ਫਿਲਮ ‘ਤੇ ਪਾਬੰਦੀ ਲਈ ਜਦੌਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਦਾ ਪੱਖ ਜਾਨਣਾ ਚਾਹਿਆ ਤਾਂ ਉਨ੍ਹਾਂ ਕਿਹਾ ਕਿ ਉਹ ਮਾਮਲੇ ਨੂੰ ਘੋਖਣ ਅਤੇ ਫ਼ਿਲਮ ‘ਤੇ ਰੋਕ ਦੇ ਕਾਰਨਾਂ ਨੂੰ ਜਾਨਣ ਉਪਰੰਤ ਹੀ ਕੋਈ ਟਿੱਪਣੀ ਕਰ ਸਕਣਗੇ ।
ਉਧਰ ਫ਼ਿਲਮ ਵਿਚ ਮੁੱਖ ਭੂਮਿਕਾ ਨਿਭਾਉਣ ਵਾਲੇ ਉੱਘੇ ਗੀਤਕਾਰ ਤੇ ਅਦਾਕਾਰ ਰਾਜ ਕਾਕੜਾ ਨੇ ਪ੍ਰੈੱਸ ਨਾਲ ਗੱਲ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਫ਼ਿਲਮ ‘ਕੌਮ ਦੇ ਹੀਰੇ’ ਨੂੰ ਮਿਲਿਆ ਸੈਂਸਰ ਬੋਰਡ ਦਾ ਸਰਟੀਫਿਕੇਟ ਵਾਪਸ ਲੈ ਲਿਆ ਗਿਆ ਹੈ, ਪਰ ਹੁਣ ਉਹ ‘ਫ਼ਿਲਮ ਸਰਟੀਫਿਕੇਸ਼ਨ ਐਫੀਲੀਏਟ ਟਿ੍ਬਿਊਨਲ’ (ਐਫ. ਸੀ. ਏ. ਟੀ.) ਦਿੱਲੀ ਵਿਖੇ ਆਪਣਾ ਪੱਖ ਰੱਖਣਗੇ ।
ਉਨ੍ਹਾਂ ਕਿਹਾ ਕਿ ਕੁਝ ਸਿਆਸੀ ਲੋਕਾਂ ਵੱਲੋਂ ਆਪਣੇ ਮਕਸਦ ਨਾਲ ਇਸ ਫ਼ਿਲਮ ‘ਤੇ ਰੋਕ ਲਗਵਾਉਣ ਲਈ ਜ਼ੋਰ ਦਿੱਤਾ ਜਾ ਰਿਹਾ ਸੀ ਙ ਰਾਜ ਕਾਕੜਾ ਨੇ ਇਹ ਵੀ ਕਿਹਾ ਕਿ ਉਨ੍ਹਾਂ ਦੀ ਕੋਸ਼ਿਸ਼ ਹੋਵੇਗੀ ਕਿ ਉਹ ਆਪਣਾ ਪੱਖ (ਐਫ. ਸੀ. ਏ. ਟੀ.) ਦਿੱਲੀ ਵਿਖੇ ਪੂਰੀ ਦਿ੍ੜਤਾ ਨਾਲ ਰੱਖਣਗੇ ਤੇ ਉਨ੍ਹਾਂ ਦੀ ਕੋਸ਼ਿਸ਼ ਰਹੇਗੀ ਕਿ ਇਸ ਫ਼ਿਲਮ ਨੂੰ ਦਰਸ਼ਕਾਂ ਦੀ ਕਚਹਿਰੀ ਵਿਚ ਜ਼ਰੂਰ ਪੇਸ਼ ਕੀਤਾ ਜਾਵੇ ।