ਚੰਡੀਗੜ੍ਹ – ਕੌਮੀਅਤਾਂ ਦੇ ਅਧਿਕਾਰਾਂ ਦੀ ਉਲੰਘਣਾ ਖਿਲਾਫ ਦਲ ਖਾਲਸਾ ਵੱਲੋਂ ਕੀਤੇ ਜਾ ਰਹੇ ਮਾਰਚ ਚ ਸ਼ਾਮਲ ਹੋਣ ਤੋਂ ਪਹਿਲਾ ਦੇਰ ਰਾਤ ਭਾਈ ਹਰਦੀਪ ਸਿੰਘ ਮਹਿਰਾਜ ਨੂੰ ਪੰਜਾਬ ਪੁਲਿਸ ਨੇ ਉਹਨਾਂ ਨੂੰ ਘਰ ਚ ਹੀ ਨਜ਼ਰਬੰਦ ਕੀਤਾ ਹੋਇਆ ਹੈ।
ਸਿੱਖ ਸਿਆਸਤ ਨਾਲ ਭਾਈ ਹਰਦੀਪ ਸਿੰਘ ਮਹਿਰਾਜ ਨੇ ਜਾਣਕਾਰੀ ਸਾਂਝੀ ਕਰਦਿਆਂ ਦਸਿਆ ਕਿ ਉਹਨਾਂ ਤੋਂ ਇਲਾਵਾ ਜੀਵਨ ਸਿੰਘ ਗਿੱਲ ਕਲ੍ਹਾਂ (ਮੀਤ ਪ੍ਰਧਾਨ) ਨੂੰ ਥਾਣਾ ਸਦਰ ਰਾਮਪੁਰਾ ਅਤੇ ਪਰਮਜੀਤ ਸਿੰਘ ਜੱਗੀ (ਜ਼ਿਲ੍ਹਾਂ ਪ੍ਰਧਾਨ, ਕੋਟਫੱਤਾ) ਨੂੰ ਕੋਟਫੱਤਾ ਦੇ ਥਾਣੇ ਚ ਰੱਖਿਆ ਗਿਆ ਹੈ। ਸ. ਗੁਰਦੀਪ ਸਿੰਘ ਬਠਿੰਡਾ ਨੂੰ ਘਰ ਵਿਚ ਨਜ਼ਰਬੰਦ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਦਿੱਲੀ ਦਰਬਾਰ (ਇੰਡੀਅਨ ਸਟੇਟ) ਵੱਲੋਂ ਸਿੱਖਾਂ ਅਤੇ ਹੋਰ ਨਸਲੀ ਘੱਟ ਗਿਣਤੀਆਂ ਅਤੇ ਕੌਮੀਅਤਾਂ ਦੇ ਅਧਿਕਾਰਾਂ ਦੀ ਲਗਾਤਾਰ ਉਲੰਘਣਾ ਦੇ ਖਿਲਾਫ ਦਲ ਖਾਲਸਾ ਵੱਲੋਂ ਅੱਜ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ ਹੋਇਆ ਹੈ।
ਦਲ ਖਾਲਸਾ ਵੱਲੋਂ ਇਹ ਮਾਰਚ ਬਠਿੰਡਾ ਦੇ ਗੁਰਦੁਆਰਾ ਸਿੰਘ ਸਭਾ ਤੋਂ ਸ਼ੁਰੂ ਹੋ ਕੇ ਫਾਇਰ ਬ੍ਰਿਗੇਡ ਚੌਕ ਤੇ ਪਹੁੰਚ ਕੇ ਰੈਲੀ ਕੀਤੀ ਜਾਣੀ ਹੈ।