ਖੇਤੀਬਾੜੀ » ਸਿਆਸੀ ਖਬਰਾਂ

ਕਿਸਾਨੀ ਕਰਜ਼ਿਆਂ ਦੀ ਮਾਫੀ ਬਾਰੇ ਕੈਪਟਨ ਅਮਰਿੰਦਰ ਸਿੰਘ ਅੱਜ ਕਰਨਗੇ ਨਰਿੰਦਰ ਮੋਦੀ ਨਾਲ ਮੁਲਾਕਾਤ

August 8, 2017 | By

ਚੰਡੀਗੜ੍ਹ: ਪੰਜਾਬ ਦੇ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਦਾ ਫੈ਼ਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ (8 ਅਗਸਤ) ਨੂੰ ਹੋਣ ਵਾਲੀ ਮੀਟਿੰਗ ’ਤੇ ਨਿਰਭਰ ਕਰਦਾ ਹੈ। ਜੇ ਕੇਂਦਰ ਨੇ ਪੰਜਾਬ ਨੂੰ ਕਰਜ਼ਾ ਲੈਣ ਲਈ ਨਿਯਮਾਂ ’ਚ ਛੋਟ ਦਿੱਤੀ ਤਾਂ ਹੀ ਕਿਸਾਨਾਂ ਦਾ ਕਰਜ਼ਾ ਮੁਆਫ ਹੋ ਸਕੇਗਾ। ਕੇਂਦਰ ਵੱਲੋਂ ‘ਵਿੱਤੀ ਜ਼ਿੰਮੇਵਾਰੀ ਤੇ ਬਜਟ ਪ੍ਰਬੰਧ ਐਕਟ’ ਵਿੱਚ ਹੋਰ ਕਰਜ਼ਾ ਲੈਣ ਲਈ ਛੋਟ ਦਿੱਤੇ ਜਾਣ ਨਾਲ ਹੀ ਪੰਜਾਬ ਨੂੰ ਹੋਰ ਕਰਜ਼ਾ ਮਿਲ ਸਕਦਾ ਹੈ। ਇਸ ਐਕਟ ਅਨੁਸਾਰ ਹਰੇਕ ਰਾਜ ਸਰਕਾਰ ਨੂੰ ਕੁੱਲ ਘਰੇਲੂ ਉਤਪਾਦ (ਜੀਡੀਪੀ) ਦੇ ਅਨੁਪਾਤ ਅਨੁਸਾਰ ਹੀ ਕਰਜ਼ਾ ਮਿਲਦਾ ਹੈ ਅਤੇ ਉਸ ਮੁਤਾਬਕ ਪੰਜਾਬ ਪਹਿਲਾਂ ਹੀ ਕਰਜ਼ਾ ਲੈ ਚੁੱਕਿਆ ਹੈ। ਪੰਜਾਬ ਸਰਕਾਰ ਦੇ ਵਿੱਤੀ ਮਾਹਿਰਾਂ ਮੁਤਾਬਕ ਕੇਂਦਰ ਨੇ ਪਹਿਲਾਂ ਵੀ ਅਨਾਜ ਦੇ 31000 ਕਰੋੜ ਰੁਪਏ ਨੂੰ ਕਰਜ਼ੇ ’ਚ ਬਦਲਣ ਲਈ ਛੋਟ ਦਿੱਤੀ ਸੀ ਪਰ ਉਸ ਵੇਲੇ ਸੂਬੇ ਦੀ ਜੀਡੀਪੀ ’ਚ ਵੀ ਵਾਧਾ ਹੋਇਆ ਸੀ, ਜਿਸ ਕਾਰਨ ਛੋਟ ਆਸਾਨੀ ਨਾਲ ਮਿਲ ਗਈ ਸੀ।

ਕੈਪਟਨ ਅਮਰਿੰਦਰ ਸਿੰਘ ਅਤੇ ਨਰਿੰਦਰ ਮੋਦੀ (ਫਾਈਲ ਫੋਟੋ)

ਕੈਪਟਨ ਅਮਰਿੰਦਰ ਸਿੰਘ ਅਤੇ ਨਰਿੰਦਰ ਮੋਦੀ (ਫਾਈਲ ਫੋਟੋ)

ਪੰਜਾਬ ਸਰਕਾਰ ਨਿਯਮਾਂ ਵਿੱਚ ਢਿੱਲ ਮਿਲਣ ’ਤੇ ਦਸ ਹਜ਼ਾਰ ਕਰੋੜ ਰੁਪਏ ਕਰਜ਼ਾ ਲੈਣਾ ਚਾਹੁੰਦੀ ਹੈ। ਮੁੱਖ ਮੰਤਰੀ ਨਾਲ ਵਿੱਤ ਮੰਤਰੀ ਮਨਪ੍ਰੀਤ ਬਾਦਲ ਵੀ ਹੋਣਗੇ। ਇਸ ਬੈਠਕ ’ਚ ਕਰਜ਼ਾ ਮੁਆਫੀ ਤੋਂ ਇਲਾਵਾ ਸੂਬੇ ਨਾਲ ਸਬੰਧਤ ਹੋਰ ਮੁੱਦੇ ਵੀ ਵਿਚਾਰੇ ਜਾਣਗੇ। ਦੋਵਾਂ ਆਗੂਆਂ ਦੀ ਇਕ ਮੀਟਿੰਗ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨਾਲ ਵੀ ਹੋਵੇਗੀ। ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਵੀ ਮੀਟਿੰਗਾਂ ਵਿੱਚ ਸ਼ਾਮਲ ਹੋਣਗੇ।

ਸਬੰਧਤ ਵੀਡੀਓ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , , ,