Site icon Sikh Siyasat News

ਕੈਨੇਡਾ ਦੇ ਰੱਖਿਆ ਮੰਤਰੀ ਸ. ਹਰਜੀਤ ਸਿੰਘ ਸੱਜਣ ਨੇ ਸ਼੍ਰੋਮਣੀ ਕਮੇਟੀ ਨੂੰ ਲਿਖਿਆ ਧੰਨਵਾਦੀ ਪੱਤਰ

ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ (ਫਾਈਲ ਫੋਟੋ)

ਅੰਮ੍ਰਿਤਸਰ: ਕੈਨੇਡਾ ਦੇ ਰੱਖਿਆ ਮੰਤਰੀ ਸ. ਹਰਜੀਤ ਸਿੰਘ ਸੱਜਣ ਨੇ ਆਪਣੀ ਪੰਜਾਬ ਫੇਰੀ ਦੌਰਾਨ ਦਰਬਾਰ ਸਾਹਿਬ ਨਤਮਸਤਕ ਹੋਣ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਿਲੇ ਮਾਣ ਸਨਮਾਨ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦਾ ਧੰਨਵਾਦ ਕੀਤਾ ਹੈ।

ਹਰਜੀਤ ਸਿੰਘ ਸੱਜਣ ਕੜਾਹ ਪ੍ਰਸਾਦ ਲੈਂਦੇ ਹੋਏ (ਫਾਈਲ ਫੋਟੋ)

ਸ. ਸੱਜਣ ਨੇ ਪ੍ਰੋ. ਬਡੂੰਗਰ ਨੂੰ ਭੇਜੇ ਇੱਕ ਧੰਨਵਾਦੀ ਪੱਤਰ ਰਾਹੀਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਦੇ ਸਵਾਗਤ ਅਤੇ ਸਨਮਾਨ ਕਰਨ ਤੋਂ ਉਹ ਬੇਹੱਦ ਪ੍ਰਭਾਵਿਤ ਹੋਏ ਹਨ। ਉਨ੍ਹਾਂ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਸਮੇਂ ਦੇ ਅਨੁਭਵ ਨੂੰ ਆਪਣੇ ਜੀਵਨ ਦੀ ਵੱਡੀ ਪ੍ਰਾਪਤੀ ਦੱਸਿਆ ਅਤੇ ਕਿਹਾ ਕਿ ਇਹ ਪਲ ਉਨ੍ਹਾਂ ਲਈ ਅਹਿਮ ਸਨ। ਸ. ਸੱਜਣ ਨੇ ਕਿਹਾ ਕਿ ਇਸ ਮਹਾਨ ਅਸਥਾਨ ‘ਤੇ ਆਪਣੀ ਸ਼ਰਧਾ ਲੈ ਕੇ ਪੁੱਜੇ ਦੁਨੀਆਂ ਭਰ ਦੇ ਲੋਕਾਂ ਨੂੰ ਵੇਖ ਕੇ ਉਨ੍ਹਾਂ ਦਾ ਆਤਮਿਕ ਅਮੀਰੀ ਵਿਚ ਵਿਸ਼ਵਾਸ ਹੋਰ ਵੀ ਪੱਕਾ ਹੋਇਆ ਹੈ। ਉਨ੍ਹਾਂ ਦਰਬਾਰ ਸਾਹਿਬ ਤੋਂ ਪ੍ਰਾਪਤ ਸ਼ਾਂਤੀ ਦੀ ਅਵਸਥਾ ਨੂੰ ਵਿਸ਼ਵ ਸ਼ਾਂਤੀ ਲਈ ਸੁਨੇਹੇ ਦੇ ਰੂਪ ਵਿਚ ਚਿਤਵਿਆ।

ਜ਼ਿਕਰਯੋਗ ਹੈ ਕਿ 20 ਅਪ੍ਰੈਲ 2017 ਨੂੰ ਸ. ਹਰਜੀਤ ਸਿੰਘ ਸੱਜਣ ਦੇ ਦਰਬਾਰ ਸਾਹਿਬ ਮੱਥਾ ਟੇਕਣ ਆਏ ਸੀ।

ਸਬੰਧਤ ਖ਼ਬਰ:

1984 ਦੇ ਕਤਲੇਆਮਾਂ ਖਿਲਾਫ ਕੈਨੇਡਾ ਤੋਂ ਉਠਦੀਆਂ ਆਵਾਜ਼ਾਂ ਕੈਪਟਨ ਨੂੰ ਡਰਾ ਰਹੀਆਂ ਹਨ: ਖਾਲੜਾ ਮਿਸ਼ਨ …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version