ਖੇਤੀਬਾੜੀ

ਪੰਜਾਬ ਸਰਕਾਰ ਵਲੋਂ ਕਿਸਾਨਾਂ ਦੇ ਦੋ ਲੱਖ ਤੱਕ ਦੇ ਫ਼ਸਲੀ ਕਰਜ਼ੇ ਮਾਫ ਕਰਨ ਦਾ ਐਲਾਨ

June 20, 2017

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਪੰਜ ਏਕੜ ਤੱਕ ਜ਼ਮੀਨ ਦੀ ਮਾਲਕੀ ਵਾਲੇ ਕਿਸਾਨਾਂ ਦਾ ਦੋ ਲੱਖ ਰੁਪਏ ਦਾ ਤੇ ਖ਼ੁਦਕੁਸ਼ੀ ਪੀੜਤ ਪਰਿਵਾਰਾਂ ਦਾ ਪੂਰਾ ਕਰਜ਼ਾ ਮੁਆਫ਼ ਕਰਨ ਸਣੇ ਕਈ ਅਹਿਮ ਐਲਾਨ ਕੀਤੇ ਹਨ। ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਇਸ ਨਾਲ ਕਰੀਬ 18.5 ਲੱਖ ਕੁੱਲ ਕਿਸਾਨਾਂ ਵਿੱਚੋਂ 10.25 ਲੱਖ ਨੂੰ ਫ਼ਾਇਦਾ ਹੋਵੇਗਾ।

ਪੰਜਾਬੀ ਯੂਨੀਵਰਸਿਟੀ ਦੇ ਸਰਵੇਖਣ ਅਨੁਸਾਰ ਪੰਜਾਬ ਦੇ ਕਿਸਾਨਾਂ ’ਤੇ ਔਸਤਨ ਪ੍ਰਤੀ ਏਕੜ ਕਰਜ਼ਾ 71,203 ਰੁਪਏ

ਕਰਜ਼ੇ ਦੇ ਬੋਝ ਹੇਠ ਖ਼ੁਦਕੁਸ਼ੀਆਂ ਕਰ ਰਹੇ ਪੰਜਾਬ ਦੇ ਕਿਸਾਨਾਂ ਤੇ ਮਜ਼ਦੂਰਾਂ ਦੀ ਮੁੱਖ ਸਮੱਸਿਆ ਇਹ ਹੈ ਕਿ ਉਨ੍ਹਾਂ ਦੀ ਜਿੰਨੀ ਆਮਦਨ ਹੈ, ਉਸ ਤੋਂ ਕਿਤੇ ਵੱਧ ਅਹਿਮ ਲੋੜਾਂ ’ਤੇ ਖਰਚਾ ਹੋ ਰਿਹਾ ਹੈ| ਇਨ੍ਹਾਂ ਦੀ ਆਮਦਨ ਵਧਾਉਣ ਦੇ ਤਰੀਕੇ ਖੋਜੇ ਬਿਨਾਂ ਹਾਲਾਤ ਠੀਕ ਹੋਣ ਦੀ ਸੰਭਾਵਨਾ ਨਹੀਂ ਹੈ।

ਖੇਤੀ ਕਰਜ਼ਿਆਂ ਦੇ ਸਬੰਧ ‘ਚ ਕੇਂਦਰ ਸਰਕਾਰ ਨੇ ਕਿਹਾ; ਸੂਬੇ ਆਪਣੀ ਮਦਦ ਆਪ ਕਰਨ, ਅਸੀਂ ਕੁਝ ਨਹੀਂ ਕਰ ਸਕਦੇ

ਵਿੱਤ ਮੰਤਰੀ ਅਰੁਣ ਜੇਤਲੀ ਨੇ ਸੋਮਵਾਰ ਨੂੰ ਕਿਹਾ ਕਿ ਕਿਸਾਨੀ ਕਰਜ਼ ਮੁਆਫ਼ੀ ਸਬੰਧੀ ਸੂਬਾ ਸਰਕਾਰਾਂ ਦੀਆਂ ਵਿੱਤੀ ਦੇਣਦਾਰੀਆਂ ਦਾ ਭਾਰ ਕੇਂਦਰ ਸਰਕਾਰ ਨਹੀਂ ਚੁੱਕੇਗੀ। ਜੇਤਲੀ ਨੇ ਕਿਹਾ ਕਿ ਸੂਬੇ ਆਪਣੀ ਮਦਦ ਆਪ ਕਰਨ।

ਕੇਂਦਰੀ ਫ਼ਰਮਾਨਾਂ ਨੇ ਪਸ਼ੂਆਂ ਤੋਂ ਭੈੜੀ ਕੀਤੀ ਪਸ਼ੂ ਪਾਲਕਾਂ ਦੀ ਜੂਨ

ਕੇਂਦਰ ਦੇ ਵਾਤਾਵਰਣ, ਵਣ ਅਤੇ ਜਲਵਾਯੂ ਮੰਤਰਾਲੇ ਵੱਲੋਂ ਪਸ਼ੂਆਂ ਦੀਆਂ ਮੰਡੀਆਂ ਸਬੰਧੀ ਨਿਯਮਾਂਵਲੀ ਦੇ ਜਾਰੀ ਨੋਟੀਫਿਕੇਸ਼ਨ ਨਾਲ ਦੇਸ਼ ਭਰ ਦੇ ਪਸ਼ੂ ਪਾਲਕਾਂ ਵਿੱਚ ਡਰ ਪੈਦਾ ਹੋ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਕਈ ਰਾਜਾਂ ਦੀਆਂ ਸਰਕਾਰਾਂ ਨੇ ਡੇਅਰੀ ਨਾਲ ਜੁੜੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ ਦਾ ਯਕੀਨ ਦਿਵਾਇਆ ਹੈ ਪਰ ਇਨ੍ਹਾਂ ਨਵੇਂ ਨਿਯਮਾਂ ਕਾਰਨ ਕਿਸਾਨਾਂ ’ਤੇ ਵਿੱਤੀ ਸੰਕਟ ਹੋਰ ਡੂੰਘਾ ਹੋਣ ਦੀ ਤਲਵਾਰ ਲਟਕ ਗਈ ਹੈ। ਪੰਜਾਬ ਵਿੱਚ ਵਿਰੋਧੀ ਧਿਰ ਦੇ ਆਗੂ ਐਚ.ਐਸ. ਫੂਲਕਾ ਨੇ ਕੇਰਲਾ ਵਿਧਾਨ ਸਭਾ ਵਾਂਗ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਵਿੱਚ ਇਸ ਸਬੰਧੀ ਮਤਾ ਪਾਸ ਕਰਨ ਦੀ ਮੰਗ ਕੀਤੀ ਹੈ।

ਪੰਜਾਬ ਸਰਕਾਰ ਨੇ ਕਿਸਾਨੀ ਕਰਜ਼ਿਆਂ ਦੀ ਮਾਫੀ ਲਈ ਮਾਹਰਾਂ ਦਾ ਬਣਾਇਆ ਪੈਨਲ

ਪੰਜਾਬ ਸਰਕਾਰ ਨੇ ਅੱਜ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਕਿਸਾਨੀ ਕਰਜ਼ਿਆਂ ਦੀ ਮਾਫੀ ਲਈ ਮਾਹਰਾਂ ਦਾ ਇਕ ਪੈਨਲ ਬਣਾਇਆ ਹੈ ਜਿਹੜਾ ਕਿ ਕਰਜ਼ਿਆਂ ਦੀ ਮਾਫੀ ਸਬੰਧੀ ਤਰੀਕਿਆਂ ਦਾ ਸੁਝਾਅ ਦੇਵੇਗਾ।

ਗੜਿਆਂ ਦੀ ਮਾਰ ਤੋਂ ਪ੍ਰਭਾਵਿਤ ਕਿਸਾਨਾਂ ਨੂੰ 20 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ: ਫੂਲਕਾ

ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਆਗੂ ਅਤੇ ਦਾਖਾ ਹਲਕਾ ਦੇ ਵਿਧਾਇਕ ਹਰਵਿੰਦਰ ਸਿੰਘ ਫੂਲਕਾ ਨੇ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਬੀਤੇ ਦਿਨੀਂ ਗੜ੍ਹਿਆਂ ਦੀ ਬੇਮੌਸਮੀ ਮਾਰ ਪੈਣ ਕਰਕੇ ਜਿਨ੍ਹਾਂ ਕਿਸਾਨਾਂ ਦੀਆਂ ਫਸਲਾਂ ਬੁਰੀ ਤਰ੍ਹਾਂ ਤਬਾਹ ਹੋ ਗਈਆਂ ਹਨ, ਸਰਕਾਰ ਉਹਨਾਂ ਨੂੰ ਜਲਦੀ ਤੋਂ ਜਲਦੀ ਸਹੀ ਮੁਆਵਜ਼ਾ ਦੇਵੇ।

ਪਰਾਲੀ ਸਾੜਨ ਤੋਂ ਰੋਕਣ ਲਈ ਸੈਟਲਾਈਟ, ਐਸ.ਐਮ.ਐਸ. ਚਿਤਾਵਨੀ ਦਾ ਹੋਏਗਾ ਇਸਤੇਮਾਲ

ਪੰਜਾਬ 'ਚ ਕਣਕ ਅਤੇ ਝੋਨੇ ਦੀ ਬਚੀ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਖੇਤੀਬਾੜੀ ਮਹਿਕਮਾ ਪੂਰੀ ਤਰ੍ਹਾਂ ਚੌਕਸ ਹੋ ਗਿਆ ਹੈ। ਪਰਾਲੀ ਨੂੰ ਸਾੜਨ ਦੇ ਗੰਭੀਰ ਨਤੀਜਿਆਂ ਤੋਂ ਸਰਕਾਰ ਵੀ ਪੂਰੀ ਤਰ੍ਹਾਂ ਵਾਕਿਫ਼ ਹੈ ਅਤੇ ਇਸ ਵਾਰ ਸਰਕਾਰ ਨੇ ਅਜਿਹਾ ਵਰਤਾਰਾ ਰੋਕਣ ਦਾ ਸਖਤ ਫ਼ੈਸਲਾ ਕੀਤਾ ਹੈ।

ਕੇਂਦਰ ਸਰਕਾਰ ਵਲੋਂ ਕਿਸਾਨਾਂ ਦੇ ਖੇਤੀ ਕਰਜ਼ੇ ਮੁਆਫ਼ ਕਰਨ ਤੋਂ ਇਨਕਾਰ

ਕੇਂਦਰ ਸਰਕਾਰ ਨੇ ਆਪਣੇ ਵੱਲੋਂ ਕਿਸਾਨਾਂ ਦੇ ਖੇਤੀ ਕਰਜ਼ੇ ਮੁਆਫ਼ ਕਰਨ ਤੋਂ ਨਾਂਹ ਕਰ ਦਿੱਤੀ। ਵੀਰਵਾਰ ਰਾਜ ਸਭਾ ਵਿੱਚ ਵਿੱਤ ਮੰਤਰੀ ਅਰੁਣ ਜੇਤਲੀ ਨੇ ਕਿਹਾ ਕਿ ਰਾਜ ਸਰਕਾਰਾਂ ਚਾਹੁਣ ਤਾਂ ਆਪਣੇ ਵਸੀਲਿਆਂ ਰਾਹੀਂ ਕਰਜ਼ੇ ਮੁਆਫ਼ ਕਰ ਸਕਦੀਆਂ ਹਨ।

ਨੋਟਬੰਦੀ: ਜਲੰਧਰ ‘ਚ ਕਿਸਾਨਾਂ ਨੇ ਰੋਸ ਵਜੋਂ ਆਲੂ ਹਾਈਵੇ ‘ਤੇ ਸੁੱਟੇ, ਬਠਿੰਡਾ ‘ਚ ਟਰੈਕਟਰ ਵੇਚਣ ਲਈ ਮਜਬੂਰ

