ਖੇਤੀਬਾੜੀ » ਸਿਆਸੀ ਖਬਰਾਂ

ਕੇਂਦਰ ਵਲੋਂ ਕਿਸਾਨੀ ਕਰਜ਼ੇ ਮਾਫ ਕਰਨ ਤੋਂ ਇਨਕਾਰ, ਕਾਂਗਰਸ ਦੇ ‘ਵਾਕ-ਆਉਟ’ ਨੂੰ ਦੱਸਿਆ ‘ਮਗਰਮੱਛ ਦੇ ਹੰਝੂ’

July 22, 2017 | By

ਨਵੀਂ ਦਿੱਲੀ: ਕਰਜ਼ਿਆਂ ਹੇਠ ਦੱਬੇ ਕਿਸਾਨਾਂ ਦੀਆਂ ਉਮੀਦਾਂ ਉਤੇ ਪਾਣੀ ਫੇਰਦਿਆਂ ਕੇਂਦਰ ਸਰਕਾਰ ਨੇ ਸ਼ੁੱਕਰਵਾਰ (21 ਜੁਲਾਈ) ਨੂੰ ਸਾਫ਼ ਆਖ ਦਿੱਤਾ ਕਿ ਇਸ ਵੱਲੋਂ ਖੇਤੀ ਕਰਜ਼ੇ ਮੁਆਫ਼ ਕਰਨ ਸਬੰਧੀ ਕਿਸੇ ਤਜਵੀਜ਼ ਉਤੇ ਵਿਚਾਰ ਨਹੀਂ ਕੀਤਾ ਜਾ ਰਿਹਾ। ਇਹ ਗੱਲ ਸ਼ੁੱਕਰਵਾਰ (21 ਜੁਲਾਈ) ਲੋਕ ਸਭਾ ਵਿੱਚ ਇਕ ਲਿਖਤੀ ਸਵਾਲ ਦਾ ਜਵਾਬ ਦਿੰਦਿਆਂ ਵਿੱਤ ਰਾਜ ਮੰਤਰੀ ਸੰਤੋਸ਼ ਕੁਮਾਰ ਗੰਗਵਾਰ ਨੇ ਆਖੀ। ਇਹ ਸੁਣ ਕੇ ਕਾਂਗਰਸੀ ਸੰਸਦ ਮੈਂਬਰ ਸਦਨ ਤੋਂ ਵਾਕ-ਆਊਟ ਕਰ ਗਏ। ਜਦਕਿ ਭਾਜਪਾ ਨੇ ਕਿਸਾਨਾਂ ਦੇ ਮਸਲਿਆਂ ’ਤੇ ਕਾਂਗਰਸ ਉਤੇ ‘ਮਗਰਮੱਛ ਦੇ ਹੰਝੂ’ ਵਹਾਉਣ ਦਾ ਦੋਸ਼ ਲਾਇਆ।

ਲੋਕ ਸਭਾ ਵਿੱਚੋਂ ਵਾਕ ਆਊਟ ਕਰਦੇ ਹੋਏ ਵਿਰੋਧੀ ਧਿਰ ਦੇ ਆਗੂ

ਲੋਕ ਸਭਾ ਵਿੱਚੋਂ ਵਾਕ ਆਊਟ ਕਰਦੇ ਹੋਏ ਵਿਰੋਧੀ ਧਿਰ ਦੇ ਆਗੂ

ਗੰਗਵਾਰ ਨੇ ਆਪਣੇ ਜਵਾਬ ਵਿੱਚ ਕਿਹਾ ਕਿ ਕੇਂਦਰ ਸਰਕਾਰ ਨੇ ਬੀਤੇ ਤਿੰਨ ਸਾਲਾਂ ਦੌਰਾਨ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਦੀ ਕਿਸੇ ਸਕੀਮ ਦਾ ਐਲਾਨ ਨਹੀਂ ਕੀਤਾ। ਉਨ੍ਹਾਂ ਆਖਿਆ, “ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਦੀ ਕਿਸੇ ਤਜਵੀਜ਼ ਉਤੇ ਵਿਚਾਰ ਨਹੀਂ ਕੀਤੀ ਜਾ ਰਹੀ।” ਜ਼ਿਕਰਯੋਗ ਹੈ ਕਿ ਜੂਨ ‘ਚ ਵਿੱਤ ਮੰਤਰੀ ਅਰੁਣ ਜੇਤਲੀ ਨੇ ਵੀ ਕਿਹਾ ਸੀ ਕਿ ਰਾਜ ਸਰਕਾਰਾਂ ਵੱਲੋਂ ਕਿਸਾਨੀ ਕਰਜ਼ੇ ਮੁਆਫ਼ ਕੀਤੇ ਜਾਣ ਦੀ ਸੂਰਤ ਵਿੱਚ ਕੇਂਦਰ ਵੱਲੋਂ ਉਨ੍ਹਾਂ ਦੀ ਕੋਈ ਮਾਲੀ ਮਦਦ ਨਹੀਂ ਕੀਤੀ ਜਾਵੇਗੀ।

ਇਸ ਦੌਰਾਨ ਕਿਸਾਨੀ ਮਸਲੇ ਉਤੇ ਕਾਂਗਰਸ ਨੇ ਸਦਨ ਵਿੱਚ ਜ਼ੋਰਦਾਰ ਹੰਗਾਮਾ ਕਰਨ ਪਿੱਛੋਂ ਵਾਕ-ਆਊਟ ਕੀਤਾ। ਸੰਸਦੀ ਮਾਮਲਿਆਂ ਦੇ ਮੰਤਰੀ ਅਨੰਤ ਕੁਮਾਰ ਨੇ ਕਿਹਾ ਕਿ ਕਾਂਗਰਸ ਇਸ ਮੁੱਦੇ ’ਤੇ ‘ਮਗਰਮੱਛ ਦੇ ਹੰਝੂ’ ਵਹਾ ਰਹੀ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , ,