ਖੇਤੀਬਾੜੀ

ਬਾਦਲ ਸਰਕਾਰ ਨੇ 13,000 ਕਰੋੜ ਦੀਆਂ ਦੇਣਦਾਰੀਆਂ ਛੱਡੀਆਂ, ਕਰਜ਼ਾ ਮੁਆਫ਼ੀ ਲਈ ਦੋ ਮਹੀਨੇ ਕਰੋ ਉਡੀਕ: ਮਨਪ੍ਰੀਤ

July 14, 2017

ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਹੈ ਕਿ ਸੂਬਾ ਸਰਕਾਰ ਪੰਜ ਏਕੜ ਤੱਕ ਦੇ ਕਿਸਾਨਾਂ ਦਾ ਦੋ ਲੱਖ ਰੁਪਏ ਤੱਕ ਦਾ ਫ਼ਸਲੀ ਕਰਜ਼ਾ ਮੁਆਫ਼ ਕਰ ਚੁੱਕੀ ਹੈ ਪਰ ਇਸ ਫ਼ੈਸਲੇ ਨੂੰ ਅਮਲੀ ਜਾਮਾ ਪਵਾਉਣ ਵਾਸਤੇ ਨੋਟੀਫਿਕੇਸ਼ਨ ਜਾਰੀ ਕਰਨ ਵਿੱਚ ਦੋ ਮਹੀਨਿਆਂ ਦਾ ਹੋਰ ਸਮਾਂ ਲੱਗ ਜਾਵੇਗਾ।

ਕੇਂਦਰ ਵਲੋਂ ਕਿਸਾਨਾਂ ਨੂੰ ਕੋਈ ਕਰਜ਼ਾ ਮਾਫੀ ਨਹੀਂ, ਪਰ ਿਕਵੇਂ ਹੋ ਜਾਂਦੇ ਨੇ ਸਨਅਤਾਂ ਦੇ ਅਰਬਾਂ ਰੁਪਏ ਮਾਫ?

ਕੇਂਦਰ ਸਰਕਾਰ ਜਿਥ ਇੱਕ ਪਾਸੇ ਕਿਸਾਨੀ ਕਰਜ਼ਿਆਂ ਦੀ ਮੁਆਫੀ ਤੋਂ ਸ਼ਰੇਆਮ ਨਾਂਹ ਕਰ ਚੁੱਕੀ ਹੈ ਦੂਜੇ ਪਾਸੇ ਵੱਡੇ ਕਾਰਖਾਨੇਦਾਰਾਂ ਦੇ ਅਰਬਾਂ ਰੁਪਏ ਦੀ ਕਰਜ਼ਾ ਮੁਆਫੀ ਬਾਦਸਤੂਰ ਜਾਰੀ ਹੈ। ਇਹਦੀ ਤਾਜ਼ਾ ਮਿਸਾਲ ਪੰਜਾਬ ਦੇ ਤਹਿਸੀਲ ਡੇਰਾ ਬੱਸੀ ਦੇ ਪਿੰਡ ਤੋਫਾਂਪੁਰ ਵਿੱਚ ਸਥਾਪਤ ਇੱਕ ਵੱਡੇ ਕਾਰਖਾਨੇਦਾਰ ਦੇ ਸਿਰ ਖੜੇ ਲਗਭਗ 820 ਕਰੋੜ ਰੁਪਏ ਵਿਚੋਂ ਇਹਦੀ ਕੁਰਕੀ ਰਾਂਹੀ ਮਸਾਂ 180 ਕਰੋੜ ਦੀ ਵਸੂਲੀ ਹੋਣੀ ਹੈ ਤੇ ਸਾਢੇ 6 ਸੌ ਕਰੋੜ ਸਰਕਾਰੀ ਬੈਂਕ ਦਾ ਕਰਜ਼ਾ ਖੜਾ ਹੀ ਰਹਿ ਜਾਣਾ ਹੈ।

ਕਿਸਾਨੀ ਕਰਜ਼ੇ ਹੇਠ ਦੱਬੇ ਕਿਸਾਨ ਨੂੰ ਬੁਢਾਪਾ ਪੈਨਸ਼ਨ ਦੇਣ ਤੋਂ ਬੈਂਕ ਦਾ ਇਨਕਾਰ

ਕੌਮੀ ਬੈਂਕਾਂ ਨੇ ਫ਼ਸਲੀ ਕਰਜ਼ੇ ਨਾ ਮੋੜਨ ਵਾਲੇ ਕਿਸਾਨਾਂ ਦੇ ਕਰਜ਼ ਉਗਰਾਹੁਣ ਲਈ ਨਵਾਂ ਪੈਂਤੜਾ ਅਪਣਾਉਂਦਿਆਂ ਅਜਿਹੇ ਕਿਸਾਨਾਂ ਦੇ ਖ਼ਾਤਿਆਂ ਵਿੱਚ ਆਉਣ ਵਾਲੀਆਂ ਸਮਾਜਿਕ ਸੁਰੱਖਿਆ ਪੈਨਸ਼ਨਾਂ ਜ਼ਬਤ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ।

ਖੇਤੀਬਾੜੀ ਸਾਧਨਾਂ ਨੂੰ ਜੀਐਸਟੀ ਤੋਂ ਮੁਕਤ ਕੀਤਾ ਜਾਵੇ: ਭਾਰਤੀ ਕਿਸਾਨ ਯੂਨੀਅਨ

ਭਾਰਤ ਦੀ ਕੇਦਰ ਸਰਕਾਰ ਵੱਲੋਂ ਇੱਕ ਜੁਲਾਈ ਨੂੰ ਵਸਤਾਂ ਅਤੇ ਸੇਵਾ ਕਰ (ਜੀਐਸਟੀ) ਲਾਗੂ ਕਰ ਦੇਣ ਤੋਂ ਬਾਅਦ ਭਾਰਤੀ ਕਿਸਾਨ ਯੂੁਨੀਅਨ (ਲੱਖੋਵਾਲ-ਰਾਜੇਵਾਲ) ਨੇ ਖਾਦਾਂ, ਦਵਾਈਆਂ, ਖੇਤੀ ਸੰਦਾਂ ਤੇ ਖੇਤੀ ਮਸ਼ੀਨਰੀ ’ਤੇ ਲਗਾਏ ਜੀਐਸਟੀ ਦਾ ਵਿਰੋਧ ਕਰਦਿਆਂ ਕਿਹਾ ਕਿ ਖੇਤੀਬਾੜੀ ਸਾਧਨਾਂ ਨੂੰ ਜੀਐਸਟੀ ਤੋਂ ਮੁਕਤ ਕੀਤਾ ਜਾਵੇ।

ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਕਿਸਾਨਾਂ ਦੀਆਂ ਖੁਦਕੁਸ਼ੀਆਂ ਬਾਰੇ ਰਿਪੋਰਟ ਤਿਆਰ ਕਰਨ ਲਈ ਕਮੇਟੀ ਬਣਾਈ

ਪੰਜਾਬ ਵਿਧਾਨ ਸਭਾ ਦੇ ਦੂਜੇ ਸਮਾਗਮ ਦੀ ਮਿਤੀ 19 ਜੂਨ 2017 ਨੂੰ ਹੋਈ ਬੈਠਕ ਵਿੱਚ ਮੁੱਖ ਮੰਤਰੀ, ਪੰਜਾਬ ਕੈਪਟਨ ਅਮਰਿੰਦਰ ਸਿੰਘ, ਵੱਲੋਂ ਪੇਸ਼ ਕੀਤੇ ਪ੍ਰਸਤਾਵ ਅਨੁਸਾਰ ਰਾਣਾ ਕੇ.ਪੀ.ਸਿੰਘ ਸਪੀਕਰ ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਵਿੱਚ ਕਿਸਾਨਾਂ ਵੱਲੋਂ ਕੀਤੀਆਂ ਜਾ ਰਹੀਆਂ ਖੁਦਕੁਸ਼ੀਆਂ ਨਾਲ ਜੁੜੇ ਹਰ ਪਹਿਲੂ ਨੂੰ ਵਿਚਾਰ ਕੇ ਰਿਪੋਰਟ ਤਿਆਰ ਕਰਨ ਲਈ ਪੰਜਾਬ ਵਿਧਾਨ ਸਭਾ ਦੀ ਇਕ ਸਪੈਸ਼ਲ ਕਮੇਟੀ ਦਾ ਗਠਨ ਕੀਤਾ ਗਿਆ ਹੈ।

ਕਿਸਾਨਾਂ ਦੇ ਸਿਰਫ ਖੇਤੀ ਕਰਜ਼ੇ ਹੀ ਹੋਣਗੇ ਮਾਫ, ਹੋਰ ਕੰਮਾਂ ਲਈ ਕਰਜ਼ੇ ਨਹੀਂ ਹੋਣਗੇ ਮਾਫ: ਕੈਪਟਨ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਸੂਬਾ ਸਰਕਾਰ ਦੇ ਮਾਲੀ ਹਾਲਾਤ ਬਹੁਤੇ ਸਾਜ਼ਗਾਰ ਨਹੀਂ ਜਿਸ ਕਰਕੇ ਕਿਸਾਨਾਂ ਦੇ ਕੇਵਲ ਖੇਤੀ ਕਰਜ਼ੇ ਹੀ ਮੁਆਫ਼ ਹੋਣਗੇ। ਕਿਸਾਨਾਂ ਵੱਲੋਂ ਮਕਾਨਾਂ ਜਾਂ ਹੋਰ ਕੰਮਾਂ ਲਈ ਆੜ੍ਹਤੀਆਂ ਕੋਲੋਂ ਲਏ ਕਰਜ਼ੇ ਮੁਆਫ ਨਹੀਂ ਹੋਣਗੇ।

ਪੰਜਾਬ ਸਣੇ ਕਈ ਰਾਜਾਂ ਦੇ ਕਿਸਾਨਾਂ ਵੱਲੋਂ ਦਿੱਲੀ ’ਚ ਮੁਜ਼ਾਹਰਾ; ਕੀਤੀ ਫ਼ਸਲਾਂ ਦੇ ਵਾਜਬ ਮੁੱਲ ਦੀ ਮੰਗ

ਪੰਜਾਬ ਸਣੇ ਕਈ ਹੋਰ ਰਾਜਾਂ ਦੇ ਕਿਸਾਨਾਂ ਨੇ ਸੋਮਵਾਰ ਨੂੰ ਦਿੱਲੀ ਵਿਖੇ ਰਾਸ਼ਟਰੀ ਕਿਸਾਨ ਮਹਾਂਸੰਘ ਦੇ ਝੰਡੇ ਹੇਠ ਜੰਤਰ ਮੰਤਰ ਵਿਖੇ ਰੋਸ ਮੁਜ਼ਾਹਰਾ ਕਰਦਿਆਂ ਨੀਤੀ ਆਯੋਗ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕੀਤੀ ਪਰ ਦਿੱਲੀ ਪੁਲਿਸ ਨੇ ਕਿਸਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ। ਉਨ੍ਹਾਂ ਨੂੰ ਦੇਰ ਸ਼ਾਮ ਰਿਹਾਅ ਕਰ ਦਿੱਤਾ ਗਿਆ। ਮੁਜ਼ਾਹਰਾਕਾਰੀ ਕਿਸਾਨ ਖੇਤੀ ਕਰਜ਼ੇ ਮੁਆਫ਼ ਕਰਨ ਅਤੇ ਖ਼ੁਦਕੁਸ਼ੀਆਂ ਕਰ ਗਏ ਕਿਸਾਨਾਂ ਦੇ ਵਾਰਸਾਂ ਨੂੰ ਉਚਿਤ ਮੁਆਵਜ਼ਾ ਤੇ ਫਸਲਾਂ ਦੇ ਸਹੀ ਮੁੱਲ ਦਿੱਤੇ ਜਾਣ ਦੀ ਮੰਗ ਕਰ ਰਹੇ ਸਨ।

ਕਿਸਾਨੀ ਕਰਜ਼ਿਆਂ ਦੇ ਸਬੰਧ ‘ਚ ਡਾ. ਗਿਆਨ ਸਿੰਘ ਅਤੇ ਪੱਤਰਕਾਰ ਹਮੀਰ ਸਿੰਘ ਨਾਲ ਵਿਸ਼ੇਸ਼ ਗੱਲਬਾਤ

ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਨੇ ਪੱਤਰਕਾਰ ਹਮੀਰ ਸਿੰਘ ਅਤੇ ਡਾ. ਗਿਆਨ ਸਿੰਘ ਨਾਲ ਕਿਸਾਨਾਂ ਦੇ ਮੁੱਦਿਆਂ ਅਤੇ ਕਰਜ਼ਿਆਂ ਦੇ ਸਬੰਧ 'ਚ ਗੱਲ ਕੀਤੀ।

ਖੇਤੀਬਾੜੀ: ਕਰਜ਼ਾ ਮੁਆਫ਼ੀ ਲਾਗੂ ਕਰਨ ‘ਚ ਤਿੰਨ ਮਹੀਨੇ ਹੋਰ ਲੱਗਣਗੇ: ਕੈਪਟਨ ਅਮਰਿੰਦਰ ਸਿੰਘ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰਜ਼ਾ ਮੁਆਫ਼ੀ ਬਾਰੇ ਫ਼ੈਸਲਾ ਅਮਲ ਵਿੱਚ ਲਿਆਉਣ ਲਈ ਨੋਟੀਫਿਕੇਸ਼ਨ ਛੇਤੀ ਜਾਰੀ ਕਰਨ ਦਾ ਭਰੋਸਾ ਦਿੰਦਿਆਂ ਸਪੱਸ਼ਟ ਕੀਤਾ ਕਿ ਜਿਨ੍ਹਾਂ ਕਿਸਾਨਾਂ ਦਾ ਕਰਜ਼ਾ ਮੁਆਫ਼ ਹੋ ਚੁੱਕਾ ਹੈ, ਉਨ੍ਹਾਂ ਨੂੰ ਕਰਜ਼ੇ ਦੀ ਅਦਾਇਗੀ ਕਰਨ ਤੋਂ ਮੁਕਤ ਕੀਤਾ ਜਾਂਦਾ ਹੈ ਪਰ ਕਰਜ਼ਾ ਮੁਆਫ਼ੀ ਦਾ ਫ਼ੈਸਲਾ ਲਾਗੂ ਕਰਨ ਵਿੱਚ ਲਗਭਗ ਤਿੰਨ ਮਹੀਨਿਆਂ ਦਾ ਸਮਾਂ ਲੱਗਣ ਦੇ ਆਸਾਰ ਹਨ। ‘ਹੱਕ ਕਮੇਟੀ’ ਦੀ ਰਿਪੋਰਟ ਦੋ ਮਹੀਨਿਆਂ ਵਿੱਚ ਆਵੇਗੀ ਜਿਸ ਤੋਂ ਬਾਅਦ ਵਿਭਾਗ ਵਜ਼ਾਰਤ ਨੂੰ ਰਿਪੋਰਟ ਲਾਗੂ ਕਰਨ ਲਈ ਪ੍ਰਵਾਨਗੀ ਦੇਵੇਗਾ, ਜਿਸ ਤੋਂ ਬਾਅਦ ਨੋਟੀਫਿਕੇਸ਼ਨ ਜਾਰੀ ਹੋਵੇਗਾ। ਕਰਜ਼ਾ ਮੁਆਫ਼ੀ ਸਕੀਮ ਦਾ ਲਾਭ ਪੰਜ ਏਕੜ ਤੱਕ ਦੀ ਮਾਲਕੀ ਵਾਲੇ 10.20 ਲੱਖ ਕਿਸਾਨਾਂ ਨੂੰ ਮਿਲੇਗਾ।

ਕਿਸਾਨਾਂ ਦੇ 59 ਹਜ਼ਾਰ ਕਰੋੜ ਦੇ ਫ਼ਸਲੀ ਕਰਜ਼ੇ ’ਚੋਂ ਸਿਰਫ਼ 9 ਹਜ਼ਾਰ ਕਰੋੜ ਹੀ ਮਾਫ ਹੋ ਸਕਣਗੇ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੰਜ ਏਕੜ ਤੱਕ ਜ਼ਮੀਨ ਵਾਲੇ ਕਿਸਾਨਾਂ ਦਾ ਦੋ ਲੱਖ ਰੁਪਏ ਤੱਕ ਦਾ ਫ਼ਸਲੀ ਕਰਜ਼ਾ ਮੁਆਫ਼ ਕਰਨ ਦਾ ਫ਼ੈਸਲਾ ਇੱਕ ਵਰਗ ਲਈ ਤਾਂ ਰਾਹਤ ਭਰਿਆ ਹੈ ਪਰ ਇਸ ਐਲਾਨ ਵਿੱਚੋਂ ਖੇਤ ਮਜ਼ਦੂਰ ਬਾਹਰ ਹਨ। ਕਿਸਾਨਾਂ ਦੇ 59 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੇ ਫ਼ਸਲੀ ਕਰਜ਼ੇ ਵਿੱਚੋਂ ਲਗਪਗ ਨੌਂ ਹਜ਼ਾਰ ਕਰੋੜ ਰੁਪਏ ਮੁਆਫ਼ ਹੋਣਗੇ।

« Previous PageNext Page »