਨਾ ਕਰਕੇ (ਅਤੇ ਫਿਰ ਸਿੱਖਾਂ ਨੂੰ ਕੇਸ ਵਿੱਚ ਫਸਾਉਣ ਦੀ ਝੂਠੀ ਕਹਾਣੀ ਘੜ ਕੇ।

ਸਿੱਖ ਆਗੂ ਨੇ ਕਿਹਾ ਕਿ ਸਿੱਖ ਸੰਗਤਾਂ ‘ਤੇ ਗੋਲੀਆਂ ਚਲਾਉਣ ਵਾਲੇ ਪੁਲਿਸ ਅਫਸਰਾਂ ‘ਤੇ ਉਨ੍ਹਾਂ ਪ੍ਰਸ਼ਾਸ਼ਿਨਕ ਅਧਿਕਾਰੀਆਂ ਸਮੇਤ ਮੁਕੱਦਮੇ ਚਲਾਏ ਜਾਣੇ ਚਾਹੀਦੇ ਹਨ, ਜਿੰਨਾਂ ਨੇ ਗੋਲੀਆਂ ਚਲਾਉਣ ਦੇ ਹੁਕਮ ਦਿੱਤੇ ਸਨ।ਉਨ੍ਹਾਂ ਕਿਹਾ ਕਿ ਪਿੰਡ ਬਹਿਬਲ ਕਲਾਂ ਵਿੱਚ ਗੋਲੀਬਾਰੀ ਦੀ ਘਟਨਾਂ ਦੇ ਕਈ ਤੱਥ ਸਾਹਮਣੇ ਆਉਣੇ ਅਜੇ ਬਾਕੀ ਹਨ।

ਉਨ੍ਹਾਂ ਨੇ ਇਸ ਸੰਘਰਸ਼ ਦੀ ਅਗਵਾਈ ਕਰ ਰਹੀਆਂ ਸ਼ਖਸ਼ੀਅਤਾਂ ਅਤੇ ਜੱਥੇਬੰਦੀਆਂ ਨੂੰ ਇੱਕਮੁੱਠ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਇੱਕ ਮੰਚ ‘ਤੇ ਇਕੱਠੇ ਹੋ ਕੇ ਸੱਚ ਸੰਗਤਾਂ ਦੇ ਸਾਹਮਣੇ ਲਿਆਉਣ ਲਈ ਇੱਕ ਕਮੇਟੀ ਬਣਾਈ ਜਾਵੇ।ਉਨ੍ਹਾਂ ਨੇ ਇਸ ਔਖੀ ਘੜੀ ਵਿੱਚ ਸਿੱਖ ਸੰਗਤ ਨੂੰ ਅਪੀਲ ਕੀਤੀ ਕਿ ਇਸ ਸਮੇਂ ਖਾਲਸਾ ਜਾਬਤਾ ਕਾਇਮ ਰੱਖਿਆ ਜਾਵੇ ਅਤੇ ਸਿੱਖ ਆਗੂਆਂ ਨੂੰ ਇਸ ਸੰਘਰਸ਼ ਦੀ ਸੁੱਚਜੀ ਅਗਵਾਰੀ ਕਰਨ ਲਈ ਛੋਟੇ-ਮੋਟੇ ਵਖਰੇਵਿਆਂ ਨੂੰ ਦਰਕਿਨਾਰ ਕਰਕੇ ਇਕੱਠੇ ਹੋਣਾ ਚਾਹੀਦਾ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version