ਕੋਟਕਪੂਰਾ: ਬਰਗਾੜੀ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਵਿਰੋਧ ਵਿੱਚ ‘ਤੇ ਸ਼ਹੀਦ ਭਾਈ ਗੁਰਜੀਤ ਸਿੰਘ ਸਰਾਵਾਂ ਅਤੇ ਸ਼ਹੀਦ ਭਾਈ ਕ੍ਰਿਸ਼ਨ ਭਗਵਾਨ ਸਿੰਘ ਦੇ ਸ਼ਹੀਦੀ ਸਮਾਗਮ ਵਿੱਚ ਸੰਗਤਾਂ ਦਾ ਹਜਾਰਾਂ ਦੀ ਗਿਣਤੀ ਵਿੱਚ ਇਕੱਠ ਹੋਇਆ।ਇਸ ਦੌਰਾਨ ਵੱਖੋ ਵੱਖੋ ਪੰਥਕ ਆਗੂਆਂ ਅਤੇ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਵੱਲੋਂ ਸੰਬੋਧਨ ਕੀਤਾ ਗਿਆ ਤੇ ਪੰਜਾਬ ਸਰਕਾਰ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ।ਇਸ ਦੌਰਾਨ ਪੰਥਕ ਆਗੂ ਭਾਈ ਦਲਜੀਤ ਸਿੰਘ ਬਿੱਟੂ ਵੱਲੋਂ ਵੀ ਸੰਗਤਾਂ ਨਾਲ ਵੀਚਾਰ ਸਾਂਝੇ ਕੀਤੇ ਗਏ। ਵੀਡੀਓੁ ਵੇਖੋ: