Site icon Sikh Siyasat News

ਭਾਈ ਦਾਦੂਵਾਲ ਅਤੇ ਜ਼ਫਰਵਾਲ ਨੂੰ ਅਦਾਲਤ ਨੇ ਨਿਆਇਕ ਹਿਰਾਸਤ ਵਿੱਚ ਭੇਜਿਆ

ਅੰਮ੍ਰਿਤਸਰ (30 ਨਵੰਬਰ, 2015): ਨੇੜਲੇ ਪਿੰਡ ਚੱਬਾ ਵਿੱਚ 10 ਨਵੰਬਰ ਨੂੰ ਸਰਬੱਤ ਖਾਲਸਾ ਦਾ ਸਮਾਗਮ ਬਲਾਉਣ ਵਾਲਿਆਂ ਵਿੱਚੋਂ ਪੰਜਾਬ ਸਰਕਾਰ ਵੱਲੋਂ ਦੇਸ਼ ਧਰੋਹ ਦੇ ਮਾਮਲੇ ਵਿੱਚ ਗ੍ਰਿਫਤਾਰ ਭਾਈ ਬਲਜੀਤ ਸਿੰਘ ਦਾਦੂਵਾਲ ਅਤੇ ਵੱਸਣ ਸਿੰਘ ਜ਼ਫਰਵਾਲ ਨੂੰ ਅੱਜ ਜੇਲ ਭੇਜ ਦਿੱਤਾ ਗਿਆ।

ਬਾਬਾ ਬਲਜੀਤ ਸਿੰਘ ਦਾਦੂਵਾਲ (ਫਾਈਲ ਫੋਟੋ)

 ਉਕਤ ਦੋਵੇਂ ਆਗੂ ਪਿਛਲੇ ਦਿਨਾਂ ਤੋਂ ਪੁਲਿਸ ਰਿਮਾਂਢ ‘ਤੇ ਸਨ।ਅੱਜ ਇਥੇ ਅਦਾਲਤ ਵੱਲੋਂ ਉਕਤ ਦੋਵ੍ਹਾਂ ਆਗੂਆਂ ਨੂੰ 14 ਦਿਨ ਦੀ ਨਿਆਇਕ ਹਿਰਾਸਤ ਲਈ ਜੇਲ੍ਹ ਭੇਜ ਦਿੱਤਾ ਹੈ। ਅੱਜ ਸ਼ਾਮ ਸਖਤ ਸੁਰੱਖਿਆ ਪ੍ਰਬੰਧਾਂ ਹੇਠ 2 ਵੱਖ-ਵੱਖ ਪੁਲਿਸ ਟੀਮਾਂ ਵੱਲੋਂ ਭਾਈ ਦਾਦੂਵਾਲ ਤੇ ਜਫ਼ਰਵਾਲ ਨੂੰ ਇਥੇ ਜ਼ਿਲ੍ਹਾ ਕਚਹਿਰੀਆਂ ਸਮੂਹ ‘ਚ ਹਰਸਿਮਰਨਜੀਤ ਕੌਰ ਇਲਾਕਾ ਮੈਜਿਸਟ੍ਰੇਟ ਦੀ ਅਦਾਲਤ ‘ਚ ਪੇਸ਼ ਕੀਤਾ।

ਬਚਾਅ ਪੱਖ ਵੱਲੋਂ ਪੇਸ਼ ਹੋਏ ਵਕੀਲਾਂ ਏ. ਪੀ. ਐਸ. ਭਾਟੀਆ ਤੇ ਨਰਿੰਦਰ ਪਾਲ ਸਿੰਘ ਭਾਟੀਆ ਨੇ ਦੱਸਿਆ ਕਿ ਅਦਾਲਤ ਵੱਲੋਂ ਬਚਾਅ ਦੀਆਂ ਦਲੀਲਾਂ ਸੁਣਨ ਉਪਰੰਤ ਦੋਵ੍ਹਾਂ ਨੂੰ 11 ਦਸੰਬਰ ਤੱਕ ਜੁਡੀਸ਼ੀਅਲ ਹਿਰਾਸਤ ਲਈ ਭੇਜ ਦਿੱਤਾ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version