ਭਾਈ ਬਲਦੇਵ ਸਿੰਘ ਵਡਾਲਾ ਭਾਈ ਭੁਪਿੰਦਰ ਸਿੰਘ ਅਸੰਧ ਨੂੰ ਸਨਮਾਨਿਤ ਕਰਦੇ ਹੋਏ

ਸਿਆਸੀ ਖਬਰਾਂ

ਭਾਈ ਬਲਦੇਵ ਸਿੰਘ ਵਡਾਲਾ ਨੇ ਸ਼੍ਰੋਮਣੀ ਕਮੇਟੀ ਪ੍ਰਬੰਧ ਵਿੱਚ ਸੁਧਾਰ ਲਈ ਸਿਆਸੀ ਮੈਦਾਨ ਵਿੱਚ ਨਿਤਰਣ ਦਾ ਐਲਾਨ ਕੀਤਾ

By ਸਿੱਖ ਸਿਆਸਤ ਬਿਊਰੋ

February 04, 2016

ਚੰਡੀਗੜ੍ਹ (3 ਫਰਵਰੀ, 2016): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਬਾਗੀ ਸੁਰਾਂ ਰੱਖਣ ਵਾਲੇ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਬਲਦੇਵ ਸਿੰਘ ਵਡਾਲਾ ਨੇ ਸ਼੍ਰੋਮਣੀ ਕਮੇਟੀ ਵਿਰੁੱਧ ਸਿਆਸੀ ਮੈਦਾਨ ਵਿੱਚ ਨਿਤਰਣ ਦਾ ਐਲਾਨ ਕਰ ਦਿੱਤਾ ਹੈ।

ਅੱਜ ਇਥੇ ਪ੍ਰੈੱਸ ਕਲੱਬ ‘ਚ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਸ਼ੋ੍ਰਮਣੀ ਕਮੇਟੀ ‘ਚ ਸਿਆਸੀ ਪ੍ਰਭਾਵ ਤੋਂ ਮੁਕਤ, ਭਿ੍ਸ਼ਟਾਚਾਰ ਰਹਿਤ, ਸੇਵਾ ਤੇ ਸਿੱਖੀ ਪ੍ਰਚਾਰ ਨੂੰ ਸਮਰਪਿਤ ਵਿਵਸਥਾ ਦੀ ਸਥਾਪਤੀ ਲਈ ‘ਸਿੱਖ ਸਦਭਾਵਨਾ ਦਲ’ ਦੇ ਝੰਡੇ ਹੇਠਾਂ ਆਉਂਦੀਆਂ ਸ਼ੋ੍ਰਮਣੀ ਕਮੇਟੀ ਚੋਣਾਂ ਲੜਨ ਦਾ ਵੀ ਐਲਾਨ ਕੀਤਾ ।

ਇਸ ਮੌਕੇ ਉਨ੍ਹਾਂ ਨਾਲ ਹਰਿਆਣਾ ਤੋਂ ਸ਼ੋ੍ਰਮਣੀ ਕਮੇਟੀ ਦੇ ਮੌਜੂਦਾ ਮੈਂਬਰ ਭੁਪਿੰਦਰ ਸਿੰਘ ਅਸੰਧ ਨੇ ਵੀ ਸਮਰਥਨ ‘ਚ ਤੁਰਨ ਦਾ ਐਲਾਨ ਕੀਤਾ । ਭਾਈ ਵਡਾਲਾ ਨੇ ਕਿਹਾ ਕਿ ਗੁਰਦੁਆਰਾ ਪ੍ਰਬੰਧਾਂ ‘ਚ ਚੰਗਾ ਨਿਜ਼ਾਮ ਲਿਆਉਣ ਲਈ ਉਨ੍ਹਾਂ ਵਲੋਂ ‘ਸਿੱਖ ਸਦਭਾਵਨਾ ਦਲ’ ਦਾ ਗਠਨ ਕੀਤਾ ਹੈ, ਜੋ ਅਗਲੀਆਂ ਸ਼ੋ੍ਰਮਣੀ ਕਮੇਟੀ ਚੋਣਾਂ ‘ਚ ਹਿੱਸਾ ਲਵੇਗਾ ।

ਉਨ੍ਹਾਂ ਐਲਾਨ ਕੀਤਾ ਕਿ 22 ਮਾਰਚ ਨੂੰ ਹੋਲੇ ਮਹੱਲੇ ਮੌਕੇ ਉਹ ਸ੍ਰੀ ਅਨੰਦਪੁਰ ਸਾਹਿਬ ਤੋਂ ਗੁਰਦੁਆਰਾ ਸੁਧਾਰ ਲਹਿਰ ਲਈ ਆਪਣੇ ਏਜੰਡੇ ਦਾ ਐਲਾਨ ਕਰਨਗੇ । ਇਸ ਮੌਕੇ ਭਾਈ ਇਕਬਾਲ ਸਿੰਘ, ਭਾਈ ਬਲਵਿੰਦਰ ਸਿੰਘ ਸਮੇਤ ਹੋਰ ਹਾਜ਼ਰ ਸਨ ।

ਸ਼੍ਰੋਮਣੀ ਕਮੇਟੀ ਨੇ ਉਨ੍ਹਾਂ ਵੱਲੋਂ ਪੰਥਕ ਮੁੱਦਿਆਂ ‘ਤੇ ਖੜ੍ਹਨ ਨੂੰ ਬਗਾਵਤ ਵਜੋਂ ਵੇਖਦਿਆਂ ਉਨਾਂ ਦੀ ਬਦਲੀ ਸ਼੍ਰੀ ਦਰਬਾਰ ਸਾਹਿਬ ਤੋਂ ਜੀਂਦ ਹਰਿਆਣਾ ਕਰ ਦਿੱਤੀ ਸੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: