ਜੂਨ 1984 ਦੇ ਸ਼ਹੀਦਾਂ ਦੀ ਯਾਦ ਵਿੱਚ ਇਆਲੀ ਕਲਾਂ ਵਿਖੇ 9 ਜੂਨ ਨੂੰ ਪੰਥਕ ਦੀਵਾਨ
June 4, 2022 | By ਸਿੱਖ ਸਿਆਸਤ ਬਿਊਰੋ
ਚੰਡੀਗੜ੍ – ਜੂਨ 1984 ਵਿੱਚ ਹਿੰਦੁਸਤਾਨੀ ਫੌਜ ਵਲੋਂ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ਉਪਰ ਕੀਤੇ ਗਏ ਫੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਮੂਹ ਸ਼ਹੀਦਾਂ ਦੀ ਪਵਿੱਤਰ ਯਾਦ ਨੂੰ ਸਮਰਪਿਤ ਮਿਤੀ 9 ਜੂਨ, ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ, ਗੁਰਦੁਆਰਾ ਥੜ੍ਹਾ ਸਾਹਿਬ, ਪਾਤਿਸ਼ਾਹੀ ਛੇਵੀਂ ਇਆਲੀ ਕਲਾਂ, ਲੁਧਿਆਣਾ ਵਿਖੇ ਕਰਵਾਇਆ ਜਾ ਰਿਹਾ ਹੈ।
ਇਹ ਸਮਾਗਮ ਸਿੱਖ ਯੂਥ ਪਾਵਰ ਆਫ ਪੰਜਾਬ, ਪੰਥ ਸੇਵਕ ਜਥਾ ਦੁਆਬਾ ਅਤੇ ਸਿੱਖ ਜਥਾ ਮਾਲਵਾ ਜਥੇਬੰਦੀਆਂ ਦੇ ਵਿਸ਼ੇਸ਼ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਮੌਕੇ ਆਪਣੇ ਜੀਵਨ ਨੂੰ ਸੰਘਰਸ਼ ਲੇਖੇ ਲਾਉਣ ਵਾਲੇ ਸਿਦਕੀਆਂ ਤੇ ਯੋਧਿਆਂ ਤੇ ਗੁਰੁ ਦੋਖੀਆਂ ਨੂੰ ਖਾਲਸਾਈ ਰਵਾਇਤ ਅਨੁਸਾਰ ਦੰਡ ਦੇਣ ਵਾਲਿਆਂ ਦਾ ਸਨਮਾਨ ਕੀਤਾ ਜਾਵੇਗਾ। ਪ੍ਰਬੰਧਕ ਸੇਵਾਦਾਰਾਂ ਵੱਲੋਂ ਸੰਗਤਾਂ ਨੂੰ ਸ਼ਹੀਦਾਂ ਦੀ ਯਾਦ ਵਿਚ ਜੁੜਨ ਲਈ ਸਮਾਗਮ ਚ ਹਾਜ਼ਰੀ ਭਰਨ ਦੀ ਬੇਨਤੀ ਕੀਤੀ ਗਈ ਹੈ।
ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:
ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।
Related Topics: Ghallughara June 1984, Panth Sewak Jatha Doaba’s, Sikh Youth of Punjab