ਖੇਤੀਬਾੜੀ

ਮੁੱਖ ਮੰਤਰੀ ਵਲੋਂ ਨਰਮੇ ਦੀ ਫਸਲ ਦੇ ਨੁਕਸਾਨ ਦਾ ਜਾਇਜ਼ਾ, ਬੇਅਸਰ ਕੀਟਨਾਸ਼ਕਾਂ ਦੀ ਜਾਂਚ ਦਾ ਭਰੋਸਾ

August 12, 2017

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਾਲਵਾ ਪੱਟੀ ਵਿੱਚ ਚਿੱਟੀ ਮੱਖੀ ਨਾਲ ਨਰਮੇ ਦੀ ਫ਼ਸਲ ਦੇ ਹੋਏ ਨੁਕਸਾਨ ਦੀ ਵਿਸ਼ੇਸ਼ ਗਿਰਦਾਵਰੀ ਕਰਵਾਉਣ ਦਾ ਭਰੋਸਾ ਦਿੰਦਿਆਂ ਕਿਸਾਨਾਂ ਨੂੰ ਨੁਕਸਾਨ ਦਾ ਢੁੱਕਵਾਂ ਮੁਆਵਜ਼ਾ ਦੇਣ ਦੀ ਗੱਲ ਕਹੀ ਹੈ। ਉਨ੍ਹਾਂ ਕਿਹਾ ਕਿ ਫ਼ਸਲ ਮਰਨ, ਰਕਬਾ ਵਾਹੁਣ ਅਤੇ ਝਾੜ ਘਟਣ ਕਰਕੇ ਕਿਸਾਨਾਂ ਦਾ ਜਿਹੜਾ ਨੁਕਸਾਨ ਹੋਇਐ, ਉਸ ਦਾ ਮੁਆਵਜ਼ਾ ਦੇਣ ਵਿੱਚ ਬਿਲਕੁਲ ਦੇਰੀ ਨਹੀਂ ਕੀਤੀ ਜਾਵੇਗੀ। ਉਹ ਸ਼ੁੱਕਰਵਾਰ (11 ਅਗਸਤ) ਨੂੰ ਮਾਨਸਾ ਜ਼ਿਲ੍ਹੇ ਦੇ ਪਿੰਡ ਖਿਆਲਾ ਕਲਾਂ ਅਤੇ ਸਾਹਨਿਆਂਵਾਲੀ ਦੇ ਉਨ੍ਹਾਂ ਖੇਤਾਂ ਦਾ ਦੌਰਾ ਕਰਨ ਲਈ ਪੁੱਜੇ ਸਨ, ਜਿਨ੍ਹਾਂ ਵਿਚ ਕਿਸਾਨਾਂ ਨੇ ਚਿੱਟੀ ਮੱਖੀ ਦੇ ਹਮਲੇ ਤੋਂ ਘਬਰਾ ਕੇ ਨਰਮੇ ਨੂੰ ਵਾਹ ਦਿੱਤਾ ਸੀ।

‘ਕਿਸਾਨ ਗੁਜ਼ਾਰਾ ਨੀਤੀ’ ਬਣਾ ਰਿਹਾ ਪੰਜਾਬ ਕਿਸਾਨ ਕਮਿਸ਼ਨ

ਪੰਜਾਬ ਕਿਸਾਨ ਕਮਿਸ਼ਨ ਦੇ ਚੇਅਰਮੈਨ ਅਜੇ ਵੀਰ ਜਾਖੜ ਨੇ ਕਿਹਾ ਹੈ ਕਿ ਕਮਿਸ਼ਨ ਕਿਸਾਨਾਂ ਦੀ ਬਿਹਤਰੀ ਲਈ ‘ਕਿਸਾਨ ਗੁਜ਼ਾਰਾ ਨੀਤੀ’ ਤਿਆਰ ਕਰ ਰਿਹਾ ਹੈ, ਜਿਸ ਵਿੱਚ ਕਿਸਾਨਾਂ ਦੀ ਆਮਦਨੀ ਵਧਾਉਣ ਦੇ ਵੱਖ ਵੱਖ ਬਦਲ ਸੁਝਾਏ ਜਾਣਗੇ।

ਕਿਸਾਨ ਅਤੇ ਮਜ਼ਦੂਰ ਕਰਜ਼ੇ ਸਬੰਧੀ ਪੰਜਾਬੀ ਯੂਨੀਵਰਸਿਟੀ ਵੱਲੋਂ ਕਿਤਾਬ ਜਾਰੀ

ਕਰਜ਼ੇ ਦੀ ਪੰਡ ਭਾਰੀ ਹੋਣ ਕਾਰਨ ਖ਼ੁਦਕੁਸ਼ੀਆਂ ਦੇ ਰਾਹ ਪਏ ਪੰਜਾਬ ਦੇ ਕਿਸਾਨਾਂ ਅਤੇ ਮਜ਼ਦੂਰਾਂ ਦੇ ਸੰਕਟ ਦੀਆਂ ਵੱਖ-ਵੱਖ ਪਰਤਾਂ ਸਮਝਣ ਅਤੇ ਸਮਝਾਉਣ ਲਈ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਿਹੜੇ ਇੱਕ ਵਿਸ਼ੇਸ਼ ਇਕੱਠ ਹੋਇਆ। ਕਿਸਾਨ, ਮਜ਼ਦੂਰ ਆਗੂਆਂ, ਬੁੱਧੀਜੀਵੀਆਂ ਅਤੇ ਵਿਿਦਆਰਥੀਆਂ ਦੇ ਇਕੱਠ ਦਾ ਸਬੱਬ ਪ੍ਰੋਫੈਸਰ ਗਿਆਨ ਸਿੰਘ ਅਤੇ ਸਹਿਯੋਗੀਆਂ ਵੱਲੋਂ ‘ਪੰਜਾਬ ਦੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਸਿਰ ਕਰਜ਼ੇ ਅਤੇ ਗ਼ਰੀਬੀ ਦਾ ਅਧਿਐਨ’ ਨਾਮ ਦੀ ਪੰਜਾਬੀ ਵਿੱਚ ਅਨੁਵਾਦ ਕੀਤੀ ਕਿਤਾਬ ਦੇ ਰਿਲੀਜ਼ ਸਮਾਗਮ ਕਾਰਨ ਬਣਿਆ।

ਕਿਸਾਨੀ ਕਰਜ਼ਾ: ਕੇਂਦਰ ਨੇ ਪੰਜਾਬ ਨੂੰ ਕੇਸ ਤਿਆਰ ਕਰਕੇ ਭੇਜਣ ਲਈ ਕਿਹਾ, ਪੰਜਾਬ ਸਰਕਾਰ ਆਸਵੰਦ

ਮੀਡੀਆ ਰਿਪੋਰਟਾਂ ਅਨੁਸਾਰ ਕੇਂਦਰ ਨੇ ਪੰਜਾਬ ਸਰਕਾਰ ਨੂੰ ਸੰਕੇਤ ਦਿੱਤਾ ਹੈ ਕਿ ਉਹ ਕਿਸਾਨਾਂ ਦੀ ਕਰਜ਼ਾ ਮੁਆਫੀ ਬਾਰੇ ਕੇਸ ਤਿਆਰ ਕਰਕੇ ਭੇਜਣ ਤੇ ਉਸ ਵੱਲੋਂ ਅਧਿਐਨ ਕਰਕੇ ਫੈ਼ਸਲਾ ਲਿਆ ਜਾਵੇਗਾ। ਪੰਜਾਬ ਸਰਕਾਰ ਵੱਲੋਂ ਅਗਲੇ ਕੁਝ ਦਿਨਾਂ ’ਚ ਕੇਸ ਤਿਆਰ ਕਰਕੇ ਕੇਂਦਰ ਨੂੰ ਭੇਜਿਆ ਜਾਵੇਗਾ।

ਕਿਸਾਨੀ ਕਰਜ਼ਿਆਂ ਦੀ ਮਾਫੀ ਬਾਰੇ ਕੈਪਟਨ ਅਮਰਿੰਦਰ ਸਿੰਘ ਅੱਜ ਕਰਨਗੇ ਨਰਿੰਦਰ ਮੋਦੀ ਨਾਲ ਮੁਲਾਕਾਤ

ਪੰਜਾਬ ਦੇ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਦਾ ਫੈ਼ਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ (8 ਅਗਸਤ) ਨੂੰ ਹੋਣ ਵਾਲੀ ਮੀਟਿੰਗ ’ਤੇ ਨਿਰਭਰ ਕਰਦਾ ਹੈ। ਜੇ ਕੇਂਦਰ ਨੇ ਪੰਜਾਬ ਨੂੰ ਕਰਜ਼ਾ ਲੈਣ ਲਈ ਨਿਯਮਾਂ ’ਚ ਛੋਟ ਦਿੱਤੀ ਤਾਂ ਹੀ ਕਿਸਾਨਾਂ ਦਾ ਕਰਜ਼ਾ ਮੁਆਫ ਹੋ ਸਕੇਗਾ। ਕੇਂਦਰ ਵੱਲੋਂ ‘ਵਿੱਤੀ ਜ਼ਿੰਮੇਵਾਰੀ ਤੇ ਬਜਟ ਪ੍ਰਬੰਧ ਐਕਟ’ ਵਿੱਚ ਹੋਰ ਕਰਜ਼ਾ ਲੈਣ ਲਈ ਛੋਟ ਦਿੱਤੇ ਜਾਣ ਨਾਲ ਹੀ ਪੰਜਾਬ ਨੂੰ ਹੋਰ ਕਰਜ਼ਾ ਮਿਲ ਸਕਦਾ ਹੈ।

ਖੁਦਕੁਸ਼ੀਆਂ ਦਾ ਰਾਹ ਨਹੀਂ, ਗੁਰੂਆਂ ਦਾ ਰਾਹ ਜ਼ੁਲਮ ਨਾਲ ਟਾਕਰਾ: ਖ਼ਾਲੜਾ ਮਿਸ਼ਨ ਅਤੇ ਸਹਿਯੋਗੀ ਜਥੇਬੰਦੀਆਂ

ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਦੇ ਪ੍ਰਧਾਨ ਹਰਮਨਦੀਪ ਸਿੰਘ, ਮੀਤ ਪ੍ਰਧਾਨ ਵਿਰਸਾ ਸਿੰਘ ਬਹਿਲਾ, ਕੇਂਦਰੀ ਕਮੇਟੀ ਮੈਂਬਰ ਸਤਵੰਤ ਸਿੰਘ ਮਾਣਕ, ਸਪੋਕਸਮੈਨ ਸਤਵਿੰਦਰ ਸਿੰਘ ਪਲਾਸੌਰ, ਪੰਜਾਬ ਮਨੁੱਖੀ ਅਧਿਕਾਰ ਸੰਗਠਨ ਦੇ ਡਿਪਟੀ ਚੇਅਰਮੈਨ ਕ੍ਰਿਪਾਲ ਸਿੰਘ ਰੰਧਾਵਾ, ਮਨੁੱਖੀ ਅਧਿਕਾਰ ਇਨਸਾਫ ਸੰਘਰਸ਼ ਕਮੇਟੀ ਦੇ ਪ੍ਰਧਾਨ ਬਾਬਾ ਦਰਸ਼ਨ ਸਿੰਘ ਨੇ ਪ੍ਰੈਸ ਬਿਆਨ ਜਾਰੀ ਕਰਕੇ ਕਿਹਾ ਕਿ ਵਰਣ-ਵੰਡ ਵਿਚਾਰਧਾਰਾ ਦੀਆਂ ਪੈਰੋਕਾਰ ਅਤੇ ਪਹਿਰੇਦਾਰ ਜੱਥੇਬੰਦੀਆਂ ਸਿੱਖੀ ੳੁੱਪਰ ਲਗਾਤਾਰ ਹਮਲੇ ਕਰਦੀਆਂ ਆਈਆਂ ਹਨ। ਪਹਿਲਾਂ ਦਰਬਾਰ ਸਾਹਿਬ 'ਤੇ ਹਮਲਾ ਕਰਕੇ, ਝੂਠੇ ਮੁਕਾਬਲੇ ਬਣਾ ਕੇ, ਸਿੱਖ ਜਵਾਨੀ ਨਸ਼ਿਆਂ ਵਿੱਚ ਬਰਬਾਦ ਕਰਕੇ ਪੰਜਾਬ ਨੂੰ ਸ਼ਮਸ਼ਾਨ ਘਾਟ ਦਾ ਰੂਪ ਦੇ ਦਿੱਤਾ ਅਤੇ ਨਾਅ

ਖੇਤੀ ਵਿਭਾਗ ਦੇ ਅਧਿਕਾਰੀਆਂ ਨੂੰ ਖੇਤਾਂ ‘ਚ ਲਿਜਾ ਕੇ ਚਿੱਟੀ ਮੱਖੀ,ਹਰੇ ਤੇਲੇ,ਜੂੰ ਦਾ ਹਮਲਾ ਵਿਖਾਇਆ ਗਿਆ

ਖੇਤੀਬਾੜੀ ਵਿਭਾਗ ਦੇ ਸੈਮੀਨਾਰ ਦੌਰਾਨ ਕਿਸਾਨ ਜਥੇਬੰਦੀ ਦੇ ਆਗੂ ਵੱਲੋਂ ਮੰਚ ਤੋਂ ਵਿਭਾਗ ਦੇ ਡਾਇਰੈਕਟਰ ਸਮੇਤ ਹੋਰ ਅਧਿਕਾਰੀਆਂ ਨੂੰ ਖ਼ਰੀਆਂ-ਖ਼ਰੀਆਂ ਸੁਣਾਈਆਂ ਗਈਆਂ ਅਤੇ ਬਾਅਦ ਵਿੱਚ ਮਾਹਰਾਂ ਦੀ ਟੀਮ ਨੂੰ ਖੇਤਾਂ ਵਿੱਚ ਲਿਜਾ ਕੇ ਚਿੱਟੀ ਮੱਖੀ, ਹਰੇ ਤੇਲੇ ਅਤੇ ਜੂੰ ਦਾ ਹਮਲਾ ਵਿਖਾਇਆ ਗਿਆ। ਇਹ ਪਹਿਲੀ ਵਾਰ ਹੈ ਕਿ ਕਿਸਾਨ ਜਥੇਬੰਦੀ ਵੱਲੋਂ ਖੇਤੀ ਅਧਿਕਾਰੀਆਂ ਦਾ ਇੰਝ ਸਿੱਧੇ ਢੰਗ ਨਾਲ ਮੰਚ ਤੋਂ ਵਿਰੋਧ ਕੀਤਾ ਗਿਆ ਹੈ।

ਯੂਨੀਵਰਸਿਟੀ ਆਫ ਕੈਲੀਫੋਰਨੀਆ: ਤਾਪਮਾਨ ਵਧਣ ਕਾਰਨ ਕਿਸਾਨਾਂ ਦੀਆਂ ਖ਼ੁਦਕੁਸ਼ੀਆਂ ਦੀ ਗਿਣਤੀ ਵਧੇਗੀ

ਜਲਵਾਯੂ ਤਬਦੀਲੀ ਕਾਰਨ ਪਿਛਲੇ 30 ਸਾਲਾਂ ਵਿੱਚ ਭਾਰਤ ’ਚ 59 ਹਜ਼ਾਰ ਤੋਂ ਵੱਧ ਕਿਸਾਨਾਂ ਨੇ ਖ਼ੁਦਕੁਸ਼ੀ ਕੀਤੀ ਹੈ। ਇਹ ਖ਼ੁਲਾਸਾ ਇਕ ਖੋਜ ’ਚ ਕੀਤਾ ਗਿਆ ਹੈ, ਜਿਸ ਵਿੱਚ ਚਿਤਾਵਨੀ ਦਿੱਤੀ ਗਈ ਹੈ ਕਿ ਆਲਮੀ ਤਪਸ਼ ਵਧਣ ਕਾਰਨ ਮੁਲਕ ਵਿੱਚ ਖ਼ੁਦਕੁਸ਼ੀਆਂ ਦੀ ਗਿਣਤੀ ਵੱਡੇ ਪੱਧਰ ਉਤੇ ਵਧੇਗੀ। ਅਮਰੀਕਾ ਦੀ ਯੂਨੀਵਰਸਿਟੀ ਆਫ ਕੈਲੀਫੋਰਨੀਆ, ਬਰਕਲੇ ਦੇ ਖੋਜਕਾਰਾਂ ਨੇ ਕਿਹਾ ਕਿ ਫ਼ਸਲਾਂ ਮਾਰੇ ਜਾਣ ਕਾਰਨ ਕਿਸਾਨ ਗ਼ੁਰਬਤ ਵਿੱਚ ਘਿਰ ਗਏ ਹਨ, ਜੋ ਖ਼ੁਦਕੁਸ਼ੀਆਂ ਦੀ ਮੁੱਖ ਦੋਸ਼ੀ ਹੈ।

ਵਿਧਾਨ ਸਭਾ ਕਮੇਟੀ ਨੇ ਅਜੇ ਤੱਕ ਨਹੀਂ ਲਈ ਖ਼ੁਦਕੁਸ਼ੀ ਪੀੜਤ ਪਰਿਵਾਰਾਂ ਦੀ ਸਾਰ

ਖ਼ੁਦਕੁਸ਼ੀ ਪੀੜਤ ਪਰਿਵਾਰਾਂ ਦੀ ਸਾਰ ਲੈਣ ਤੇ ਖੇਤ ਮਜ਼ਦੂਰਾਂ ਦੀ ਕਰਜ਼ਾ ਮੁਕਤੀ ਲਈ ਬਣੀ ਪੰਜਾਬ ਵਿਧਾਨ ਸਭਾ ਦੀ ਕਮੇਟੀ ਨੇ ਅਜੇ ਤਕ ਕਿਸੇ ਖ਼ੁਦਕੁਸ਼ੀ ਪੀੜਤ ਪਰਿਵਾਰ ਤਕ ਪਹੁੰਚ ਨਹੀਂ ਕੀਤੀ ਹੈ। ਕਮੇਟੀ ਵੱਲੋਂ ਕੀਤੇ ਜਾਣ ਵਾਲੇ ਕੰਮ ਦਾ ਰਿਕਾਰਡ ਰੱਖਣ ਜਾਂ ਇਸ ਦੀਆਂ ਮੀਟਿੰਗਾਂ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਲਈ ਅਜੇ ਤਕ ਕਿਸੇ ਅਧਿਕਾਰੀ ਨੂੰ ਜ਼ਿੰਮੇਵਾਰੀ ਨਹੀਂ ਦਿੱਤੀ ਗਈ। ਦੂਜੇ ਪਾਸੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਸਬੰਧੀ ਬਣਾਈ ਟੀ. ਹੱਕ ਕਮੇਟੀ ਨੇ ਅੰਮ੍ਰਿਤਸਰ ਵਿੱਚ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਕੀਤੀ ਅਤੇ ਮੰਗਲਵਾਰ ਨੂੰ ਲੁਧਿਆਣਾ ਵਿੱਚ ਕਿਸਾਨਾਂ ਨਾਲ ਮੀਟਿੰਗ ਕੀਤੇ ਜਾਣ ਦਾ ਪ੍ਰੋਗਰਾਮ ਹੈ।

ਕਿਸਾਨੀ ਕਰਜ਼ਾ: ਪੰਜਾਬ ਸਰਕਾਰ ਨੂੰ ਖ਼ੁਦ ਕਰਨਾ ਪਵੇਗਾ 6000 ਕਰੋੜ ਦਾ ਬੰਦੋਬਸਤ

ਮੀਡੀਏ ਵਿੱਚ ਨਸ਼ਰ ਹੋਈ ਖ਼ਬਰ ਅਨੁਸਾਰ ਭਾਰਤੀ ਰਿਜ਼ਰਵ ਬੈਂਕ ਅਤੇ ਨਾਬਾਰਡ ਨੇ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦਾ ਦੋ ਲੱਖ ਤੱਕ ਸਹਿਕਾਰੀ ਬੈਂਕਾਂ ਦਾ ਕਰਜ਼ਾ ਮੁਆਫ਼ ਕਰਨ ਦੀ ਸਹਿਮਤੀ ਤਾਂ ਦੇ ਦਿੱਤੀ ਹੈ ਪਰ ਕਰਜ਼ਾ ਮੁਆਫੀ ਲਈ ਪੈਸਾ ਦੇਣ ਦਾ ਬੰਦੋਬਸਤ ਪੰਜਾਬ ਸਰਕਾਰ ਨੂੰ ਖੁਦ ਹੀ ਕਰਨਾ ਪਵੇਗਾ। ਪੰਜਾਬ ਸਰਕਾਰ ਨੂੰ 3600 ਕਰੋੜ ਰੁਪਏ ਦਾ ਕਰਜ਼ਾ ਮਿਲਣ ਦਾ ਰਾਹ ਪੱਧਰਾ ਹੋ ਚੁੱਕਾ ਹੈ, ਪਰ ਇਸ ਨੂੰ 6000 ਕਰੋੜ ਰੁਪਏ ਦਾ ਹੋਰ ਪ੍ਰਬੰਧ ਕਰਨਾ ਪਵੇਗਾ।

« Previous PageNext Page »