July 19, 2018 | By ਸਿੱਖ ਸਿਆਸਤ ਬਿਊਰੋ
ਚੰਡੀਗੜ੍ਹ: ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਬਲਾਤਕਾਰ ਦੇ ਮਾਮਲੇ ਵਿਚ ਸਜ਼ਾ ਦੇ ਐਲਾਨ ਮੌਕੇ 2017 ਵਿਚ ਪੰਚਕੂਲਾ ਵਿਚ ਹੋਈ ਹਿੰਸਾ ਸਬੰਧੀ ਹਰਿਆਣਾ ਪੁਲਿਸ ਵਲੋਂ 19 ਡੇਰਾ ਸਿਰਸਾ ਸਮਰਥਕਾਂ ਖਿਲਾਫ ਲਾਈ ਗਈ ਦੇਸ਼ ਧ੍ਰੋਹ ਦੀ ਧਾਰਾ ਨੂੰ ਪੰਚਕੂਲਾ ਅਦਾਲਤ ਨੇ ਖਾਰਜ ਕਰ ਦਿੱਤਾ ਹੈ। ਗੌਰਤਲਬ ਹੈ ਕਿ ਇਸ ਹਿੰਸਾ ਵਿਚ 40 ਤੋਂ ਵੱਧ ਲੋਕਾਂ ਦੀ ਮੌਤ ਹੋਈ ਸੀ ਤੇ ਕਈ ਜ਼ਖਮੀ ਹੋਏ ਸਨ।
ਭਾਵੇਂ ਕਿ ਹਰਿਆਣਾ ਪੁਲਿਸ ਵਲੋਂ ਮਾਮਲੇ ਵਿਚ ਦੇਸ਼ ਧ੍ਰੋਹ ਦੀਆਂ ਧਾਰਾ ਸ਼ਾਮਿਲ ਕੀਤੀਆਂ ਗਈਆਂ ਸਨ, ਪਰ ਹਰਿਆਣਾ ਸਰਕਾਰ ਨੇ ਇਹਨਾਂ ਧਾਰਾਵਾਂ ਅਧੀਨ ਮਾਮਲਾ ਚਲਾਉਣ ਦੀ ਪ੍ਰਵਾਨਗੀ ਨਹੀਂ ਦਿੱਤੀ ਸੀ। ਇਸ ਲਈ ਅਦਾਲਤ ਦਾ ਇਹ ਫੈਂਸਲਾ ਜ਼ਿਆਦਾ ਹੈਰਾਨ ਕਰਨ ਵਾਲਾ ਨਹੀਂ ਹੈ।
Related Topics: Dera Sauda Sirsa