ਦੋਆਬਾ 'ਚ ਕਿਸਾਨਾਂ ਨੇ ਸੋਮਵਾਰ ਨੂੰ ਜੀ.ਟੀ.ਰੋਡ 'ਤੇ ਆਲੂ ਸੁੱਟ ਕੇ ਆਪਣਾ ਰੋਸ ਪ੍ਰਗਟ ਕੀਤਾ। ਕਿਉਂਕਿ ਆਲੂ ਦੀ ਪੈਦਾਵਾਰ 'ਚ ਖਰਚਾ ਵੱਧ ਆ ਰਿਹਾ ਹੈ ਅਤੇ ਬਜ਼ਾਰ 'ਚ ਉਸਦੀ ਕੀਮਤ ਨਹੀਂ ਮਿਲ ਰਹੀ। ਦੂਜੇ ਪਾਸੇ ਨੋਟਬੰਦੀ ਦੇ ਝੰਬੇ ਕਪਾਹ ਪੱਟੀ ਦੇ ਕਿਸਾਨ ਹੁਣ ਧੜਾਧੜ ਆਪਣੇ ਟਰੈਕਟਰ ਵੇਚਣ ਲੱਗੇ ਹਨ। ਜ਼ਮੀਨਾਂ ਠੇਕੇ ’ਤੇ ਲੈਣ ਖ਼ਾਤਰ ਕਿਸਾਨਾਂ ਕੋਲ ਟਰੈਕਟਰ ਵੇਚਣ ਤੋਂ ਬਿਨਾਂ ਹੋਰ ਕੋਈ ਚਾਰਾ ਨਹੀਂ ਹੈ। ਕਪਾਹ ਪੱਟੀ ਦੀਆਂ ਟਰੈਕਟਰ ਮੰਡੀਆਂ ਵਿੱਚ ਹਰ ਹਫ਼ਤੇ ਕਰੀਬ 300 ਟਰੈਕਟਰ ਵਿਕਦੇ ਹਨ। ਆੜ੍ਹਤੀਆਂ ਨੇ ਨੋਟਬੰਦੀ ਮਗਰੋਂ ਹੱਥ ਪਿਛਾਂਹ ਖਿੱਚ ਲਏ ਹਨ। ਤਲਵੰਡੀ ਸਾਬੋ ਵਿੱਚ ਹਰ ਬੁੱਧਵਾਰ ਟਰੈਕਟਰ ਮੰਡੀ ਲੱਗਦੀ ਹੈ। ਬੀਤੇ ਕੱਲ੍ਹ (ਬੁੱਧਵਾਰ) ਇਸ ਮੰਡੀ ਵਿੱਚ ਆਏ ਕਿਸਾਨਾਂ ਨੇ ਆਖਿਆ ਕਿ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਟਰੈਕਟਰ ਵੇਚਣ ਲਈ ਮਜਬੂਰ ਕਰ ਦਿੱਤਾ ਹੈ।

ਤੀਹ ਲੱਖ ਰੁਪਏ ਦਾ ਕਰਜ਼ਦਾਰ ਸੀ ਕਿਸਾਨ ਦਰਸ਼ਨ ਸਿੰਘ ਸੱਦੋਪੁਰ; ਢੀਂਡਸਾ ਦੀ ਕੋਠੀ ਮੂਹਰੇ ਖਾਧਾ ਸੀ ਜ਼ਹਿਰ

ਇਥੇ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦੀ ਕੋਠੀ ਅੱਗੇ ਕਰਜ਼ਾ ਮਾਫ਼ੀ ਅਤੇ ਹੋਰ ਮੰਗਾਂ ਲਈ ਕਿਸਾਨ-ਮਜ਼ਦੂਰ ਜਥੇਬੰਦੀਆਂ ਵੱਲੋਂ ਦਿੱਤੇ ਰੋਸ ਧਰਨੇ ਦੌਰਾਨ ਕਿਸਾਨ ਦਰਸ਼ਨ ਸਿੰਘ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ। ਉਸ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ ਜਿੱਥੇ ਉਸਦੀ ਹਾਲਤ ਅਤਿ ਨਾਜ਼ੁਕ ਦੱਸਦਿਆਂ ਡਾਕਟਰਾਂ ਨੇ ਪਟਿਆਲਾ ਰੈਫ਼ਰ ਕਰ ਦਿੱਤਾ ਜਿੱਥੇ ਉਸ ਦੀ ਮੌਤ ਹੋ ਗਈ।

« Previous PageNext Page »