Site icon Sikh Siyasat News

ਫਸਲਾਂ ਦੇ ਨੁਕਸਾਨ ਦਾ ਵਾਜ਼ਬ ਮੁਆਵਜ਼ਾ ਦਿੱਤਾ ਜਾਵੇ

ਲੁਧਿਆਣਾ (22 ਅਪ੍ਰੈਲ, 2011): ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਦੇ ਸਕਤਰ ਜਨਰਲ ਹਰਪਾਲ ਸਿੰਘ ਚੀਮਾ ਤੇ ਜਥੇਬੰਦਕ ਸਕੱਤਰ ਜਸਵੀਰ ਸਿੰਘ ਖੰਡੂਰ ਨੇ ਮੰਗ ਕੀਤੀ ਹੈ ਕਿ ਪੰਜਾਬ ਦੇ ਬਹੁਤ ਸਾਰੇ ਥਾਵਾਂ ਤੇ ਪਏ ਭਾਰੀ ਮੀਂਹ ਅਤੇ ਗੜ੍ਹੇਮਾਰੀ ਨਾਲ ਫਸਲਾਂ ਦੇ ਹੋਏ ਨੁਕਸਾਨ ਲਈ ਪੰਜਾਬ ਸਰਕਾਰ ਕਿਸਾਨਾਂ ਨੂੰ ਬਣਦਾ ਮੁਆਵਜਾ ਤੁਰੰਤ ਦੇਵੇ।ਉਨ੍ਹਾਂ ਨੇ ਕੇਂਦਰ ਸਰਕਾਰ ਵਲੋਂ ਕਣਕ ਦੇ ਭਾਅ ਵਿਚ ਕੀਤੇ ਗਏ 50 ਰੁਪੈ ਦੇ ਨਿਗੂਣੇ ਵਾਧੇ ਨੂੰ ਕਿਸਾਨਾਂ ਨਾਲ ਮਜ਼ਾਕ ਦੱਸਿਆ।

ਪਾਰਟੀ ਦੇ ਪ੍ਰਬੰਧਕੀ ਦਫਤਰ ਲੁਧਿਆਣਾ ਤੋਂ ਪ੍ਰੈਸ ਬਿਆਨ ਜਾਰੀ ਕਰਦੇ ਹੋਏ ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਦੀ ਟੀਮ ਨੇ ਵੱਖ ਵੱਖ ਥਾਵਾਂ ਦਾ ਦੌਰਾ ਕਰਕੇ ਦੇਖਿਆ ਹੈ ਕਿ ਕਿਸਾਨਾਂ ਦੀ ਪੱਕ ਚੁੱਕੀ ਕਣਕ ਦੀ ਫਸਲ ਨੂੰ ਇਸ ਮੀਂਹ ਤੇ ਗੜ੍ਹੇਮਾਰੀ ਨਾਲ ਬਹੁਤ ਨੁਕਸਾਨ ਪੁਜਾ ਹੈ।ਕਈ ਥਾਂ ਤਾਂ ਫਸਲਾਂ ਬਿਲਕੁਲ ਤਬਾਹ ਹੋ ਚੁੱਕੀਆ ਹਨ।ਕਣਕ ਦੇ ਨਾਲ ਨਾਲ ਗਰਮ ਰੁੱਤ ਦੀਆਂ ਸਬਜ਼ੀਆਂ ਅਤੇ ਦਾਲਾਂ ਵੀ ਇਸ ਕੁਦਰਤੀ ਕਰੋਪੀ ਨਾਲ ਨੁਕਸਾਨੀਆਂ ਗਈਆ ਹਨ।ਇਸ ਲਈ ਪੰਜਾਬ ਸਰਕਾਰ ਇਸ ਤਬਾਹੀ ਦੀ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਬਣਦਾ ਮੁਆਵਜਾ ਦੇਵੇ।ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਵਲੋਂ ਕਣਕ ਦੀ ਫਸਲ ਲਈ ਕੀਤੇ ਗਏ ਮਮੂਲੀ ਵਾਧੇ ਨੂੰ ਦੇਖਦਿਆਂ ਪੰਜਾਬ ਸਰਕਾਰ ਆਪਣੇ ਵਲੋਂ ਕਿਸਾਨਾਂ ਨੂੰ ਘੱਟ-ਘੱਟ 50 ਰੁਪੈ ਦਾ ਬੋਨਸ ਹੋਰ ਦੇਵੇ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version