ਸਿਆਸੀ ਖਬਰਾਂ » ਸਿੱਖ ਖਬਰਾਂ

ਭਾਈ ਮੋਹਕਮ ਸਿੰਘ ਨੇ ਹਾਈਕੋਰਟ ਵਿੱਚ ਅਰਜ਼ੀ ਦੇ ਕੇ ਸੁਰੱਖਿਆ ਦੀ ਮੰਗ ਕੀਤੀ

January 23, 2016 | By

ਭਾਈ ਮੋਹਕਮ ਸਿੰਘ

ਭਾਈ ਮੋਹਕਮ ਸਿੰਘ

ਚੰਡੀਗੜ੍ਹ (22 ਜਨਵਰੀ, 2016): ਸਰਬੱਤ ਖਾਲਸਾ (2015) ਦੇ ਮੁੱਖ ਪ੍ਰਬੰਧਕਾਂ ਵਿੱਚੋਂ ਅਤੇ ਯੂਨਾਈਟਡ ਅਕਾਲੀ ਦਲ ਦੇ ਮੁਖੀ ਭਾਈ ਮੋਹਕਮ ਸਿੰਘ , ਜਿੰਨਾਂ ਨੂੰ ਦੇਸ਼ ਧਰੋਹ ਅਤੇ ਹੋਰ ਕੇਸਾਂ ਵਿੱਚ ਪੰਜਾਬ ਸਰਕਾਰ ਨੇ ਜੇਲ ਵਿੱਚ ਨਜ਼ਰਬੰਦ ਕੀਤਾ ਹੋਇਆ ਹੈ, ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਸੁਰੱਖਿਆ ਦੀ ਮੰਗ ਕੀਤੀ ਹੈ ।

ਮੋਹਕਮ ਸਿੰਘ ਨੇ ਪਟੀਸ਼ਨ ਪਾ ਕੇ ਇਹ ਵੀ ਮੰਗ ਕੀਤੀ ਹੈ ਕਿ ਪੰਜਾਬ ਸਰਕਾਰ ਦੱਸੇ ਕਿ ਉਨ੍ਹਾਂ ਖਿ਼ਲਾਫ਼ ਕਿੰਨੇ ਤੇ ਕਿਹੜੇ ਮਾਮਲੇ ਦਰਜ ਹਨ ।ਜਸਟਿਸ ਐਮ.ਐਮ.ਐਸ. ਬੇਦੀ ਨੇ ਇਸ ਪਟੀਸ਼ਨ ‘ਤੇ ਪੰਜਾਬ ਸਰਕਾਰ, ਡੀ.ਜੀ.ਪੀ. ਪੰਜਾਬ, ਅੰਮਿ੍ਤਸਰ ਦੇ ਪੁਲਿਸ ਕਮਿਸ਼ਨਰ ਤੇ ਐਸ.ਐਸ.ਪੀ. ਨੂੰ ਨੋਟਿਸ ਜਾਰੀ ਕਰਕੇ 8 ਫ਼ਰਵਰੀ ਨੰੂ ਜਵਾਬ ਤਲਬ ਕਰ ਲਿਆ ਹੈ ।

ਜ਼ਿਕਰਯੋਗ ਹੈ ਕਿ ਭਾਈ ਮੋਹਕਮ ਸਿੰਘ ਦੀ ਦੇਸ਼ ਧਰੋਹ ਅਤੇ ਸ਼੍ਰੀ ਦਰਬਾਰ ਸਾਹਿਬ ਵਿਖੇ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਣ ਦੇ ਮਾਮਲੇ ‘ਚ ਪਹਿਲਾਂ ਹੀ ਹਾਈਕੋਰਟ ਤੋਂ ਜ਼ਮਾਨਤ ਹੋ ਚੁੱਕੀ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , ,