Site icon Sikh Siyasat News

ਭਾਈ ਦਲਜੀਤ ਸਿੰਘ ਬਿੱਟੂ ਖਿਲਾਫ ਕੀ ਦੋਸ਼ ਹਨ?

ਲੁਧਿਆਣਾ (10 ਦਸੰਬਰ, 2010): ਮਨੁੱਖੀ ਹੱਕਾਂ ਦੇ ਦਿਹਾੜੇ ਉੱਤੇ 10 ਦਸੰਬਰ ਨੂੰ ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਵੱਲੋਂ ਇੱਕ ਖਾਸ ਵਿਚਾਰ ਚਰਚਾ ਕਰਵਾਈ ਗਈ, ਜਿਸ ਵਿੱਚ ਮਨੁੱਖੀ ਹੱਕਾਂ ਦੇ ਵਕੀਲਾਂ ਤੇ ਕਾਰਕੁੰਨਾਂ ਤੋਂ ਇਲਾਵਾ ਕਈ ਸਮਾਜਿਕ ਤੇ ਸਿਆਸੀ ਸਖਸ਼ੀਅਤਾਂ ਨੇ “ਪੰਜਾਬ ਵਿੱਚ ਜਮਹੂਰੀਅਤ ਅਤੇ ਮਨੁੱਖੀ ਹੱਕ” ਵਿਸ਼ੇ ਉੱਤੇ ਆਪਣੇ ਵਿਚਾਰ ਪੇਸ਼ ਕੀਤੇ।ਇਸ ਦੌਰਾਨ ਐਡਵੋਕੇਟ ਸ. ਰਾਜਵਿੰਦਰ ਸਿੰਘ ਬੈਂਸ (ਪੰਜਾਬ ਅਤੇ ਹਰਿਆਣਾ ਹਾਈ ਕੋਰਟ) ਨੇ ਪੁਲਿਸ ਵੱਲੋਂ ਭਾਈ ਦਲਜੀਤ ਸਿੰਘ ਖਿਲਾਫ ਦਰਜ਼ ਕੀਤੇ ਗਏ ਮੁਕਦਮਿਆਂ ਬਾਰੇ ਤੱਥ ਭਰਪੂਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਵੱਲੋਂ ਇੱਕ ਹਜ਼ਾਰ ਤੋਂ ਵੱਧ ਪੰਨਿਆਂ ਦਾ ਦੋਸ਼-ਪੱਤਰ ਭਾਈ ਦਲਜੀਤ ਸਿੰਘ ਖਿਲਾਫ ਦਾਖਿਲ ਕੀਤਾ ਗਿਆ ਹੈ, ਪਰ ਉਸ ਵਿੱਚ ਕੋਈ ਵੀ ਤੱਥ ਅਜਿਹਾ ਨਹੀਂ ਹੈ ਜਿਸ ਤੋਂ ਉਨ੍ਹਾਂ ਖਿਲਾਫ ਕੋਈ ਜ਼ੁਰਮ ਸਾਬਿਤ ਕੀਤਾ ਜਾ ਸਕੇ।

ਉਨ੍ਹਾਂ ਦੱਸਿਆ ਕਿ ਪੁਲਿਸ ਦਾ ਕਹਿਣਾ ਹੈ ਕਿ ਭਾਈ ਦਲਜੀਤ ਸਿੰਘ ਨੇ ਪਿਛਲੇ ਸਾਲਾਂ ਦੋਰਾਨ ਵਕੀਲਾਂ ਨੂੰ ਅਦਾਲਤਾਂ ਵਿੱਚ ਕੇਸ ਲੜ੍ਹਨ ਲਈ ਪੈਸੇ ਦਿੱਤੇ ਹਨ ਤੇ ਬੱਚਿਆਂ ਦੀਆਂ ਸਕੂਲਾਂ ਦੀਆਂ ਫੀਸਾਂ ਲਈ ਲੋਕਾਂ ਦੀ ਮਦਦ ਕੀਤੇ ਹੈ ਅਤੇ ਕੁਝ ਲੋੜਵੰਦ ਪਰਿਵਾਰਾਂ ਦੀ ਮਦਦ ਕੀਤੀ ਹੈ, ਜਿਸ ਕਾਰਨ ਦੇਸ਼ ਦੀ ਏਕਤਾ ਅਤੇ ਅਖੰਡਤਾ ਖਤਰੇ ਵਿੱਚ ਪੈ ਗਈ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਭਾਈ ਦਲਜੀਤ ਸਿੰਘ ਖਿਲਾਫ ਜੋ ਕਾਨੂੰਨ (ਗੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਕਾਨੂੰਨ, 1967) ਵਰਤਿਆ ਹੈ, ਉਹ ਟਾਡਾ ਅਤੇ ਪੋਟਾ ਵਰਗੇ ਬਦਨਾਮ ਕਾਨੂੰਨਾਂ ਦਾ ਹੀ ਪਰਦਾਪੋਸ਼ ਰੂਪ ਹੈ।

ਪੂਰੀ ਤਕਰੀਰ ਸੁਣੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version