ਵਿਦੇਸ਼

ਕੈਪਟਨ ਵਲੋਂ ਸੁਰੱਖਿਆ ਵਧਾਏ ਜਾਣ ਦੀਆਂ ਖ਼ਬਰਾਂ ਦਾ ਖੰਡਨ; ਪੰਜਾਬ ਆ ਕੇ ਸਾਹਮਣਾ ਕਰਨ ਦੀ ਦਿੱਤੀ ਚੁਣੌਤੀ

By ਸਿੱਖ ਸਿਆਸਤ ਬਿਊਰੋ

May 26, 2017

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਨੇ ਆਪਣੇ ਅਤੇ ਰਵਨੀਤ ਬਿੱਟੂ ਵਾਸਤੇ ਕੇਂਦਰ ਤੋਂ ਜ਼ੈੱਡ ਪਲੱਸ ਸੁਰੱਖਿਆ ਮੰਗੇ ਜਾਣ ਦੀਆਂ ਰਿਪੋਰਟਾਂ ਨੂੰ ਰੱਦ ਕਰਦੇ ਹੋਏ ਕਿਹਾ ਹੈ ਕਿ ਸੂਬਾ ਪੁਲਿਸ ਕਾਂਗਰਸੀ ਆਗੂਆਂ ਨੂੰ ਸੁਰੱਖਿਆ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਸਮਰੱਥ ਹੈ। ਉਨ੍ਹਾਂ ਕਿਹਾ ਕਿ ਸੁਰੱਖਿਆ ਵਧਾਉਣ ਦੇ ਸਬੰਧ ਵਿੱਚ ਕੇਂਦਰ ਕੋਲ ਪਹੁੰਚ ਕਰਨ ਦਾ ਕੋਈ ਸਵਾਲ ਹੀ ਪੈਦਾ ਨਹੀਂ ਹੁੰਦਾ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਪੁਲਿਸ ‘ਤੇ ਪੂਰਾ ਵਿਸ਼ਵਾਸ ਹੈ।

ਕੈਪਟਨ ਅਮਰਿੰਦਰ ਨੇ ਕਿਹਾ ਕਿ ਉਹ ਖੁਦ ਅਤੇ ਉਨ੍ਹਾਂ ਦੀ ਸਰਕਾਰ ਅਜਿਹੇ ਲੋਕਾਂ ਦੀਆਂ ਧਮਕੀਆਂ ਤੋਂ ਡਰਨ ਵਾਲੀ ਨਹੀਂ ਜੋ ਪੰਜਾਬ ਆ ਕੇ ਉਨ੍ਹਾਂ ਦਾ ਸਾਹਮਣਾ ਕਰਨ ਦੀ ਵੀ ਜੁਅੱਰਤ ਨਹੀਂ ਰੱਖਦੇ। ਮੁੱਖ ਮੰਤਰੀ ਦਫ਼ਤਰ ਦੇ ਇਕ ਸਰਕਾਰੀ ਬੁਲਾਰੇ ਨੇ ਆਖਿਆ ਕਿ ਵੀਡੀਓ ਰਾਹੀਂ ਦਿੱਤੀਆਂ ਧਮਕੀਆਂ ਦੇ ਮੱਦੇਨਜ਼ਰ ਉਨ੍ਹਾਂ ਦਾ ਸੁਰੱਖਿਆ ਘੇਰਾ ਵਧਾਉਣ ਲਈ ਕੋਈ ਕਦਮ ਨਹੀਂ ਚੁੱਕਿਆ ਜਾਣਾ ਚਾਹੀਦਾ।

ਸਬੰਧਤ ਖ਼ਬਰ: ਪੰਜਾਬ ਸਰਕਾਰ ਨੇ ਕੈਪਟਨ ਅਤੇ ਰਵਨੀਤ ਬਿੱਟੂ ਦੀ ਸੁਰੱਖਿਆ ਵਧਾਉਣ ਲਈ ਕੇਂਦਰ ਸਰਕਾਰ ਨੂੰ ਕਿਹਾ …

ਬੁਲਾਰੇ ਨੇ ਦੋਸ਼ ਲਾਇਆ ਕਿ ਇਨ੍ਹਾਂ ਧਮਕੀਆਂ ਪਿੱਛੇ ਸਿੱਖਜ਼ ਫਾਰ ਜਸਟਿਸ ਦਾ ਹੱਥ ਹੈ। ਉਸ ਨੇ ਤਾਂ ਇਥੋਂ ਤੱਕ ਵੀ ਕਿਹਾ ਕਿ ‘ਇਨ੍ਹਾਂ ਲੋਕਾਂ ਨੂੰ ਕੈਨੇਡਾ ਦੀ ਸੰਸਦ ਵਿੱਚ ਬੈਠੇ ਕੁਝ ਲੋਕਾਂ ਦੀ ਹਮਾਇਤ ਹਾਸਲ ਹੈ’।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: