ਸਿੱਖ ਖਬਰਾਂ

ਭਾਈ ਨਰਾਇਣ ਸਿੰਘ ਚੌੜਾ ਦੀ ਜਮਾਨਤ ਹੋਈ ਮਨਜੂਰ

March 25, 2025 | By

ਚੰਡੀਗੜ੍ਹ –  ਅੰਮ੍ਰਿਤਸਰ ਦੀ ਇੱਕ ਅਦਾਲਤ ਵੱਲੋਂ ਅੱਜ ਭਾਈ ਨਾਰਾਇਣ ਸਿੰਘ ਚੌੜਾ ਦੀ ਜਮਾਨਤ ਮਨਜ਼ੂਰ ਕਰ ਲਈ ਗਈ। ਜ਼ਿਕਰ ਯੋਗ ਹੈ ਕਿ ਦੋ ਦਸੰਬਰ ਨੂੰ ਸੁਣਾਏ ਗਏ ਫੈਸਲਿਆਂ ਤੋਂ ਬਾਅਦ ਚਾਰ ਦਸੰਬਰ ਨੂੰ ਭਾਈ ਨਰਾਇਣ ਸਿੰਘ ਚੌੜਾ ਵੱਲੋਂ ਸੁਖਬੀਰ ਬਾਦਲ ਦੇ ਸਾਹਮਣੇ ਇੱਕ ਖੜਾਕ ਕੀਤਾ ਗਿਆ ਸੀ ਜਿਸ ਤੋਂ ਬਾਅਦ ਉਹਨਾਂ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਸੀ।

ਭਾਈ ਨਰਾਇਣ ਸਿੰਘ ਚੌੜਾ

ਪਿਛਲੇ ਕਰੀਬ ਚਾਰ ਮਹੀਨੇ ਤੋਂ ਰੋਪੜ ਜੇਲ ਵਿੱਚ ਸੁਖਬੀਰ ਬਾਦਲ ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਦੇ ਇਰਾਦਾ ਕਤਲ ਕੇਸ ਨਜ਼ਰਬੰਦ ਭਾਈ ਨਰਾਇਣ ਸਿੰਘ ਦੀ ਜਮਾਨਤ ਦੀ ਅਰਜੀ ਉੱਪਰ ਅੱਜ ਅੰਮ੍ਰਿਤਸਰ ਦੀ ਅਦਾਲਤ ਵੱਲੋਂ ਸੁਣਵਾਈ ਕਰਦਿਆਂ ਸ੍ਰੀ ਸੁਮਿਤ ਘਈ, ਵਧੀਕ ਸੈਸ਼ਨਜ਼ ਜੱਜ, ਸ੍ਰੀ ਅੰਮ੍ਰਿਤਸਰ ਨੇ ਬਚਾਅ ਪੱਖ ਵੱਲੋਂ ਐਡਵੋਕੇਟ ਜਸਪਾਲ ਸਿੰਘ ਮੰਝਪੁਰ, ਐਡਵੋਕੇਟ ਜਗਦੀਪ ਸਿੰਘ ਰੰਧਾਵਾ ਅਤੇ ਐਡਵੋਕੇਟ ਬਲਜਿੰਦਰ ਸਿੰਘ ਦੀਆਂ  ਦਲੀਲਾਂ ਨਾਲ ਸਹਿਮਤ ਹੁੰਦਿਆਂ ਭਾਈ ਨਾਰਾਇਣ ਸਿੰਘ ਦੀ ਜਮਾਨਤ ਮਨਜ਼ੂਰ ਕਰ ਲਈ ਹੈ।

ਜਿਹਨਾਂ ਨਾਲ ਸਹਿਮਤ ਹੁੰਦਿਆਂ ਉਹਨਾਂ ਦੀ ਜਮਾਨਤ ਮਨਜ਼ੂਰ ਕਰ ਲਈ ਗਈ।

 

Breaking News: ਭਾਈ ਨਰਾਇਣ ਸਿੰਘ ਚੌੜਾ ਨੂੰ ਮਿਲੀ ਜਮਾਨਤ; ਵਕੀਲਾਂ ਨੇ ਸਾਂਝੀ ਕੀਤੀ ਜਾਣਕਾਰੀ 

 

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , ,