ਚੰਡੀਗੜ੍ਹ: ਬਹਿਬਲ ਕਲਾਂ ਵਿੱਚ 14 ਅਕਤੂਬਰ 2015 ਨੂੰ ਹੋਏ ਗੋਲੀਕਾਂਡ ਦੀ ਜਾਂਚ ਲਈ ਪੰਜਾਬ ਦੀਆਂ ਮਨੁੱਖੀ ਹੱਕਾਂ ਦੀਆਂ ਜੱਥੇਬੰਦੀਆਂ ਵੱਲੋਂ ਭਾਰਤੀ ਸੁਪਰੀਮ ਕੋਰਟ ਦੇ ਸੇਵਾ ਮੁਕਤ ਜਸਟਿਸ ਮਾਰਕੰਡੇ ਜਾਟਜੂ ਦੀ ਅਗਵਾਈ ਵਿੱਚ ਲੋਕ ਕਮਿਸ਼ਨ ਬਣਾਇਆ ਗਿਆ ਸੀ।
ਇਸ ਗੋਲੀਕਾਂਡ ਵਿੱਚ ਦੋ ਸਿੱਖ ਭਾਈ ਕ੍ਰਿਸ਼ਨ ਭਗਵਾਨ ਸਿੰਘ ਅਤੇ ਭਾਈ ਗੁਰਜੀਤ ਸਿੰਘ ਪੁਲਿਸ ਦੀਆਂ ਗੋਲੀਆਂ ਨਾਲ ਸ਼ਹੀਦ ਹੋ ਗਏ ਸਨ।
ਜਸਟਿਸ ਮਾਰਕੰਡੇ ਕਾਟਜੂ ਨੇ ਇਸ ਘਟਨਾ ਦੀ ਜਾਂਚ ਰਿਪੋਰਟ ਪਿਛਲੇ ਦਿਨ ਚੰਡੀਗੜ੍ਹ ਵਿੱਚ ਇੱਕ ਪੱਤਰਕਾਰ ਸੰਮੇਲਨ ਦੌਰਾਨ ਜਾਰੀ ਕੀਤਾ ਸੀ।
ਸਿੱਖ ਸਿਆਸਤ ਦੇ ਪ੍ਰਤੀਨਿਧੀ ਸੁਖਵਿੰਦਰ ਸਿੰਘ ਵੱਲੋਂ ਸਿੱਖਸ ਫਾਰ ਹਿਊਮੈਨ ਰਾਈਟਸ ਦੇ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਪੰਜਾਬ ਦੇ ਸਾਬਕਾ ਡੀਜੀਪੀ (ਜੇਲਾਂ) ਸ਼ਸ਼ੀ ਕਾਂਤ ਨਾਲ ਜਸਟਿਸ ਕਾਟਜੂ ਦੀ ਰਿਪੋਰਟ ਸਬੰਧੀ ਗੱਲਬਾਤ ਕੀਤੀ ਗਈ।