ਨਵੀਂ ਦਿੱਲੀ: 1984 ਸਿੱਖ ਕਤਲੇਆਮ ਦੇ ਪੀੜਤਾਂ ਦਾ ਕੇਸ ਲੜ ਰਹੇ ਐਚ. ਐਸ. ਫੂਲਕਾ ਨੇ ਕਿਹਾ ਕਿ ਅਜਿਹਾ ਕਰਕੇ ਕਾਂਗਰਸ ਨੇ 1984 ਸਿੱਖ ਕਤਲੇਆਮ ਦੇ ਪੀੜਤਾਂ ਦੇ ‘ਜ਼ਖਮਾਂ ‘ਤੇ ਲੂਣ ਛਿੜਕਣ’ ਦੀ ਕੋਸ਼ਿਸ਼ ਕੀਤੀ ਹੈ। ਫੂਲਕਾ ਨੇ ਦਸਤਾਵੇਜ਼ਾਂ ਦਾ ਹਵਾਲਾ ਦਿੰਦਿਆ ਦਿੱਲੀ ‘ਚ 1984 ਸਿੱਖ ਕਤਲੇਆਮ ਵਿਚ ਕਮਲ ਨਾਥ ਦੀ ਸ਼ਮੂਲੀਅਤ ਹੋਣ ਦਾ ਦੋਸ਼ ਲਗਾਉਂਦਿਆ ਕਿਹਾ ਕਿ ਕਮਲ ਨਾਥ ਉਨ੍ਹਾਂ ਲੋਕਾਂ ਦੀ ਭੀੜ ਵਿਚ ਸ਼ਾਮਿਲ ਸੀ, ਜਿਸ ਨੇ ਦਿੱਲੀ ਵਿਚ 1 ਨਵੰਬਰ, 1984 ਨੂੰ ਗੁਰਦੁਆਰਾ ਰਕਾਬਗੰਜ ਸਾਹਿਬ ‘ਤੇ ਹਮਲਾ ਕੀਤਾ ਸੀ ਅਤੇ ਇਸ ਹਮਲੇ ਵਿਚ ਦੋ ਸਿੱਖਾਂ ਨੂੰ ਜ਼ਿੰਦਾ ਅੱਗ ਲਾ ਕੇ ਸਾੜ ਦਿੱਤਾ ਗਿਆ ਸੀ।
ਉਨ੍ਹਾਂ ਕਿਹਾ ਕਿ ਮੁਖਤਿਆਰ ਸਿੰਘ, ਜੋ ਕਿ ਹੁਣ ਰਕਾਬਗੰਜ ਗੁਰਦਆਰਾ ਸਾਹਿਬ ਦੇ ਮੈਨੇਜਰ ਹਨ, ਇਸ ਸਬੰਧੀ ਨਾਨਾਵਤੀ ਕਮਿਸ਼ਨ ਅੱਗੇ ਇਕ ਹਲਫਨਾਮਾ ਵੀ ਦਾਇਰ ਕਰਵਾ ਚੁੱਕੇ ਹਨ। ਜਿਸ ਵਿਚ ਉਨ੍ਹਾਂ ਕਮਲ ਨਾਥ ਦੇ ਰਕਾਬ ਗੰਜ ਗੁਰਦੁਆਰਾ ਸਾਹਿਬ ‘ਚ 1 ਨਵੰਬਰ, 1984 ਨੂੰ ਕੀਤੇ ਗਏ ਹਮਲੇ ਵਿਚ ਸ਼ਾਮਿਲ ਹੋਣ ਦੀ ਗੱਲ ਆਖੀ ਸੀ।