ਲਖਨਊ: ਸਮਾਜਵਾਦੀ ਪਾਰਟੀ (ਸਪਾ) ਦੇ ਪ੍ਰਧਾਨ ਅਖਿਲੇਸ਼ ਯਾਦਵ ਨੇ ਕੇਂਦਰ ਅਤੇ ਉੱਤਰ ਪ੍ਰਦੇਸ਼ ਦੀਆਂ ਭਾਜਪਾ ਸਰਕਾਰਾਂ ਉੱਤੇ ਸਿੱਖਿਆ ਅਦਾਰਿਆਂ ਵਿਚ ਰਾਸ਼ਟਰੀ ਸਵੈਸੇਵਕ ਸੰਘ (ਆਰ. ਐਸ. ਐਸ.) ਦੀ ਵਿਚਾਰਧਾਰਾ ਥੋਪਣ ਦਾ ਦੋਸ਼ ਲਗਾਉਂਦਿਆਂ ਕਿਹਾ ਹੈ ਕਿ ਇਸ ਨਾਲ ਵਿਿਦਆਰਥੀਆਂ ਵਿਚ ਬੇਚੈਨੀ ਵਧ ਰਹੀ ਹੈ ਅਤੇ ਇਨ੍ਹਾਂ ਅਦਾਰਿਆਂ ਵਿਚ ਟਕਰਾਅ ਦਾ ਮਹੌਲ ਬਣਦਾ ਜਾ ਰਿਹਾ ਹੈ।
ਸਮਾਜਵਾਦੀ ਪਾਰਟੀ ਦੇ ਬੁਲਾਰੇ ਰਾਜੇਂਦਰ ਚੌਧਰੀ ਨੇ ਦੱਸਿਆ ਕਿ ਅਖਿਲੇਸ਼ ਯਾਦਵ ਨੇ ਸ਼ੁੱਕਰਵਾਰ (29 ਸਤੰਬਰ) ਨੂੰ ਲਖਨਊ ਵਿੱਚ ਵੱਖ-ਵੱਖ ਅਦਾਰਿਆਂ ਦੇ ਚੋਣਵੇਂ ਵਿਿਦਆਰਥੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਸਹਮਤੀ ਦੀ ਅਵਾਜ ਨੂੰ ਦੱਬਣ ਦੀਆਂ ਕੋਸ਼ਿਸ਼ਾਂ ਨਾਲ ਵਿਿਦਆਰਥੀਆਂ ਦਾ ਮਨੋਬਲ ਢਾਹੁਣ ਦਾ ਯਤਨ ਕੀਤਾ ਜਾ ਰਿਹਾ ਹੈ।
ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਵਿੱਚ ਜਦੋਂ ਤੋਂ ਭਾਜਪਾ ਦੀ ਸਰਕਾਰ ਬਣੀ ਹੈ ਉਦੋਂ ਤੋਂ ਹੀ ਸਿੱਖਿਆ ਅਦਾਰਿਆਂ ਦਾ ਮਾਹੌਲ ਖਰਾਬ ਹੁੰਦਾ ਜਾ ਰਿਹਾ ਹੈ।
ਅਖਿਲੇਸ਼ ਨਾਲ ਮੁਲਾਕਾਤ ਕਰਨ ਵਾਲੀਆਂ ਵਿੱਚ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐਨ. ਯੂ) ਅਤੇ ਦਿੱਲੀ ਯੂਨੀਵਰਸਿਟੀ ਦੇ ਵਿਿਦਆਰਥੀ ਆਗੂ ਵੀ ਸ਼ਾਮਿਲ ਸਨ।