ਅੰਮ੍ਰਿਤਸਰ: ਦੋ ਦਿਨ ਪਹਿਲਾਂ ਜਾਰੀ ਕੀਤੇ ਗਏ ਇਕ ਲਿਖਤੀ ਨੀਤੀ ਬਿਆਨ (ਜਿਸ ਦੀ ਨਕਲ ਸਿੱਖ ਸਿਆਸਤ ਕੋਲ ਮੌਜੂਦ ਹੈ) ਵਿਚ ਅਜ਼ਾਦੀ ਪੱਖੀ ਸਿੱਖ ਜਥੇਬੰਦੀ ਦਲ ਖਾਲਸਾ ਨੇ ਕਿਹਾ ਹੈ ਕਿ ਭਾਰਤੀ ਹਕੂਮਤ ਤਹਿਤ ਹੋਣ ਵਾਲੀਆਂ ਚੋਣਾਂ ਵਿਚੋਂ ਸਿੱਖ ਨੂੰ ਇਕ ਕੌਮ ਵਜੋਂ ਕੋਈ ਪ੍ਰਾਪਤੀ ਨਹੀਂ ਹੋ ਸਕਦੀ। ਜਥੇਬੰਦੀ ਨੇ ਕਿਹਾ ਹੈ ਕਿ ਵੋਟਾਂ ਨਹੀਂ ਬਲਕਿ ਸਵੈਨਿਰਣੇ ਦਾ ਹੱਕ ਹੀ ਸਿੱਖਾਂ ਲਈ ਸਾਰਥਿਕ ਰਾਹ ਹੈ।
ਖੱਬਿਓ-ਸੱਜੇ: ਦਲ ਖਾਲਸਾ ਆਗੂ ਪਰਮਜੀਤ ਸਿੰਘ ਟਾਂਡਾ, ਕੰਵਰਪਾਲ ਸਿੰਘ, ਹਰਪਾਲ ਸਿੰਘ ਚੀਮਾ ਅਤੇ ਜਸਵੀਰ ਸਿੰਘ ਖੰਡੂਰ
ਦਲ ਖਾਲਸਾ ਦਾ ਪੂਰਾ ਬਿਆਨ ਸਿੱਖ ਸਿਆਸਤ ਦੇ ਪਾਠਕਾਂ ਦੀ ਜਾਣਕਾਰੀ ਲਈ ਹੇਠਾਂ ਸਾਂਝਾ ਕੀਤਾ ਜਾ ਰਿਹਾ ਹੈ:

