ਸਿੱਖ ਖਬਰਾਂ

ਸੰਤ ਭਿੰਡਰਾਂਵਾਲਿਆਂ ਦੀ ਗੁਰਦੁਆਰਾ ਸਾਗਿਬ ਵਿੱਚ ਲੱਗੀ ਤਸਵੀਰ ‘ਤੇ ਕਾਂਗਰਸ ਨੇ ਜਤਾਇਆ ਇਤਰਾਜ਼

October 27, 2014 | By

ਜਲੰਧਰ ( 26 ਅਕਤੂਬਰ, 2014): ਪੰਜਾਬ ਦਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪੰਜਾਬ ‘ਚ ਖਾੜਕੂਵਾਦ ਲਈ ਜ਼ਿੰਮੇਵਾਰ ਸੀ। ਉਦੋਂ ਵੀ ਬਾਦਲ ਤੇ ਪਾਰਟੀ ਦੇ ਮੋਹਤਬਰ ਖਾੜਕੂਆਂ ਦੇ ਭੋਗਾਂ ‘ਤੇ ਜਾ ਕੇ ਉਨ੍ਹਾਂ ਨੂੰ ਉਤਸ਼ਾਹਿਤ ਕਰਦੇ ਰਹੇ ਸਨ। ਹੁਣ ਫਿਰ ਪੰਜਾਬ ‘ਚ ਦਹਿਸ਼ਤ ਵਾਲਾ ਮਾਹੌਲ ਪੈਦਾ ਕਰਕੇ ਹਿੰਦੂਆਂ ਦੇ ਮਨਾਂ ‘ਚ ਦਹਿਸ਼ਤ ਪੈਦਾ ਕਰਨਾ ਚਾਹੁੰਦੇ ਹਨ।

Sant Jarnail Singh

ਸੰਤ ਜਰਨੈਲ ਸਿੰਘ ਭਿੰਡਰਾਂਵਾਲੇ

 ਪੰਜਾਬ ਕਾਂਗਰਸ ਦੀ ਆਗੂ ਨਿਮੀਸ਼ਾ ਮਹਿਤਾ ਵੱਲੋਂ ਗੁਰਦੁਆਰਿਆਂ ‘ਚ ਸੰਤ ਜਰਨੈਲ ਸਿੰਘ ਭਿੰਡਰਾਂਵਾਲਾ ਦੀਆਂ ਤਸਵੀਰਾਂ ਲਾਏ ਜਾਣ ਦੋਸ਼ ਲਗਾਇਆ ਹੈ  ਕਿ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪੰਜਾਬ ‘ਚ ਦਹਿਸ਼ਤ ਵਾਲਾ ਮਾਹੌਲ ਪੈਦਾ ਕਰਕੇ ਹਿੰਦੂਆਂ ਦੇ ਮਨਾਂ ‘ਚ ਦਹਿਸ਼ਤ ਪੈਦਾ ਕਰਨਾ ਚਾਹੁੰਦੇ ਹਨ।

ਮਹਿਤਾ ਨੇ ਇਥੋਂ ਜਾਰੀ ਕੀਤੇ ਪ੍ਰੈੱਸ ਬਿਆਨ ‘ਚ ਕਿਹਾ ਕਿ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਧੁੰਮਾ ਜਲੰਧਰ ਦੇ ਗੁਰਦੁਆਰਾ ਗੁਰੂ ਤੇਗ ਬਹਾਦਰ ਨਗਰ ‘ਚ ਸੰਤ ਜਰਨੈਲ ਸਿੰਘ ਭਿੰਡਰਾਂਵਾਲਾ ਦੀ ਤਸਵੀਰ ਲਾ ਕੇ ਪੰਜਾਬ ਨੂੰ ਮੁੜ ਦਹਿਸ਼ਤਗਰਦੀ ਵਾਲੇ ਮਾਹੌਲ ਵੱਲ ਧੱਕਣਾ ਚਾਹੁੰਦੇ ਹਨ। ਬੀਤੇ ਦਿਨੀਂ ਕਰਤਾਰਪੁਰ ‘ਚ ਹੋਏ ਇਕ ਸਮਾਗਮ ਦੌਰਾਨ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਬਾਬਾ ਧੁੰਮਾ ਨਾਲ ਸਟੇਜ ਸਾਂਝੀ ਕੀਤੀ ਸੀ। ਬਾਦਲ ਤੇ ਬਾਬਾ ਧੁੰਮਾ ਦੀ ਮਿਲੀਭੁਗਤ ਨਾਲ ਪੰਜਾਬ ‘ਚ ਮਾਹੌਲ ਖਰਾਬ ਕਰਨ ਦੀ ਯੋਜਨਾ ਘੜੀ ਗਈ ਹੈ।

ਮਹਿਤਾ ਨੇ ਕਿਹਾ ਕਿ ਹਜ਼ਾਰਾਂ ਹਿੰਦੂਆਂ ਨੂੰ ਉਜਾੜ ਕੇ ਦੂਜੇ  ਸੂਬਿਆਂ ‘ਚ ਭੇਜਿਆ ਗਿਆ ਸੀ। ਅਜੇ ਤਕ ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬ ‘ਚੋਂ ਉਜਾੜੇ ਹਿੰਦੂਆਂ ਦੇ ਮੁੜ ਵਸੇਬੇ ਲਈ ਕੁਝ ਨਹੀਂ ਕੀਤਾ ਜਦਕਿ ਉਹ ਪੰਜਵੀਂ ਵਾਰ ਮੁੱਖ ਮੰਤਰੀ ਦੇ ਅਹੁਦੇ ਦਾ ਆਨੰਦ ਮਾਣ ਰਹੇ ਹਨ।

ਨਿਮਿਸ਼ਾ ਮਹਿਤਾ ਨੇ ਕਿਹਾ ਕਿ ਬਾਦਲ ਹਿੰਦੂਆਂ ਨੂੰ ਆਪਣੇ ਨਾਲ ਰੱਖਣ ਲਈ ਜਨਤਕ ਤੌਰ ‘ਤੇ ਮੂੰਹ ਨਹੀਂ ਖੋਲ੍ਹਦੇ ਪਰ ਸ਼੍ਰੋਮਣੀ ਅਕਾਲੀ ਦਲ ਦੇ ਕੰਟਰੋਲ ਵਾਲੀ ਸ਼੍ਰੋਮਣੀ ਕਮੇਟੀ  ਸੰਤ ਜਰਨੈਲ ਸਿੰਘ ਭਿੰਡਰਾਂਵਾਲਾ ਨੂੰ ਸ਼ਹੀਦ ਮੰਨ ਰਹੀ ਹੈ।

ਕਾਂਗਰਸ ਦੀ ਤਰਜ਼ਮਾਨ ਨੇ ਇਹ ਵੀ ਦੋਸ਼ ਲਾਇਆ ਕਿ ਪੰਜਾਬ ਸਰਕਾਰ ਆਪ ਪੰਜਾਬ ਦਾ ਮਾਹੌਲ ਖਰਾਬ ਕਰ ਰਹੀ ਹੈ। ਰੋਪੜ ਤੋਂ ਜਦੋਂ ਹਿੰਦੂ ਸਮਾਜ ਨੇ ਤ੍ਰਿਸ਼ੂਲ ਯਾਤਰਾ ਕੱਢਣੀ ਸੀ ਤਾਂ ਉਸ ‘ਤੇ ਸਰਕਾਰ ਨੇ ਪਾਬੰਦੀ ਲਗਵਾ ਦਿੱਤੀ ਪਰ ਨਿਹੰਗਾਂ ਵਲੋਂ ਸ਼ਰੇਆਮ ਅੰਮ੍ਰਿਤਸਰ ‘ਚ ਗੋਲੀਆਂ ਚਲਾ ਕੇ ਹਿੰਦੂਆਂ ਦੇ ਮਨਾਂ ‘ਚ ਦਹਿਸ਼ਤ  ਪੈਦਾ  ਕਰਨ ਦਾ ਯਤਨ ਕੀਤਾ ਗਿਆ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , ,