ਚੰਡੀਗੜ੍ਹ: ਨਾਗਰਿਕਤਾ ਸੋਧ ਕਾਨੂੰਨ, ਨਾਗਰਿਕਤਾ ਰਜਿਸਟਰ ਅਤੇ ਜਨਸੰਖਿਆ ਰਜਿਸਟਰ ਬਾਰੇ ਮੋਦੀ ਸਰਕਾਰ ਦੇ ਫੈਸਲਿਆਂ ਵਿਰੁੱਧ ਇੱਕਜੁਟਤਾ ਦਾ ਪ੍ਰਗਟਾਵਾ ਕਰਦਿਆਂ ਕਈ ਵਿਦਿਆਰਥੀ ਜਥੇਬੰਦੀਆਂ, ਸਾਹਿਤਕ ਜਥੇਬੰਦੀਆਂ, ਮਨੁੱਖੀ ਹੱਕਾਂ ਦੇ ਕਾਰਕੁਨਾਂ, ਅਕਾਦਮਿਕਾਂ, ਸਮਾਜਿਕ ਕਾਰਕੁੰਨਾਂ ਅਤੇ ਰਾਜਨੀਤਕਾਂ ਵੱਲੋਂ ਚੰਡੀਗੜ੍ਹ ਵਿੱਚ ਨਵੇਂ ਸਾਲ ਵਾਲੇ ਦਿਨ ਵਿਰੋਧ ਵਿਖਾਵਾ ਕਰਨ ਦਾ ਫੈਸਲਾ ਲਿਆ ਗਿਆ ਹੈ।
ਇਹ ਵਿਰੋਧ ਵਿਖਾਵਾ 1 ਜਨਵਰੀ ਨੂੰ ਚੰਡੀਗੜ੍ਹ ਦੇ ਸੈਕਟਰ 17 ਵਿਖੇ ਹੋਵੇਗਾ। ਪ੍ਰਬੰਧਕਾਂ ਵੱਲੋਂ ਮਨੁੱਖੀ ਹੱਕਾਂ ਪ੍ਰਤੀ ਸੰਵੇਦਨਾ ਰੱਖਣ ਵਾਲੇ ਲੋਕਾਂ ਨੂੰ ਇਸ ਵਿਰੋਧ ਵਿਖਾਵੇ ਵਿੱਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਗਿਆ ਹੈ।