May 3, 2018 | By ਸਿੱਖ ਸਿਆਸਤ ਬਿਊਰੋ
ਜੈਪੁਰ: ਰਾਜਸਥਾਨ ਵਿਚ ਆਏ ਤੇਜ ਤੂਫਾਨ ਨਾਲ ਵੱਡਾ ਜਾਨੀ ਮਾਲੀ ਨੁਕਸਾਨ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਤਕ 30 ਦੇ ਕਰੀਬ ਲੋਕਾਂ ਦੀ ਮੌਤ ਅਤੇ 100 ਦੇ ਕਰੀਬ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਬੀਤੀ ਰਾਤ ਆਏ ਇਸ ਤੇਜ ਤੂਫਾਨ ਨਾਲ ਘਰ ਢਹਿ ਗਏ ਅਤੇ ਬਿਜ਼ਲੀ ਦੇ ਖੰਭੇ ਤੇ ਦਰਖਤ ਪੁੱਟੇ ਗਏ। ਤੂਫਾਨ ਨੇ ਰਾਜਸਥਾਨ ਦੇ ਤਿੰਨ ਜ਼ਿਲ੍ਹਿਆਂ ਭਰਤਪੁਰ, ਢੋਲਪੁਰ ਅਤੇ ਅਲਵਰ ਨੂੰ ਪ੍ਰਭਾਵਿਤ ਕੀਤਾ ਹੈ।

ਪ੍ਰਭਾਵਿਤ ਇਲਾਕਿਆਂ ਵਿਚ ਲੋਕਾਂ ਦੀ ਮਦਦ ਲਈ ਬਚਾਅ ਅਭਿਆਨ ਚਲਾਇਆ ਜਾ ਰਿਹਾ ਹੈ ਤੇ ਬਿਜਲੀ ਸਪਲਾਈ ਸਹੀ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਇਸ ਸਰਕਾਰੀ ਅਧਿਕਾਰੀ ਨੇ ਦੱਸਿਆ ਕਿ ਇਸ ਘਟਨਾ ਵਿਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨੂੰ 4 ਲੱਖ ਰੁਪਏ, 60 ਫੀਸਦੀ ਜ਼ਖਮੀ ਵਿਅਕਤੀ ਨੂੰ 2 ਲੱਖ ਰੁਪਏ ਤੇ ਬਾਕੀ ਜ਼ਖਮੀਆਂ ਨੂੰ 60,000 ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ।