ਸਿਆਸੀ ਖਬਰਾਂ

ਭਾਈ ਮੰਡ ਅਤੇ ਸਾਥੀ ਸਿੰਘਾਂ ਵਲੋਂ ਬਰਗਾੜੀ, ਵਰਜੀਨੀਆ ਦੇ ਦੋਸ਼ੀਆਂ ਬਾਰੇ ਫੈਸਲਾ ਜਲਦੀ ਕਰਨ ਦਾ ਐਲਾਨ

By ਸਿੱਖ ਸਿਆਸਤ ਬਿਊਰੋ

October 26, 2016

ਅੰਮ੍ਰਿਤਸਰ (ਨਰਿੰਦਰ ਪਾਲ ਸਿੰਘ): ਭਾਈ ਧਿਆਨ ਸਿੰਘ ਮੰਡ, ਭਾਈ ਅਮਰੀਕ ਸਿੰਘ ਅਜਨਾਲਾ ਅਤੇ ਭਾਈ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕੇ ਬਰਗਾੜੀ ਬੇਅਦਬੀ ਕਾਂਡ, ਬਹਿਬਲ ਗੋਲੀ ਕਾਂਡ ਬਾਰੇ ਉੱਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਤੋਂ ਜਾਂਚ ਰਿਪੋਰਟ ਤਲਬ ਕੀਤੀ ਗਈ ਸੀ ਲੇਕਿਨ ਸੱਤਾ ਦੇ ਨਸ਼ੇ ਵਿੱਚ ਚੂਰ ਬਾਦਲ ਨੇ ਇਹ ਜਾਂਚ ਰਿਪੋਰਟ ਹੁਣ ਤੱਕ ਨਹੀਂ ਦਿੱਤੀ ਅਤੇ ਹੰਕਾਰੀ ਹੋਣ ਦਾ ਸਬੂਤ ਦਿੱਤਾ ਹੈ।

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ) ਦੇ ਜਨਰਲ ਸੱਕਤਰ ਜਰਨੈਲ ਸਿੰਘ ਸਖੀਰਾ ਦੇ ਦਤਸਖਤਾਂ ਹੇਠ ਜਾਰੀ ਪ੍ਰੈਸ ਰਲੀਜ ਵਿੱਚ ਦੱਸਿਆ ਹੈ ਗਿਆ ਹੈ ਕਿ ਸੁਖਬੀਰ ਸਿੰਘ ਬਾਦਲ ਖਿਲਾਫ ਖਾਲਸਾਈ ਰਵਾਇਤਾਂ ਅਨੁਸਾਰ ਕਰਵਾਈ ਕਰਨ ਲਈ “ਜਥੇਦਾਰਾਂ” ਨੇ ਦੇਸ਼-ਵਿਦੇਸ਼ ਦੀਆਂ ਸਿੱਖ ਸੰਗਤਾਂ ਸਿੱਖ ਜਥੇਬੰਦੀਆਂ ਤੋਂ ਜੋ ਸੁਝਾਅ ਮੰਗੇ ਸਨ ਉਹ ਚੋਖੀ ਗਿਣਤੀ ਵਿੱਚ ਲਿਖਤੀ ਰੂਪ ਵਿੱਚ ਪਹੁੰਚ ਚੁੱਕੇ ਹਨ। ਉਨ੍ਹਾਂ ਦੱਸਿਆ ਹੈ ਕਿ ਵਰਜੀਨੀਆ(ਅਮਰੀਕਾ) ਵਿਖੇ ਅੰਮ੍ਰਿਤ ਸੰਚਾਰ ਮਰਿਯਾਦਾ ਬਦਲੀ ਕਾਂਡ ਬਾਰੇ ਵੀ ਦੋਸ਼ੀਆਂ ਖਿਲਾਫ ਕਾਰਵਾਈ ਕਰਨ ਲਈ ਕਾਫੀ ਵਿਚਾਰ ਅਤੇ ਸੁਝਾਅ ਆ ਚੁੱਕੇ ਹਨ, ਇਹ ਦੋਵੇਂ ਮਾਮਲੇ ਬੜੇ ਸੰਗੀਨ ਹਨ ਇਸ ਲਈ ਕਾਹਲੀ ਨਾਲ ਕੋਈ ਕਾਰਵਾਈ ਨਹੀਂ ਕੀਤੀ ਜਾ ਸਕਦੀ, ਇੰਨ੍ਹਾਂ ਦੋਵਾਂ ਘਟਨਾਵਾਂ ਬਾਰੇ ਭਾਈ ਜਗਤਾਰ ਸਿੰਘ ਹਵਾਰਾ ਦੇ ਵਿਚਾਰ ਵੀ ਜਲਦੀ ਪ੍ਰਾਪਤ ਕੀਤੇ ਜਾ ਰਹੇ ਹਨ, ਜਿਸ ਉਪਰੰਤ ਦੋਸ਼ੀਆਂ ਖਿਲਾਫ ਖਾਲਸਾਈ ਰਵਾਇਤਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: