ਸਿੱਖ ਖਬਰਾਂ

ਅਜ਼ਾਦ ਕਸ਼ਮੀਰ ਦੇ ਸਾਬਕਾ ਪ੍ਰਧਾਨ ਮੰਤਰੀ ਨੇ ਡਾ. ਅਮਰਜੀਤ ਸਿੰਘ ਨਾਲ ਕੀਤੀ ਮੁਲਾਕਾਤ

October 16, 2015 | By

 25 ਅਕਤੂਬਰ ਨੂੰ ਯੂਨਾਈਟਿਡ ਨੇਸ਼ਨਜ਼ ਬਾਹਰ ਮਾਰਚ ’ਚ ਸ਼ਾਮਲ ਹੋਣ ਦਾ ਦਿੱਤਾ ਸੱਦਾ

ਨਿਊਯਾਰਕ ( 16 ਅਕਤੂਬਰ, 2015): ਕਸ਼ਮੀਰੀਆਂ ਅਤੇ ਸਿੱਖ ਭਾਈਚਾਰੇ ਵਿਚਾਲੇ ਸਾਂਝ ਨੂੰ ਵਧਾਉਣ ਦੇ ਮੰਤਵ ਨਾਲ ਇੱਥੇ ਨਿਊਯਾਰਕ ਵਿਖੇ ਅਜ਼ਾਦ ਕਸ਼ਮੀਰ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਮੌਜੂਦਾ ਐਮ. ਐਲ. ਏ ਬੈਰਿਸਟਰ ਸੁਲਤਾਨ ਮਹਿਮੂਦ ਚੌਧਰੀ ਦੀ ਪ੍ਰਧਾਨਗੀ ਹੇਠ ਕਸ਼ਮੀਰੀ ਵਫਦ ਨੇ ਖਾਲਿਸਤਾਨ ਅਫੇਅਰਜ਼ ਸੈਂਟਰ ਦੇ ਸੰਚਾਲਕ ਡਾ. ਅਮਰਜੀਤ ਸਿੰਘ, ਜਿਨਾਂ ਨਾਲ ਸਿੱਖ ਯੂਥ ਆਫ ਅਮਰੀਕਾ ਦੇ ਜਨਰਲ ਸਕੱਤਰ ਡਾ. ਰਣਜੀਤ ਸਿੰਘ ਮੌਜੂਦ ਸਨ, ਨਾਲ ਇੱਕ ਖਾਸ ਮੁਲਾਕਾਤ ਕੀਤੀ।

ਅਜ਼ਾਦ ਕਸ਼ਮੀਰ ਦੇ ਸਾਬਕਾ ਪ੍ਰਧਾਨ ਮੰਤਰੀ ਬੈਰਿਸਟਰ ਸੁਲਤਾਨ ਮਹਿਮੂਦ ਚੌਧਰੀ ਅਤੇ  ਖਾਲਿਸਤਾਨ ਅਫੇਅਰਜ਼ ਸੈਂਟਰ ਦੇ ਸੰਚਾਲਕ ਡਾ. ਅਮਰਜੀਤ ਸਿੰਘ ਅਤੇ ਹੋਰ

ਅਜ਼ਾਦ ਕਸ਼ਮੀਰ ਦੇ ਸਾਬਕਾ ਪ੍ਰਧਾਨ ਮੰਤਰੀ ਬੈਰਿਸਟਰ ਸੁਲਤਾਨ ਮਹਿਮੂਦ ਚੌਧਰੀ ਅਤੇ ਖਾਲਿਸਤਾਨ ਅਫੇਅਰਜ਼ ਸੈਂਟਰ ਦੇ ਸੰਚਾਲਕ ਡਾ. ਅਮਰਜੀਤ ਸਿੰਘ ਅਤੇ ਹੋਰ

ਸਿੱਖ ਸਿਆਸਤ ਨੂੰ ਭੇਜੇ ਲ਼ਿਖਤੀ ਪ੍ਰੈੱਸ ਨੋਟ ਵਿੱਚ ਦੱਸਿਆ ਗਿਆ ਹੈ ਕਿ ਇਸ ਮੁਲਾਕਾਤ ਦੌਰਾਨ ਭਾਰਤ ’ਚ ਸਿੱਖਾਂ ਅਤੇ ਕਸ਼ਮੀਰੀਆਂ ’ਤੇ ਹੋ ਰਹੇ ਤਸ਼ੱਦਦ ਅਤੇ ਸਵੈ-ਨਿਰਣੇ ਦੇ ਹੱਕ ਜਿਹੇ ਸਾਂਝੇ ਮੁੱਦਿਆਂ ’ਤੇ ਵਿਚਾਰ ਚਰਚਾ ਕੀਤੀ ਗਈ।

ਅੱਗੇ ਲਿਖਿਆ ਹੈ ਕਿ ਬੈਰਿਸਟਰ ਚੌਧਰੀ ਨੇ ਜਿੱਥੇ ਸਿੱਖ ਡਾਇਸਪੋਰਾ ਵਲੋਂ ਤਾਨਸ਼ਾਹ ਭਾਰਤੀ ਹਕੂਮਤ ਦਾ ਡਟਵਾਂ ਵਿਰੋਧ ਕੀਤੇ ਜਾਣ ਦੀ ਸ਼ਲਾਘਾ ਕੀਤੀ, ਉ¤ਥੇ ਹੀ ਕਸ਼ਮੀਰੀਆਂ ਨਾਲ ਮਿਲ ਕੇ ਸਵੈ-ਨਿਰਣੇ ਦੇ ਹੱਕ ਲਈ ਇਕੱਠਿਆਂ ਹੰਭਲਾ ਮਾਰਨ ਵੱਲ ਤਵੱਜੋ ਦਿੱਤਾ। ਇਸੇ ਤਹਿਤ ਉਨ੍ਹਾਂ ਕਿਹਾ ਕਿ 25 ਅਕਤੂਬਰ ਨੂੰ ਨਿਊਯਾਰਕ ਸਥਿਤ ਯੂਨਾਈਟਿਡ ਨੇਸ਼ਨਜ਼ ਦੇ ਹੈਡਕੁਅਟਰਜ਼ ਬਾਹਰ ਭਾਰਤ ਦੀ ਤਾਨਾਸ਼ਾਹ ਹਕੂਮਤ ਖਿਲਾਫ ਇੱਕ ਭਰਵਾਂ ਮਾਰਚ ਕਰਨ ਜਾ ਰਹੇ ਹਨ, ਜਿਸ ’ਚ ਸ਼ਾਮਲ ਹੋਣ ਲਈ ਉਨ੍ਹਾਂ ਸਿੱਖ ਭਾਈਚਾਰੇ ਨੂੰ ਅਪੀਲ ਕੀਤੀ।

ਡਾ.ਅਮਰਜੀਤ ਸਿੰਘ ਨੇ ਉਨ੍ਹਾਂ ਨੂੰ ਭਰੋਸਾ ਦਵਾਇਆ ਕਿ ਉਹ ਵੱਡੀ ਗਿਣਤੀ ’ਚ ਇਸ ਮਾਰਚ ’ਚ ਸ਼ਿਰਕਤ ਕਰਨਗੇ ਅਤੇ ਅੱਗੇ ਵੀ ਇਹ ਸਾਂਝ ਬਰਕਰਾਰ ਰੱਖਣਗੇ। ਇਸ ਮੀਟਿੰਗ ਦੌਰਾਨ ਇਹ ਗੱਲ ਉ¤ਭਰ ਕੇ ਸਾਹਮਣੇ ਆਈ ਕਿ ਅਜ਼ਾਦੀ ਦੀ ਇਸ ਲੜਾਈ ’ਚ ਦੋਹਾਂ ਕੌਮਾਂ ਨੂੰ ਮੋਢੇ ਨਾਲ ਮੋਢਾ ਜੋੜ ਕੇ ਚੱਲਣ ਦੀ ਲੋੜ ਹੈ ਤਾਂ ਜੋ ਭਾਰਤ ਦੀ ਨਾਜ਼ੀ ਹਕੂਮਤ ਦਾ ਮੁਕਾਬਲਾ ਕਰਦਿਆਂ ਅਜ਼ਾਦੀ ਦਾ ਰਾਹ ਪੱਧਰਾ ਕੀਤਾ ਜਾ ਸਕੇ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , ,