May 8, 2023 | By ਸਿੱਖ ਸਿਆਸਤ ਬਿਊਰੋ
ਚੰਡੀਗੜ – ਮੀਰੀ ਪੀਰੀ ਦਿਵਸ ਮੌਕੇ ੧੪ ਹਾੜ (੨੮ ਜੂਨ) ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਜਾ ਰਹੀ ਵਿਸ਼ਵ ਸਿੱਖ ਇਕੱਤਰਤਾ ਦੇ ਸਬੰਧ ਵਿੱਚ ਬੀਤੇ ਦਿਨੀਂ ਪਿੰਡ ਸਾਧਾਂਵਾਲਾ (ਫਰੀਦਕੋਟ) ਵਿਖੇ ਇਲਾਕੇ ਵਿਚ ਸਰਗਰਮ ਜਥਿਆਂ ਤੇ ਸਖਸ਼ੀਅਤਾਂ ਨਾਲ ਪੰਥ ਸੇਵਕਾਂ ਦੀ ਮੁਲਾਕਾਤ ਹੋਈ।
ਇਸ ਇਕੱਤਰਤਾ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੀ ਸੇਵਾ ਸੰਭਾਲ ਵਿਚ ਪੰਚ ਪ੍ਰਧਾਨੀ ਅਗਵਾਈ ਅਤੇ ਗੁਰਮਤੇ ਦੀ ਬਹਾਲੀ ਦੀ ਲੋੜ ਬਾਰੇ ਵਿਚਾਰਾਂ ਹੋਈਆਂ।
ਸਥਾਨਕ ਪੰਥ ਸੇਵਕਾਂ ਵੱਲੋਂ ਸਾਂਝੇ ਕੀਤੇ ਗਏ ਵਿਚਾਰਾਂ ਵਿਚ ਇਹ ਗੱਲ ਸਾਹਮਣੇ ਆਈ ਕਿ ਸਥਾਨਕ ਪੱਧਰ ਉੱਤੇ ਸੰਗਤਾਂ ਜੁੜਨ ਤੇ ਲਗਾਤਾਰ ਵਿਚਾਰ ਵਟਾਂਦਰੇ ਦੀ ਬਹੁਤ ਜਰੂਰਤ ਹੈ ਤਾਂ ਕਿ ਆਪਸੀ ਇਤਫਾਕ ਕਾਇਮ ਕਰਦਿਆਂ ਸਾਂਝੀ ਰਾਏ ਉਭਾਰੀ ਜਾ ਸਕੇ।
ਇਸ ਮੌਕੇ ਹਾਜ਼ਰ ਜਥਿਆਂ ਅਤੇ ਸਖਸ਼ੀਅਤਾਂ ਨੂੰ ਮੀਰੀ ਪੀਰੀ ਦਿਵਸ ਮੌਕੇ ਹੋਣ ਵਾਲੀ ਵਿਸ਼ਵ ਸਿੱਖ ਇਕੱਤਰਤਾ ਦਾ ਭਾਈ ਦਲਜੀਤ ਸਿੰਘ ਵੱਲੋਂ ਸੱਦਾ ਦਿੱਤਾ ਗਿਆ।
ਕੁੱਝ ਹੋਰ ਤਸਵੀਰਾਂ ਵੇਖੋ
Related Topics: Bhai Daljit Singh, Miri Piri Divas