ਖੇਤੀਬਾੜੀ

ਪੰਜਾਬ ’ਚ ਜਲ ਸੰਕਟ ਹੋਰ ਡੂੰਘਾ ਹੋਣ ਦੇ ਆਸਾਰ

October 5, 2016

ਮੌਸਮ ਮਾਹਿਰਾਂ ਦੀ ਬਰਸਾਤ ਸਾਧਾਰਨ ਤੋਂ ਵੱਧ ਰਹਿਣ ਦੀ ਭਵਿੱਖਬਾਣੀ ਦੇ ਉਲਟ ਪੰਜਾਬ ਵਿੱਚ ਸਾਧਾਰਨ ਨਾਲੋਂ 28 ਫ਼ੀਸਦ ਬਰਸਾਤ ਘੱਟ ਹੋਈ ਹੈ। ਮੌਨਸੂਨ ਦੇ ਅਗਲੇ ਦੋ ਦਿਨਾਂ ਅੰਦਰ ਵਾਪਸ ਚਲੇ ਜਾਣ ਦੀ ਸੰਭਾਵਨਾ ਹੈ। ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ ਹੋਰ ਹੇਠਾਂ ਜਾਣ ਅਤੇ ਟਿਊਬਵੈੱਲ ਡੂੰਘੇ ਕਰਨ ਦੀ ਮਜਬੂਰੀ ਕਾਰਨ ਕਰਜ਼ੇ ਦੇ ਮੱਕੜ ਜਾਲ ਵਿੱਚ ਫਸੀ ਕਿਸਾਨੀ ਦਾ ਸੰਕਟ ਹੋਰ ਵੀ ਗੰਭੀਰ ਹੋ ਸਕਦਾ ਹੈ।

ਖੇਤੀ ਸੰਕਟ: ਚੁਣੌਤੀਆਂ ਅਤੇ ਸੰਭਾਵਨਾਵਾਂ ਮੁੱਦੇ ਉੱਤੇ ਵਿਲੱਖਣ ਵਿਚਾਰ ਚਰਚਾ

ਪੰਜਾਬ ਦੇ ਖੇਤੀ ਸੰਕਟ ਸਬੰਧੀ ਆਪਣੀ ਤਰ੍ਹਾਂ ਦੇ ਪਹਿਲੇ ਸੰਵਾਦ ਵਿੱਚ ਸੂਬੇ ਦੀਆਂ ਪ੍ਰਮੁੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਖੇਤੀ ਨੂੰ ਸਥਿਰਤਾ ਵਿੱਚੋਂ ਕੱਢਣ ਅਤੇ ਕਿਸਾਨੀ ਸੰਕਟ ਨੂੰ ਹੱਲ ਕਰਨ ਦਾ ਵਾਅਦਾ ਕੀਤਾ। ਉਘੇ ਖੇਤੀ ਅਰਥਸ਼ਾਸਤਰੀਆਂ ਨੇ ਸਿਆਸੀ ਆਗੂਆਂ, ਕਿਸਾਨਾਂ ਅਤੇ ਸਮਾਜਿਕ ਕਾਰਕੁਨਾਂ ਦੀ ਮੌਜ਼ੂਦਗੀ ਵਿੱਚ ਖੇਤੀ ਨੀਤੀਆਂ ਦੇ ਬਣਾਉਣ ਅਤੇ ਇਨ੍ਹਾਂ ਨੂੰ ਲਾਗੂ ਕਰਨ ਵਿੱਚ ਪੈਦਾ ਹੋਏ ਵਿਗਾੜਾਂ ਨੂੰ ਖੁੱਲ੍ਹ ਕੇ ਪੇਸ਼ ਕੀਤਾ। ਇਸ ਮੌਕੇ ਕਿਸਾਨਾਂ ਅਤੇ ਸਮਾਜਿਕ ਕਾਰਕੁਨਾਂ ਵੱਲੋਂ ਉਠਾਏ ਸਵਾਲਾਂ ਕਾਰਨ ਚੋਣ ਮਨੋਰਥ ਪੱਤਰਾਂ ਨੂੰ ਕਾਨੂੰਨੀ ਦਾਇਰੇ ਵਿੱਚ ਲਿਆਉਣ ਦੀ ਮੰਗ ਉ¤ਤੇ ਸਹਿਮਤੀ ਬਣੀ।

ਕਿਸਾਨ ਮਸਲਿਆਂ ਬਾਰੇ ‘ਆਪ’ ਦੀ ਗੱਲ ਸਹੀ ਪਰ ਰੋਡ ਮੈਪ ਦੀ ਤਲਾਸ਼

ਮੁਫ਼ਤ ਬਿਜਲੀ ਬਾਰੇ ਵੀ ਡਾ. ਜੌਹਲ ਨੇ ਕਿਹਾ ਕਿ ਉਨ੍ਹਾਂ ਕੇਜਰੀਵਾਲ ਨੂੰ ਇੱਕ ਵਿਕਲਪ ਸੁਝਾਇਆ ਹੈ ਉਹ ਇਸ ਉੱਤੇ ਸਹਿਮਤ ਵੀ ਦਿਖਾਈ ਦਿੱਤੇ। ਇਸ ਸੁਝਾਅ ਨਾਲ ਪਾਣੀ ਦੀ ਵੀ ਬਚਤ ਹੋਵੇਗੀ ਅਤੇ ਕਿਸਾਨ ਵੀ ਸਹਿਮਤ ਹੋ ਸਕਣਗੇ। ਪੰਜਾਬੀਆਂ ਨੂੰ 80 ਫੀਸਦ ਰੁਜ਼ਗਾਰ ਦੇਣ ਵਾਲੇ ਖੇਤੀ ਅਧਾਰਿਤ ਉਦਯੋਗਾਂ ਨੂੰ ਦਸ ਸਾਲ ਲਈ ਕਰ ਮੁਕਤ ਕਰਕੇ ਸਹਾਇਤਾ ਦੇਣਾ ਸਵਾਗਤਯੋਗ ਹੈ। ਸਾਰੇ ਮੁੱਦਿਆਂ ਲਈ ਵਿੱਤੀ ਰੋਡ ਮੈਪ ਜ਼ਰੂਰੀ ਹੈ ਬਲਕਿ ਪਾਰਟੀਆਂ ਨੂੰ ਆਪਣੇ ਕਾਲਪਨਿਕ ਬਜਟ ਦੀ ਰੂਪ ਰੇਖਾ ਲੋਕਾਂ ਦੇ ਸਾਹਮਣੇ ਰੱਖਣੀ ਚਾਹੀਦੀ ਹੈ।

ਕਿਸਾਨ ਖੁਦਕੁਸ਼ੀਆਂ: ਕਿਸੇ ਇਕ ਕਿਸਾਨ ਦਾ ਕਰਜ਼ਾ ਮਾਫ ਕਰਨ ਨਾਲ ਸਮੱਸਿਆ ਦਾ ਹੱਲ ਨਹੀਂ ਹੋਣਾ

ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਮੰਨਦਿਆਂ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ ਮੁੱਖ ਮੰਤਰੀ ਰਾਹਤ ਕੋਸ਼ ਵਿਚੋਂ ਦਸ ਲੱਖ ਰੁਪਏ ਦਾ ਚੈਕ ਅਤੇ ਮੁਆਵਜ਼ੇ ਦੇ ਰੂਪ ਵਿਚ 3 ਲੱਖ ਰੁਪਏ ਵੱਖਰੇ ਤੌਰ 'ਤੇ ਦਿੱਤੇ ਗਏ। ਜੋ ਕਿ ਸੰਗਰੂਰ ਦੇ ਡੀ.ਸੀ. ਅਰਸ਼ਦੀਪ ਸਿੰਘ ਥਿੰਦ ਨੇ ਮ੍ਰਿਤਕ ਕਿਸਾਨ ਦੀ ਪਤਨੀ ਬਲਦੇਵ ਕੌਰ ਨੂੰ ਦਿੱਤੇ। ਸਰਕਾਰ ਵਲੋਂ ਦਰਸ਼ਨ ਸਿੰਘ ਦੇ ਬੈਂਕ ਕਰਜ਼ੇ ਨੂੰ ਮਾਫ ਕਰਨ ਅਤੇ ਦਰਸ਼ਨ ਸਿੰਘ ਦੇ ਪੋਤੇ ਕਰਨਵੀਰ ਨੂੰ ਮਾਲੀਆ ਮਹਿਕਮੇ ਵਿਚ ਠੇਕਾ ਸਿਸਟਮ ਤਹਿਤ ਨੌਕਰੀ ਦੇਣ ਅਤੇ ਅਗਾਂਹ ਨੌਕਰੀ ਪੱਕੀ ਕਰਨ ਦੇ ਐਲਾਨ ਤੋਂ ਬਾਅਦ ਹੀ ਪਰਿਵਾਰ ਨੇ ਦਰਸ਼ਨ ਸਿੰਘ ਦਾ ਅੰਤਮ ਸੰਸਕਾਰ ਕੀਤਾ।

8 ਲੱਖ ਦਾ ਕਰਜ਼ਾ ਸਿਰ ਹੋਣ ਕਰਕੇ ਘਰਾਚੋਂ ’ਚ ਕਿਸਾਨ ਵੱਲੋਂ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ

ਕਿਸਾਨੀ ਮੰਗਾਂ ਵਾਸਤੇ ਪੱਕਾ ਮੋਰਚਾ ਲਾਉਣ ਲਈ ਚੰਡੀਗੜ੍ਹ ਜਾਂਦਿਆਂ ਪੁਲਿਸ ਵੱਲੋਂ ਰੋਕੇ ਜਾਣ ’ਤੇ ਸੁਨਾਮ-ਪਟਿਆਲਾ ਸੜਕ ਉੱਤੇ ਪਿੰਡ ਘਰਾਚੋਂ ’ਚ ਚੱਲ ਰਹੇ ਧਰਨੇ ਦੌਰਾਨ ਪਿੰਡ ਸਾਰੋਂ ਦੇ ਕਿਸਾਨ ਦਰਸ਼ਨ ਸਿੰਘ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲਈ ਹੈ। ਸਿਰਫ਼ ਦੋ ਵਿੱਘੇ ਜ਼ਮੀਨ ਦੇ ਮਾਲਕ ਕਿਸਾਨ ਸਿਰ ਕਰੀਬ ਅੱਠ ਲੱਖ ਰੁਪਏ ਕਰਜ਼ਾ ਸੀ। ਕਰਜ਼ਾ ਨਾ ਮੋੜਨ ਦੀ ਸੂਰਤ ਵਿੱਚ ਬੈਂਕ ਵੱਲੋਂ ਘਰ ਦੀ ਨਿਲਾਮੀ ਦਾ ਨੋਟਿਸ ਵੀ ਭੇਜਿਆ ਗਿਆ ਸੀ। ਇਸ ਕਾਰਨ ਦਰਸ਼ਨ ਸਿੰਘ ਕਾਫ਼ੀ ਪ੍ਰੇਸ਼ਾਨ ਰਹਿੰਦਾ ਸੀ। ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਵਿੱਚ ਕਿਸਾਨਾਂ ਨੇ ਮੰਗਾਂ ਪ੍ਰਤੀ ਸੁਣਵਾਈ ਹੋਣ ਤੱਕ ਕਿਸਾਨ ਦਾ ਸਸਕਾਰ ਨਾ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ ਦਸ ਲੱਖ ਰੁਪਏ ਮੁਆਵਜ਼ਾ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ ਤੇ ਸਾਰੇ ਕਰਜ਼ੇ ’ਤੇ ਲੀਕ ਮਾਰੀ ਜਾਵੇ।

ਖੇਤੀਬਾੜੀ ਵਿਭਾਗ ਵੱਲੋਂ ਭਾਰੀ ਮੀਂਹ ਦੀ ਸੰਭਾਵਨਾ ਅਤੇ ਚਿੱਟੀ ਮੱਖੀ ਸਬੰਧੀ ਸਾਵਧਾਨੀ ਜਾਰੀ

ਖੇਤੀਬਾੜੀ ਵਿਭਾਗ, ਪੰਜਾਬ ਵੱਲੋਂ ਚਾਲੂ ਹਫਤੇ ਦੌਰਾਨ 30 ਜੂਨ ਤੋਂ 3 ਜੁਲਾਈ ਤੱਕ ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਦੀ ਜਾਰੀ ਕੀਤੀ ਭਵਿੱਖਬਾਣੀ ਸਬੰਧੀ ਕਿਸਾਨਾਂ ਨੂੰ ਸਾਵਧਾਨੀ ਜਾਰੀ ਕੀਤੀ ਹੈ। ਖੇਤੀਬਾੜੀ ਵਿਭਾਗ ਦੇ ਬੁਲਾਰੇ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਦੇ ਮੁੱਖ ਦਫਤਰ ਵੱਲੋਂ ਸਮੂਹ ਜ਼ਿਲਾ ਖੇਤੀਬਾੜੀ ਅਫਸਰਾਂ ਨੂੰ ਇਸ ਸਬੰਧੀ ਹਦਾਇਤਾਂ ਜਾਰੀ ਕਰ ਕੇ ਕਿਸਾਨਾਂ ਨੂੰ ਸਾਵਧਾਨ ਕਰਨ ਲਈ ਕਿਹਾ ਗਿਆ ਹੈ।

« Previous Page