ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ) ਦੇ ਆਗੂ ਮਹਿੰਦਰਪਾਲ ਸਿੰਘ ਨੇ ਕਿਹਾ ਕਿ ਭਾਈ ਜਗਤਾਰ ਸਿੰਘ ਹਵਾਰਾ ਨੇ ਹਾਲੇ ਤਕ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਅਹੁਦੇ ਤੋਂ ਅਸਤੀਫਾ ਨਹੀਂ ਦਿੱਤਾ ਹੈ। ਭਾਈ ਹਵਾਰਾ ਦੀ ਚਿੱਠੀ ਜੋ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ, ਬਾਰੇ ਪੁੱਛਣ ‘ਤੇ ਮਹਿੰਦਰਪਾਲ ਸਿੰਘ ਨੇ ਕਿਹਾ ਇਸ ਸਮੇਂ ਉਹ ਇਹ ਹੀ ਦੱਸ ਸਕਦੇ ਹਨ ਕਿ ਭਾਈ ਜਗਤਾਰ ਸਿੰਘ ਹਵਾਰਾ ਨੇ ਅਸਤੀਫਾ ਨਹੀਂ ਦਿੱਤਾ ਹੈ। ਮਾਨ ਦਲ ਦੇ ਆਗੂ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਚਿੱਠੀ ਬਾਰੇ ਨਹੀਂ ਪਤਾ ਕਿਉਂਕਿ ਉਹ ਪੰਜਾਬ ਤੋਂ ਬਾਹਰ ਸਨ।
UPDATE: ਭਾਈ ਹਵਾਰਾ ਦਾ ਪੱਤਰ ਜਨਤਕ ਕਰਨ ਲਈ ਨਹੀਂ ਸੀ; ਭਾਈ ਹਵਾਰਾ ਨੇ ਅਸਤੀਫਾ ਨਹੀਂ ਦਿੱਤਾ: ਐਡਵੋਕੇਟ ਅਮਰ ਸਿੰਘ ਚਾਹਲ (2016/12/04)
ਉਨ੍ਹਾਂ ਇਹ ਵੀ ਕਿਹਾ ਕਿ ਤਲਵੰਡੀ ਸਾਬੋ ਵਿਖੇ ਹੋਣ ਵਾਲੇ ਇਕੱਠ ਦੇ ਪ੍ਰਬੰਧਕਾਂ, ਭਾਈ ਧਿਆਨ ਸਿੰਘ ਮੰਡ, ਭਾਈ ਅਮਰੀਕ ਸਿੰਘ ਅਜਨਾਲਾ, ਭਾਈ ਬਲਜੀਤ ਸਿੰਘ ਦਾਦੂਵਾਲ ਦੇ ਭਾਈ ਜਗਤਾਰ ਸਿੰਘ ਹਵਾਰਾ ਦੇ ਵਿਚਕਾਰ ਕੋਈ ਮਤਭੇਦ ਨਹੀਂ ਹੈ।
ਇਸ ਤੋਂ ਪਹਿਲਾਂ ਸਿੱਖ ਸਿਆਸਤ ਨਿਊਜ਼ (SSN) ਨਾਲ ਗੱਲ ਕਰਦੇ ਹੋਏ ਅਖੰਡ ਕੀਰਤਨੀ ਜਥੇ ਦੇ ਆਗੂ ਆਰ.ਪੀ. ਸਿੰਘ ਨੇ ਕਿਹਾ ਸੀ ਕਿ ਸੋਸ਼ਲ ਮੀਡੀਆ ‘ਤੇ ਚੱਲ ਰਿਹਾ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਲਿਖਿਆ ਗਿਆ ਪੱਤਰ ਭਰੋਸੇਯੋਗ ਹੈ।
READ UPDATE in ENGLISH: Letter was not meant for Public But Bhai Hawara has not resigned: Advo. Amar Singh Chahal (2016/14/04)