May 7, 2018 | By ਸਿੱਖ ਸਿਆਸਤ ਬਿਊਰੋ
ਪਟਿਆਲਾ: ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਛਾਪੀ ਜਾ ਰਹੀ 12ਵੀਂ ਜਮਾਤ ਦੀ ਇਤਿਹਾਸ ਦੀ ਵਿਵਾਦਿਤ ਕਿਤਾਬ ਦੇ ਮਸਲੇ ਦੀ ਗੰਭੀਰਤਾ ਨੂੰ ਸਮਝਦਿਆਂ ਹੋਇਆ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਿਦਿਆਰਥੀਆਂ ਵਲੋਂ ਗੁਰੂ ਗੋਬਿੰਦ ਸਿੰਘ ਧਰਮ ਅਧਿਐਨ ਵਿਭਾਗ ਦੇ ਸਹਿਯੋਗ ਨਾਲ ‘ਸਿੱਖਿਆ ਅਤੇ ਰਾਸ਼ਟਰਵਾਦ’ ਵਿਸ਼ੇ ‘ਤੇ ਇਕ ਵਿਚਾਰ ਚਰਚਾ ਕਰਵਾਈ ਜਾ ਰਹੀ ਹੈ।
ਇਹ ਵਿਚਾਰ ਚਰਚਾ 9 ਮਈ, 2018 ਦਿਨ ਬੁੱਧਵਾਰ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਚ ਸਥਿਤ ਗੁਰੂ ਗੋਬਿੰਦ ਸਿੰਘ ਭਵਨ ਵਿਖੇ ਸਵੇਰੇ 10.30 ਵਜੇ ਤੋਂ ਸ਼ੁਰੂ ਹੋਵੇਗੀ। ਇਸ ਵਿਚਾਰ ਚਰਚਾ ਵਿਚ ਡਾ. ਗੁਰਮੀਤ ਸਿੰਘ ਸਿੱਧੂ (ਮੁਖੀ, ਧਰਮ ਅਧਿਐਨ ਵਿਭਾਗ, ਪੰਜਾਬੀ ਯੂਨੀਵਰਸਿਟੀ, ਪਟਿਆਲਾ), ਸਿੱਖ ਚਿੰਤਕ ਸ. ਅਜਮੇਰ ਸਿੰਘ ਅਤੇ ਡਾ. ਸਿਕੰਦਰ ਸਿੰਘ (ਇੰਚਾਰਜ, ਪੰਜਾਬੀ ਵਿਭਾਗ, ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ) ਮੁੱਖ ਬੁਲਾਰੇ ਦੇ ਤੌਰ ‘ਤੇ ਸ਼ਾਮਿਲ ਹੋਣਗੇ।
Related Topics: Ajmer Singh, Dr. Gurmeet Singh Sidhu, Dr. Sikander Singh, Punjabi University Patiala