January 26, 2016 | By ਸਿੱਖ ਸਿਆਸਤ ਬਿਊਰੋ
ਸਾਹਿਬਜਾਦਾ ਅਜੀਤ ਸਿੰਘ ਨਗਰ: ਪੰਥਕ ਭਾਵਨਾਵਾਂ ਦੇ ਵਿਰੁੱਧ ਫੈਂਸਲੇ ਕਰਨ ਵਾਲੇ ਤਖਤਾਂ ਦੇ ਜਥੇਦਾਰਾਂ ਦੇ ਸਮਾਜਿਕ ਬਾਈਕਾਟ ਦਾ ਹੁਕਮਨਾਮਾ ਦੇਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਵੱਲੋਂ ਬਰਖਾਸਤ ਕੀਤੇ ਗਏ ਪੰਜ ਪਿਆਰਿਆਂ ਦੇ ਫੈਂਸਲੇ ਦੇ ਸਮਰਥਨ ਵਿੱਚ ਸਾਹਮਣੇ ਆਉਂਦਿਆਂ ਵੱਖੋ ਵੱਖ ਜਥੇਬੰਦੀਆਂ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਜਾ ਰਿਹਾ ਹੈ। ਜਿਸ ਦੇ ਚਲਦਿਆਂ ਅੱਜ ਮੋਹਾਲੀ ਵਿਖੇ ਗੁਰਦੁਆਰਾ ਸਾਚਾ ਧੰਨ ਸਾਹਿਬ ਵਿੱਚ ਇੱਕ ਸਮਾਗਮ ਦੌਰਾਨ ਅਖੰਡ ਕੀਰਤਨੀ ਜਥੇ ਵੱਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ।
ਅਖੰਡ ਕੀਰਤਨੀ ਜਥੇ ਵੱਲੋਂ ਹੋਰ ਸੰਗਤਾਂ ਦੇ ਸਹਿਯੋਗ ਨਾਲ ਉਨ੍ਹਾਂ ਨੂੰ ਅੰਮ੍ਰਿਤ ਸੰਚਾਰ ਅਤੇ ਪ੍ਰਚਾਰ ਦੇ ਕਾਰਜਾਂ ਲਈ ਇੱਕ ਇਨੋਵਾ ਗੱਡੀ ਦਿੱਤੀ ਗਈ ਤੇ ਸਿੱਖ ਰਿਲੀਫ ਯੂ.ਕੇ ਵੱਲੋਂ ਐਲਾਨ ਕੀਤਾ ਗਿਆ ਕਿ ਉਹ ਹਰ ਮਹੀਨੇ 22000-22000 ਰੁਪਏ ਉਨ੍ਹਾਂ ਨੂੰ ਆਰਥਿਕ ਮਦਦ ਮੁਹਈਆ ਕਰਵਾਇਆ ਕਰਨਗੇ, ਤਾਂ ਜੋ ਉਹ ਬਿਨ੍ਹਾਂ ਕਿਸੇ ਆਰਥਿਕ ਸਮੱਸਿਆ ਤੋਂ ਸਿੱਖੀ ਪ੍ਰਚਾਰ ਕਰ ਸਕਣ। ਇਸ ਮੌਕੇ ਅਖੰਡ ਕੀਰਤਨੀ ਜਥੇ ਦੇ ਭਾਈ ਬਖਸ਼ੀਸ਼ ਸਿੰਘ, ਭਾਈ ਆਰ.ਪੀ ਸਿੰਘ, ਅਰਜਨ ਸਿੰਘ ਸ਼ੇਰਗਿੱਲ, ਸਿੱਖ ਰਿਲੀਫ ਯੂ.ਕੇ ਤੋਂ ਭਾਈ ਪਰਮਿੰਦਰ ਸਿੰਘ ਅਮਲੋਹ, ਯੂਨਾਈਟਿਡ ਅਕਾਲੀ ਦਲ ਦੇ ਭਾਈ ਗੁਰਨਾਮ ਸਿੰਘ ਸਿੱਧੂ, ਵਕੀਲ ਅਮਰ ਸਿੰਘ ਚਹਿਲ, ਹਰਿਮੋਹਿੰਦਰ ਸਿੰਘ ਢਿੱਲੋਂ, ਮੇਹਰ ਸਿੰਘ ਮੱਲੀ, ਮੀਤ ਪ੍ਰਧਾਨ ਗੁਰਦੁਆਰਾ ਸਾਚਾ ਧੰਨ ਭਾਈ ਤਰਲੋਚਨ ਸਿੰਘ ਅਤੇ ਹੋਰ ਕਮੇਟੀ ਮੈਂਬਰ ਹਾਹਿਰ ਸਨ।
ਇਸ ਦੌਰਾਨ ਭਾਈ ਸਤਨਾਮ ਸਿੰਘ ਖੰਡੇਵਾਲੇ ਨੇ ਸੰਗਤਾਂ ਨੂੰ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੀਆਂ ਮੁਬਾਰਕਾਂ ਦਿੱਤੀਆਂ ਤੇ ਸੰਗਤਾਂ ਨਾਲ ਜੋ ਵੀਚਾਰ ਸਾਂਝੇ ਕੀਤੇ ਉਹ ਤੁਸੀਂ ਹੇਠ ਦਿੱਤੇ ਲਿੰਕ ਤੇ ਵੇਖ ਸਕਦੇ ਹੋ।
Related Topics: Akhand Kirtani Jatha International, Bhai Satnam Singh Khandewal