ਚੰਡੀਗੜ੍ਹ: ਕੈਪਟਨ ਅਮਰਿੰਦਰ ਸਿੰਘ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾਣ ਵਾਲੇ ਸਰਕਾਰੀ ਸਮਾਗਮਾਂ ਲਈ ਸਹਾਇਤਾ ਦੀ ਮੰਗ ਕੀਤੀ ਅਤੇ ਇੰਤਜ਼ਾਮੀਆ ਕਮੇਟੀ ਦਾ ਗਠਨ ਕਰਨ ਦੀ ਅਪੀਲ ਕੀਤੀ ਹੈ।
ਪੱਤਰ ਵਿੱਚ ਕੈਪਟਨ ਨੇ ਮੋਦੀ ਨੂੰ ਨਿੱਜੀ ਤੌਰ ‘ਤੇ ਕਮੇਟੀ ਦੀ ਅਗਵਾਈ ਕਰਨ ਲਈ ਆਖਿਆ ਜੋ ਸੱਭਿਆਚਾਰਕ ਮਾਮਲਿਆਂ ਬਾਰੇ ਕੇਂਦਰੀ ਮੰਤਰਾਲੇ ਦੀ ਸਰਪ੍ਰਸਤੀ ਹੇਠ ਕਾਇਮ ਕੀਤੀ ਜਾਣੀ ਚਾਹੀਦੀ ਹੈ।
ਅਮਰਿੰਦਰ ਸਿੰਘ ਨੇ ਆਖਿਆ ਕਿ ਸੂਬਾ ਸਰਕਾਰ ਵੱਲੋਂ ਇਕ ਵਿਸਥਾਰਤ ਰਿਪੋਰਟ ਤਿਆਰ ਕੀਤੀ ਜਾ ਰਹੀ ਹੈ ਜਿਸ ਨੂੰ ਛੇਤੀ ਹੀ ਭਾਰਤ ਦੇ ਪ੍ਰਧਾਨ ਮੰਤਰੀ ਕੋਲ ਸੌਪ ਦਿੱਤਾ ਜਾਵੇਗਾ।ਕੈਪਟਨ ਨੇ ਇਸ ਸਰਕਾਰੀ ਸਮਾਰੋਹ ਲਈ ਯੋਜਨਾ ਤੇ ਕਾਰਜ ਉਲੀਕਣ ਅਤੇ ਇਸ ਦਿਹਾੜੇ ਕਰਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸਬੰਧਤ ਸਥਾਨਾਂ ਲਈ ਲੋੜੀਂਦੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਲਈ ਭਾਰਤ ਸਰਕਾਰ ਪਾਸੋਂ ਪੰਜਾਬ ਸਰਕਾਰ ਦੀ ਮਦਦ ਕਰਨ ਦੀ ਮੰਗ ਕੀਤੀ ਹੈ।