Site icon Sikh Siyasat News

ਕਾਂਗਰਸ ਨੇ ਸ.ਰਮਨਜੀਤ ਸਿੰਘ ਸਿੱਕੀ ਨੂੰ ਸ਼੍ਰੀ ਖਡੂਰ ਸਾਹਿਬਤੋਂ ਮੁੜ ਆਪਣਾ ਉਮੀਦਵਾਰ ਬਣਾਇਆ

ਚੰਡੀਗੜ੍ਹ (20 ਜਨਵਰੀ, 2016): ਪੰਜਾਬ ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਦੀ 13 ਫਰਵਰੀ ਨੂੰ ਹੋ ਰਹੀ ਉੱਪ ਚੋਣ ਲਈ ਕਾਂਗਰਸ ਨੇ ਇੱਥੋਂ ਪਹਿਲਾਂ ਅਸਤੀਫਾ ਦੇਣ ਵਾਲੇ ਸ.ਰਮਨਜੀਤ ਸਿੰਘ ਸਿੱਕੀ ਨੂੰ ਹੀ ਮੁੜ ਆਪਣਾ ਉਮੀਦਵਾਰ ਬਣਾਇਆ ਹੈ।

ਸ.ਰਮਨਜੀਤ ਸਿੰਘ ਸਿੱਕੀ

ਇਸ ਉੱਪ ਚੋਣ ਲਈ ਪੰਜਾਬ ਦੀ ਸੱਤਾਧਾਰੀ ਧਿਰ ਬਾਦਲ ਦਲ ਨੇ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਉਮੀਦਵਾਰ ਐਲਾਨਿਆ।
ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਵੱਖ ਵੱਖ ਥਾਵਾਂ ‘ਤੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ਅਤੇ ਤਰਨਤਾਰਨ ਜਿਲ੍ਹੇ ਦੇ ਪਿੰਡ ਬਾਠ ਵਿਖੇ ਕਿਸੇ ਵੱਲੋਂ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਦੇ ਰੋਸ ਵਜੋਂ ਹਲਕਾ ਖੰਡੂਰ ਸਾਹਿਬ ਦੇ ਕਾਂਗਰਸ ਪਾਰਟੀ ਵੱਲੋਂ ਜਿੱਤੇ ਐਮ.ਐਲ.ਏ ਸ.ਰਮਨਜੀਤ ਸਿੰਘ ਸਿੱਕੀ ਵੱਲੋਂ ਪੰਜਾਬ ਵਿਧਾਨ ਸਭਾ ਤੋਂ ਅਸਤੀਫਾ ਦੇ ਦਿੱਤਾ ਸੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version