ਵਿਦੇਸ਼

ਚੀਨ ਨੇ ਕਿਹਾ; ਅਜ਼ਹਰ ਮਸੂਦ ਨੂੰ ‘ਦਹਿਸ਼ਤਗਰਦ’ ਐਲਾਨਣ ਦਾ ਵਿਰੋਧ ਕਰਕੇ ਅਸੀਂ ਸਹੀ ਕਦਮ ਚੁੱਕਿਆ

February 9, 2017 | By

ਪੇਈਚਿੰਗ: ਜੈਸ਼-ਏ-ਮੁਹੰਮਦ ਦੇ ਮੁਖੀ ਮਸੂਦ ਅਜ਼ਹਰ ਨੂੰ ਆਲਮੀ ਦਹਿਸ਼ਤਗਰਦ ਨਾਮਜ਼ਦ ਕਰਨ ਲਈ ਅਮਰੀਕਾ ਵੱਲੋਂ ਸੰਯੁਕਤ ਰਾਸ਼ਟਰ ’ਚ ਦਿੱਤੀ ਗਈ ਤਜਵੀਜ਼ ਨੂੰ ਰੋਕੇ ਜਾਣ ’ਤੇ ਚੀਨ ਨੇ ਆਪਣੇ ਫ਼ੈਸਲੇ ਨੂੰ ਸਹੀ ਠਹਿਰਾਇਆ ਹੈ। ਚੀਨ ਨੇ ਕਿਹਾ ਹੈ ਕਿ ਉਨ੍ਹਾਂ ਵੱਲੋਂ ਰੱਖੀਆਂ ਗਈਆਂ ਸ਼ਰਤਾਂ ਨੂੰ ਅਜੇ ਤੱਕ ਨਹੀਂ ਮੰਨਿਆ ਗਿਆ ਹੈ। ਅਜ਼ਹਰ ਦੇ ਪੱਖ ’ਚ ਤੀਜੀ ਵਾਰ ਤਕਨੀਕੀ ਕਾਰਨਾਂ ਕਰ ਕੇ ਭੁਗਤੇ ਚੀਨ ਦੇ ਵਿਦੇਸ਼ ਮੰਤਰਾਲੇ ਦੇ ਤਰਜਮਾਨ ਲੂ ਕਾਂਗ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੇਈਚਿੰਗ ਚਾਹੁੰਦਾ ਹੈ ਕਿ ਸਬੰਧਤ ਧਿਰਾਂ ਇਸ ਮੁੱਦੇ ’ਤੇ ਸਰਬ ਸਹਿਮਤੀ ਬਣਾ ਸਕਣ। ਉਨ੍ਹਾਂ ਨੇ ਕਿਹਾ ਕਿ ਪਿਛਲੇ ਸਾਲ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ 1267 ਕਮੇਟੀ ਨੇ ਮਸੂਦ ’ਤੇ ਪਾਬੰਦੀ ਬਾਬਤ ਵਿਚਾਰ ਵਟਾਂਦਰਾ ਕੀਤਾ ਸੀ ਅਤੇ ਉਸ ਸਮੇਂ ਵੱਖ-ਵੱਖ ਵਿਚਾਰ ਸਾਹਮਣੇ ਆਏ ਸਨ ਜਿਸ ਕਰ ਕੇ ਕੋਈ ਸਹਿਮਤੀ ਨਹੀਂ ਬਣ ਸਕੀ ਸੀ।

ਅਜ਼ਹਰ ਮਸੂਦ (ਫਾਈਲ ਫੋਟੋ)

ਅਜ਼ਹਰ ਮਸੂਦ (ਫਾਈਲ ਫੋਟੋ)

ਜ਼ਿਕਰਯੋਗ ਹੈ ਕਿ ਭਾਰਤ ਅਤੇ ਅਮਰੀਕਾ ਨੇ ਮਸੂਦ ਅਜ਼ਹਰ ’ਤੇ ਪਾਬੰਦੀ ਲਾਉਣ ਲਈ ਸੰਯੁਕਤ ਰਾਸ਼ਟਰ ਕੋਲ ਪਹੁੰਚ ਕੀਤੀ ਸੀ ਪਰ ਹਰ ਵਾਰ ਚੀਨ ਨੇ ਇਸ ਕਾਰਵਾਈ ਦਾ ਵਿਰੋਧ ਕੀਤਾ। ਪਾਕਿਸਤਾਨ ਦਾ ਪੱਖ ਪੂਰੇ ਜਾਣ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ’ਚ ਉਸ ਨੇ ਕਿਹਾ ਕਿ ਚੀਨ ਨੇ ਸੁਰੱਖਿਆ ਪ੍ਰੀਸ਼ਦ ਦੇ ਨੇਮਾਂ ਅਤੇ ਪ੍ਰਕਿਰਿਆ ਮੁਤਾਬਕ ਹੀ ਕਦਮ ਚੁੱਕਿਆ ਹੈ।

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

China Blocks US Motion to get Masood Azhar Blacklisted by UNSC …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , , ,