ਸਿੱਖ ਖਬਰਾਂ

ਦਲ ਖ਼ਾਲਸਾ, ਸਿੱਖ ਸਟੂਡੈਂਟਸ ਫੈਡਰੇਸ਼ਨ, ਯੂਨਾਈਟਿਡ ਸਿੱਖ ਮੂਵਮੈਂਟ ਅਤੇ ਹੋਰ ਜੱਥੇਬੰਦੀਆਂ ਵੱਲੋਂ ਫਿਲਮ “ਕੌਮ ਦੇ ਹੀਰੇ” ‘ਤੇ ਪਾਬੰਦੀ ਦੀ ਨਿਖੇਧੀ

By ਸਿੱਖ ਸਿਆਸਤ ਬਿਊਰੋ

August 22, 2014

ਅੰਮਿ੍ਤਸਰ( 21 ਅਗਸਤ 2014 ): ਭਾਜਪਾ, ਸ਼ਿਵ ਸੈਨਾ ਅਤੇ ਕਾਂਗਰਸ ਵੱਲੋਂ ਸ਼ਹੀਦ ਭਾਈ ਬੇਅੰਤ ਸਿੰਘ, ਭਾਈ ਸਤਵੰਤ ਸਿੰਘ , ਭਾਈ ਕੇਹਰ ਸਿੰਘ ਦੀਆਂ ਸ਼ਹਾਦਤਾਂ ‘ਤੇ ਅਧਾਰਤਿ ਪੰਜਾਬੀ ਫਿਲਮ “ਕੌਮ ਦੇ ਹੀਰੇ” ‘ਤੇ ਪਾਬੰਦੀ ਮੰਗ ਕਰਨ ‘ਤੇ ਅੱਜ ਕੇਂਦਰ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਨ ਮੰਤਰਾਲੇ ਵੱਲੋਂ ਪੰਜਾਬੀ ਫ਼ਿਲਮ ‘ਕੌਮ ਦੇ ਹੀਰੇ’ ‘ਤੇ ਰੋਕ ਲਗਾ ਦਿੱਤੇ ਜਾਣ ‘ਤੇ ਦਲ ਖ਼ਾਲਸਾ, ਸਿੱਖ ਸਟੂਡੈਂਟਸ ਫੈਡਰੇਸ਼ਨ (ਪੀਰ ਮੁਹੰਮਦ), ਯੂਨਾਈਟਿਡ ਸਿੱਖ ਮੂਵਮੈਂਟ, ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ, ਸਿੱਖ ਯੂਥ ਫੈਡਰੇਸ਼ਨ (ਭਿੰਡਰਾਂ ਵਾਲਾ) ਆਦਿ ਸਿੱਖ ਜਥੇਬੰਦੀਆਂ ਵੱਲੋਂ ਕੇਂਦਰ ਦੇ ਉਕਤ ਫ਼ੈਸਲੇ ਦੀ ਜ਼ੋਰਦਾਰ ਨਿਖੇਧੀ ਕੀਤੀ ਹੈ ।

ਫਿਲਮ ‘ਤੇ ਪਾਬੰਦੀ ਲਈ ਜਦੌਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਦਾ ਪੱਖ ਜਾਨਣਾ ਚਾਹਿਆ ਤਾਂ ਉਨ੍ਹਾਂ ਕਿਹਾ ਕਿ ਉਹ ਮਾਮਲੇ ਨੂੰ ਘੋਖਣ ਅਤੇ ਫ਼ਿਲਮ ‘ਤੇ ਰੋਕ ਦੇ ਕਾਰਨਾਂ ਨੂੰ ਜਾਨਣ ਉਪਰੰਤ ਹੀ ਕੋਈ ਟਿੱਪਣੀ ਕਰ ਸਕਣਗੇ ।

ਉਧਰ ਫ਼ਿਲਮ ਵਿਚ ਮੁੱਖ ਭੂਮਿਕਾ ਨਿਭਾਉਣ ਵਾਲੇ ਉੱਘੇ ਗੀਤਕਾਰ ਤੇ ਅਦਾਕਾਰ ਰਾਜ ਕਾਕੜਾ ਨੇ ਪ੍ਰੈੱਸ ਨਾਲ ਗੱਲ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਫ਼ਿਲਮ ‘ਕੌਮ ਦੇ ਹੀਰੇ’ ਨੂੰ ਮਿਲਿਆ ਸੈਂਸਰ ਬੋਰਡ ਦਾ ਸਰਟੀਫਿਕੇਟ ਵਾਪਸ ਲੈ ਲਿਆ ਗਿਆ ਹੈ, ਪਰ ਹੁਣ ਉਹ ‘ਫ਼ਿਲਮ ਸਰਟੀਫਿਕੇਸ਼ਨ ਐਫੀਲੀਏਟ ਟਿ੍ਬਿਊਨਲ’ (ਐਫ. ਸੀ. ਏ. ਟੀ.) ਦਿੱਲੀ ਵਿਖੇ ਆਪਣਾ ਪੱਖ ਰੱਖਣਗੇ ।

ਉਨ੍ਹਾਂ ਕਿਹਾ ਕਿ ਕੁਝ ਸਿਆਸੀ ਲੋਕਾਂ ਵੱਲੋਂ ਆਪਣੇ ਮਕਸਦ ਨਾਲ ਇਸ ਫ਼ਿਲਮ ‘ਤੇ ਰੋਕ ਲਗਵਾਉਣ ਲਈ ਜ਼ੋਰ ਦਿੱਤਾ ਜਾ ਰਿਹਾ ਸੀ ਙ ਰਾਜ ਕਾਕੜਾ ਨੇ ਇਹ ਵੀ ਕਿਹਾ ਕਿ ਉਨ੍ਹਾਂ ਦੀ ਕੋਸ਼ਿਸ਼ ਹੋਵੇਗੀ ਕਿ ਉਹ ਆਪਣਾ ਪੱਖ (ਐਫ. ਸੀ. ਏ. ਟੀ.) ਦਿੱਲੀ ਵਿਖੇ ਪੂਰੀ ਦਿ੍ੜਤਾ ਨਾਲ ਰੱਖਣਗੇ ਤੇ ਉਨ੍ਹਾਂ ਦੀ ਕੋਸ਼ਿਸ਼ ਰਹੇਗੀ ਕਿ ਇਸ ਫ਼ਿਲਮ ਨੂੰ ਦਰਸ਼ਕਾਂ ਦੀ ਕਚਹਿਰੀ ਵਿਚ ਜ਼ਰੂਰ ਪੇਸ਼ ਕੀਤਾ ਜਾਵੇ ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: