ਚੰਡੀਗੜ੍ਹ: ਹੁਸ਼ਿਆਰਪੁਰ ਪੁਲਿਸ ਵਲੋਂ ਸਿੱਖ ਨੌਜਵਾਨ ਜਸਪ੍ਰੀਤ ਸਿੰਘ ਜੱਸਾ ਅਤੇ ਤਿੰਨ ਹੋਰ ਸਿੱਖਾਂ ‘ਤੇ ਹਿਰਾਸਤ ਵਿਚ ਤੀਜੇ ਦਰਜੇ ਦੇ ਤਸ਼ੱਦਦ ਕਰਨ ਦੇ ਮਾਮਲੇ ‘ਚ ਹਾਈਕੋਰਟ ਦੇ ਜੱਜ ਜਤਿੰਦਰ ਚੌਹਾਨ ਨੇ 30 ਨਵੰਬਰ 2016 ਲਈ ਨੋਟਿਸ ਜਾਰੀ ਕੀਤਾ ਹੈ।
ਜਸਪ੍ਰੀਤ ਸਿੰਘ ਜੱਸਾ ਨੇ ਹਾਈ ਕੋਰਟ ‘ਚ ਅਰਜ਼ੀ ਪਾ ਕੇ ਮੰਗ ਕੀਤੀ ਸੀ ਕਿ ਸੈਸ਼ਨ ਜੱਜ ਹੁਸ਼ਿਆਰਪੁਰ ਵਲੋਂ ਗੈਰਕਾਨੂੰਨੀ ਹਿਰਾਸਤ ਅਤੇ ਤਸ਼ੱਦਦ ਦੀ ਜਾਂਚ ਕਰਵਾਈ ਜਾਵੇ।
ਐਡਵੋਕੇਟ ਨਵਕਿਰਨ ਸਿੰਘ ਨੇ ਕਿਹਾ ਕਿ ਦਰਖਾਸਤਕਰਤਾ ਦੀ ਮੰਗ ਹੈ ਕਿ ਜਾਂਚ ਦੇ ਦਾਇਰੇ ਵਿਚ ਮੈਜਿਸਟ੍ਰੇਟ, ਡਾਕਟਰ ਅਤੇ ਉਹ ਪੁਲਿਸ ਅਧਿਕਾਰੀ ਜਿਨ੍ਹਾਂ ਨੇ ਤਸ਼ੱਦਦ ਕੀਤਾ ਸ਼ਾਮਲ ਹੋਣੇ ਚਾਹੀਦੇ ਹਨ।
ਦੇਖੋ ਸੰਬੰਧਤ ਵੀਡੀਓ: