ਖਾਸ ਖਬਰਾਂ » ਪੰਜਾਬ ਦੀ ਰਾਜਨੀਤੀ » ਸਿੱਖ ਖਬਰਾਂ

ਦਿੱਲੀ ਕਮੇਟੀ ਨੇ ਟਕਸਾਲ ਮਾਮਲੇ ’ਚ ਕੈਪਟਨ ਨੂੰ ਦਿੱਤੀ ਚੇਤਾਵਨੀ

May 26, 2018 | By

ਨਵੀਂ ਦਿੱਲੀ: ਸਿੱਖ ਪ੍ਰਚਾਰਕਾਂ ਦਰਮਿਆਨ ਚਲ ਰਹੇ ਟਕਰਾਅ ਵਿਚ ਦਮਦਮੀ ਟਕਸਾਲ (ਮਹਿਤਾ) ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਦਿੱਤੀ ਚੇਤਾਵਨੀ ‘ਤੇ ਪ੍ਰਤੀਕਰਮ ਦਿੰਦਿਆਂ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਚੇਤਾਵਨੀ ਭਰੇ ਲਹਿਜੇ ’ਚ ਦਮਦਮੀ ਟਕਸਾਲ ਨਾਲ ਟਾਕਰਾ ਨਾ ਲੈਣ ਦੀ ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਨਸੀਹਤ ਦਿੱਤੀ। ਜੀ.ਕੇ. ਨੇ ਕਿਹਾ ਕਿ ਪੰਜਾਬ ਦਾ ਮਾਹੌਲ ਖਰਾਬ ਕਰਨ ’ਚ ਪਹਿਲੇ ਵੀ ਕਾਂਗਰਸ ਸਰਕਾਰ ਦਾ ਹੱਥ ਸੀ ਤੇ ਹੁਣ ਫਿਰ ਟਕਸਾਲ ਨਾਲ ਉਲਝਣ ਦੀ ਸਰਕਾਰ ਕੋਸ਼ਿਸ਼ ਕਰ ਰਹੀ ਹੈ। ਜੀ.ਕੇ. ਨੇ ਇੱਕ ਸਵਾਲ ਦੇ ਜਵਾਬ ’ਚ ਮੰਨਿਆ ਕਿ ਜੇਕਰ ਟਕਸਾਲ ਅਤੇ ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਵੱਲੋਂ ਉਨ੍ਹਾਂ ਨੂੰ ਵਿਚੋਲੇ ਦੀ ਭੂਮਿਕਾ ਨਿਭਾਉਣ ਲਈ ਕਿਹਾ ਗਿਆ ਤਾਂ ਉਹ ਇਸ ਜਿੰਮੇਵਾਰੀ ਨੂੰ ਜਰੂਰ ਨਿਭਾਉਣਗੇ।

ਦੂਜੇ ਪਾਸੇ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਰਾਣਾ ਨੇ ਕਿਹਾ ਕਿ ਆਪਸ ’ਚ ਟਕਰਾਉਣ ਦੀ ਥਾਂ ’ਤੇ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਪ੍ਰਸਤੀ ਹੇਠ ਬੈਠ ਕੇ ਮਾਮਲੇ ਨੂੰ ਹਲ ਕਰਨਾ ਚਾਹੀਦਾ ਹੈ। ਸ੍ਰੀ ਅਕਾਲ ਤਖਤ ਸਾਹਿਬ ਦੀ ਮਰਿਯਾਦਾ ਨੂੰ ਮੰਨਣ ਨਾਲ ਹੀ ਕੌਮ ’ਚ ਪੈਦਾ ਹੋਈ ਦੂਰੀ ਖਤਮ ਹੋ ਸਕਦੀ ਹੈ। ਰਾਣਾ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਟਕਸਾਲ ਦੇ ਖਿਲਾਫ਼ ਕੋਈ ਕਾਰਵਾਈ ਕਰਦੀ ਹੈ ਤਾਂ ਸਾਡਾ ਟਕਸਾਲ ਦੇ ਹੱਕ ’ਚ ਖੜਾ ਹੋਣਾ ਲਾਜ਼ਮੀ ਹੋ ਜਾਵੇਗਾ।

ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦੌਰਾਨ ਰਾਣਾ ਨੇ ਕਿਹਾ ਕਿ ਪ੍ਰਚਾਰਕਾਂ ਨੂੰ ਵਿਵਾਦਤ ਗੱਲਾਂ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਨਾਲ ਹੀ ਬਿਨਾਂ ਤੱਥਾਂ ਜਾਂ ਸਰੋਤਾਂ ਦਾ ਖੁਲਾਸਾ ਕੀਤੇ ਬਿਨਾਂ ਪ੍ਰਚਾਰਕਾ ਨੂੰ ਤਰਕ ਦੇਣ ਤੋਂ ਬਚਣਾ ਚਾਹੀਦਾ ਹੈ। ਇਸ ਮੌਕੇ ਕਮੇਟੀ ਦੇ ਬੁਲਾਰੇ ਪਰਮਿੰਦਰ ਪਾਲ ਸਿੰਘ ਅਤੇ ਕਾਨੂੰਨੀ ਵਿਭਾਗ ਮੁਖੀ ਜਸਵਿੰਦਰ ਸਿੰਘ ਜੌਲੀ ਮੌਜੂਦ ਸਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , , ,