ਆਮ ਖਬਰਾਂ

ਫੈਡਰੈਸ਼ਨ ਨੇ ਛਾਪਿਆਂਵਾਲੀ ਕਾਲਜ ਵਿਚ ਅੰਤ੍ਰਿਮ ਕਮੇਟੀ ਕਾਇਮ ਕਰਕੇ ਮੈਂਬਰਸ਼ਿਪ ਮੁਹਿੰਮ ਸ਼ੁਰੂ ਕੀਤੀ

By ਸਿੱਖ ਸਿਆਸਤ ਬਿਊਰੋ

November 03, 2011

ਮਲੋਟ (2 ਨਵੰਬਰ, 2011): ਗੁਰੂ ਤੇਗ ਬਹਾਦਰ ਖਾਲਸਾ ਇੰਜੀਨੀਅਰਿੰਗ ਕਾਲਜ, ਗੁਰੂ ਤੇਗ ਬਹਾਦਰ ਖਾਲਸਾ ਬਹੁਤਕਨੀਕੀ (ਪੋਲੀਟੈਕਨਿਕ) ਕਾਲਜ ਅਤੇ ਗੁਰੂ ਤੇਗ ਬਹਾਦਰ ਖਾਲਸਾ ਫਾਰਮੇਸੀ ਕਾਲਜ, ਛਾਪਿਆਂਵਾਲੀ (ਮਲੋਟ) ਵਿਖੇ ਸਿੱਖ ਸਟੂਡੈਂਟਸ ਫੈਡਰੇਸ਼ਨ ਦੀ ਸਾਂਝੀ ਅੰਤ੍ਰਿਮ ਕਮੇਟੀ ਕਾਇਮ ਕੀਤੀ ਗਈ ਹੈ। 2 ਨਵੰਬਰ, 2011 ਨੂੰ ਸਿੱਖ ਸਟੂਡੈਂਟਸ ਫੈਡਰੇਸ਼ਨ ਦੀ ਇਕ ਅਹਿਮ ਇੱਤਰਤਾ ਫੈਡਰੇਸ਼ਨ ਦੇ ਕੌਮੀ ਪ੍ਰਧਾਨ ਸ਼੍ਰ. ਪਰਮਜੀਤ ਸਿੰਘ ਗਾਜ਼ੀ ਦੀ ਅਗਵਾਈ ਵਿਚ ਹੋਈ ਜਿਸ ਵਿਚ ਤਿੰਨਾਂ ਕਾਲਜਾਂ ਦੇ ਚੋਣਵੇਂ ਵਿਦਿਆਰਥੀਆਂ ਨੇ ਹਿੱਸਾ ਲਿਆ।

ਇਸ ਮੌਕੇ ਉੱਤੇ ਦਸ ਵਿਦਿਆਰਥੀਆਂ ਦੀ ਇਕ ਅੰਤ੍ਰਿਮ ਕਮੇਟੀ ਚੁਣੀ ਗਈ ਹੈ ਜਿਸ ਵਿਚ ਇੰਜੀਨੀਅਰਿੰਗ ਕਾਲਜ ਤੋਂ ਗੁਰਸਿਮਰਨ ਸਿੰਘ, ਗੁਰਪ੍ਰੀਤ ਸਿੰਘ, ਦਵਿੰਦਰ ਸਿੰਘ ਤੇ ਪੋਲੀਟੈਕਨਿਕ ਕਾਲਜ ਤੋਂ ਸੁਖਚੈਨ ਸਿੰਘ ਤੇ ਅਰਸ਼ਦੀਪ ਸਿੰਘ ਤੋਂ ਇਲਾਵਾ ਹਰਪ੍ਰੀਤ ਸਿੰਘ, ਅਰਵਿੰਦਰਪਾਲ ਸਿੰਘ, ਅੰਮ੍ਰਿਤਪਾਲ ਸਿੰਘ, ਹਰਪ੍ਰੀਤ ਸਿੰਘ ਅਤੇ ਗੁਰਜੋਤ ਸਿੰਘ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਅੰਤ੍ਰਿਮ ਕਮੇਟੀ ਵਿਚ ਤਾਲਮੇਲ ਕਰਨ ਦੀ ਜਿੰਮੇਵਾਰ ਗੁਰਪ੍ਰੀਤ ਸਿੰਘ ਨੂੰ ਸੌਂਪੀ ਗਈ ਹੈ ਜੋ ਇਸ ਕਮੇਟੀ ਦੇ ਕਨਵੀਨਰ ਹੋਣਗੇ। ਇਸ ਕਮੇਟੀ ਦੀ ਮਿਆਦ ਇਸ ਵਿਦਿਅਕ ਸਾਲ ਦੇ ਪਹਿਲੇ ਪੜਾਅ ਦੀ ਸਮਾਪਤੀ ਤੱਕ ਮਿੱਥੀ ਗਈ ਹੈ। ਕਮੇਟੀ ਵੱਲੋਂ ਕਾਲਜ ਦੇ ਵਿਦਿਆਰੀਥਆਂ ਵਿਚ ਮੈਂਬਰਸ਼ਿਪ ਮੁਹਿੰਮ ਚਲਾਈ ਜਾਵੇਗੀ ਅਤੇ ਫੈਡਰੇਸ਼ਨ ਕਾਲਜ ਇਕਾਈ ਦਾ ਗਠਨ ਇਸ ਵਿਦਿਅਕ ਸਾਲ ਦੇ ਅਗਲੇ ਪੜਾਅ ਵਿਚ ਕੀਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਫੈਡਰੇਸ਼ਨ ਵੱਲੋਂ ਇਨ੍ਹਾਂ ਅਦਾਰਿਆਂ ਦੇ ਵਿਦਿਆਰਥੀਆਂ ਨਾਲ ਬੀਤੇ ਵਿਦਿਅਕ ਸਾਲ ਵਿਚ ਸੰਪਰਕ ਕਾਇਮ ਕੀਤਾ ਗਿਆ ਸੀ ਅਤੇ ਫੈਡਰੇਸ਼ਨ ਵੱਲੋਂ ਗੁਰੂ ਤੇਗ ਬਹਾਦਰ ਖਾਲਸਾ ਬਹੁਤਕਨੀਕੀ (ਪੋਲੀਟੈਕਨਿਕ) ਕਾਲਜ ਵਿਚ ਇਕ ਵਿਸ਼ੇਸ਼ ਸੈਮੀਨਾਰ ਵੀ ਕਰਵਾਇਆ ਗਿਆ ਸੀ, ਜਿਸ ਵਿਚ ਇੰਜੀਅਰਿੰਗ ਕਾਲਜ ਅਤੇ ਫਾਰਮੇਸੀ ਕਾਲਜ ਦੇ ਵਿਦਿਆਰਥੀ ਵੀ ਸ਼ਾਮਿਲ ਹੋਏ ਸਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: