ਸਿੱਖ ਖਬਰਾਂ

ਭਾਈ ਗੁਰਬਖਸ਼ ਸਿੰਘ ਖਾਲਸਾ: ਭੁੱਖ ਹੜਤਾਲ ਦੇ 47 ਦਿਨ ਪੂਰੇ ਹੋਏ, ਸਿਹਤ ਵਿਗੜੀ

December 31, 2014 | By

ਅੰਬਾਲਾ (30 ਦਸੰਬਰ, 2014): ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲ਼ਿਆਂ ਵੱਲੋਂ ਆਰੰਭੇ ਸਿੱਖਾਂ ਦੇ ਕੌਮੀ ਸੰਘਰਸ਼ ਦੌਰਾਨ ਆਪਣੀਆਂ ਜਿੰਦਗੀਆਂ ਕੌਮ ਦੇ ਲੇਖੇ ਲਾਉਣ ਤੁਰੇ ਕੌਮੀ ਮਰਜੀਵੜਿਆਂ ਨੂੰ ਭਾਰਤ ਦੀਆਂ ਅਦਾਲਤਾਂ ਵੱਲੋਂ ਦਿੱਤੀਆਂ ਗਈਆਂ ਸਜ਼ਾਵਾਂ ਪੂਰੀਆਂ ਕਰਨ ਤੋਂ Bhai Gurbaksh Singhਬਾਅਦ ਵੀ ਸਰਕਾਰ ਵੱਲੋਂ ਰਿਹਾਅ ਨਹੀਂ ਕੀਥਾ ਜਾ ਰਿਹਾ।

ਭਾਰਤ ਸਰਕਾਰ ਵੱਲੋਂ ਸਿੱਖਾਂ ਪ੍ਰਤੀ ਅਪਨਾਏ ਜਾ ਰਹੇ ਦੋਹਰੇ ਮਾਪੰਦਡਾਂ ਅਤੇ ਵਿਤਕਰੇਬਾਜ਼ੀ ਖਿਲਾਫ ਅਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਰਾਜਸੀ ਕੈੇਦੀਆਂ ਦੀ ਰਿਹਾਈ ਲਈ ਭਾਈ ਗੁਰਬਖਸ਼ ਸਿੰਘ ਖ਼ਾਲਸਾ ਵੱਲੋਂ ਗੁਰਦੁਆਰਾ ਸ੍ਰੀ ਲਖਨੌਰ ਸਾਹਿਬ ਵਿਖੇ ਸ਼ੁਰੂ ਕੀਤੀ ਭੁੱਖ ਹੜਤਾਲ ਨੂੰ 47 ਦਿਨ ਪੂਰੇ ਹੋ ਗਏ ਹਨ ਪਰ ਅੱਜ ਭਾਈ ਗੁਰਬਖਸ਼ ਸਿੰਘ ਖਾਲਸਾ ਦੀ ਤਬੀਅਤ ਅੱਜ ਦੇਰ ਰਾਤ ਅਚਾਨਕ ਖਰਾਬ ਹੋ ਗਈ ।

ਜਾਣਕਾਰੀ ਅਨੁਸਾਰ ਅੱਜ ਸਾਹ ਲੈਣ ਵਿਚ ਤਕਲੀਫ ਹੋਈ, ਜਿਸ ‘ਤੇ ਡਾ: ਮਨਦੀਪ ਸਚਦੇਵਾ ਅਤੇ ਡਾ: ਹਰਸ਼ ਕੁਮਾਰ ਦੀ ਟੀਮ ਨੇ ਉਨ੍ਹਾਂ ਦਾ ਚੈਕਅਪ ਕੀਤਾ। ਜਿਸ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਭਾਈ ਖਾਲਸਾ ਦੀ ਸ਼ੂਗਰ ਘਟ ਕੇ ਸਿਰਫ 53 ਰਹਿ ਗਈ, ਉਨ੍ਹਾਂ ਦੇ ਪਿਸ਼ਾਬ ਵਿਚ ਵੀ ਇਨਫੈਕਸ਼ਨ ਹੈ । ਇਸ ਤੋਂ ਇਲਾਵਾ ਉਨ੍ਹਾਂ ਦੇ ਦਿਮਾਗ ਵਿਚ ਵੀ ਇਨਫੈਕਸ਼ਨ ਦਾ ਖਦਸ਼ਾ ਹੈ ।

ਡਾਕਟਰਾਂ ਨੇ ਉਨ੍ਹਾਂ ਨੂੰ ਇਲਾਜ਼ ਲਈ ਹਸਪਤਾਲ ‘ਚ ਦਾਖਲ ਹੋ ਕੇ ਇਲਾਜ ਕਰਾਉਣ ਦੀ ਬੇਨਤੀ ਕੀਤੀ ਅਤੇ ਇਸ ਲਈ ਗੁਰਦੁਆਰਾ ਸਾਹਿਬ ਦੇ ਬਾਹਰ ਐਾਬੂਲੈਂਸ ਵੀ ਆ ਗਈ ਪਰ ਭਾਈ ਖਾਲਸਾ ਗੁਰਦੁਆਰਾ ਸਾਹਿਬ ਵਿਚ ਹੀ ਰਹਿ ਕੇ ਭੁੱਖ ਹੜਤਾਲ ਕਰਨ ਲਈ ਬਜਿੱਦ ਹਨ । ਡਾਕਟਰਾਂ ਨੇ ਉਨ੍ਹਾਂ ਦੇ ਮੂੰਹ ‘ਤੇ ਮਾਸਕ ਲਗਾ ਦਿੱਤਾ ।

ਪ੍ਰੈਸ ਸਕੱਤਰ ਗੁਰਪ੍ਰੀਤ ਸਿੰਘ ਗੁਰੀ ਨੇ ਦੱਸਿਆ ਕਿ ਅੱਜ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਦੇ ਅਵਤਾਰ ਸਿੰਘ ਹਿੱਤ ਅਤੇ ਪਰਮਜੀਤ ਸਿੰਘ ਰਾਣਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਰਨੈਲ ਸਿੰਘ ਪੰਜੋਲੀ ਨੇ ਭਾਈ ਖ਼ਾਲਸਾ ਨੂੰ ਪੂਰਨ ਹਮਾਇਤ ਦਾ ਭਰੋਸਾ ਦਿੱਤਾ। ਸ੍ਰੀ ਪੰਜੋਲੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ, ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਦਿੱਲੀ ਕਮੇਟੀ ਅਤੇ ਪੰਜਾਬ ਸਰਕਾਰ ਨੂੰ ਇਸ ਸੰਘਰਸ਼ ਨੂੰ ਸਫ਼ਲ ਕਰਨ ਲਈ ਹਰ ਸੰਭਵ ਉਪਰਾਲਾ ਕਰਨਾ ਚਾਹੀਦਾ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: ,