July 17, 2014 | By ਸਿੱਖ ਸਿਆਸਤ ਬਿਊਰੋ
ਅੰਮ੍ਰਿਤਸਰ (16 ਜੁਲਾਈ 2014): ਵੱਖਰੀ ਹਰਿਆਣਾ ਕਮੇਟੀ ਦੇ ਸਿੱਖ ਅਗੂਆਂ ਦੀਦਾਰ ਸਿੰਘ ਨਲਵੀ. ਜਗਦੀਸ਼ ਸਿੰਘ ਝੀਡਾ ਅਤੇ ਹਰਿਆਣਾ ਸਰਕਾਰ ਵਿੱਚ ਕੈਬਨਿਟ ਮੰਤਰੀ ਹਰਮੋਹਿੰਦਰ ਸਿੰਘ ਚੱਠਾ ਨੂੰ ਅਕਾਲ ਤਖਤ ਸਾਹਿਬ ਤੋਂ ਜਿਸ ਢੰਗ ਨਾਲ ਪੰਥ ‘ਚੋਂ ਛੇਕਿਆ ਗਿਆ ਹੈ,ਉਸਦੀ ਹਰ ਪਾਸਿਉਂ ਨਿੰਦਾ ਹੋ ਰਹੀ ਹੈ।
ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਕਮੇਟੀ ਦੀ ਸਾਬਕਾ ਸਕੱਤਰ ਬੀਬੀ ਕਿਰਨਜੋਤ ਕੌਰ ਨੇ ਇਸਨੂੰ ਮਰਿਆਦਾ ਰਹਿਤ ਕਾਰਵਾਈ ਕਰਾਰ ਦਿੱਤਾ ਹੈ ।ਉਨ੍ਹਾਂ ਕਿਹਾ ਕਿ ਜੱਥੇਦਾਰਾ ਵੱਲੋਂ ਇਸ ਫੇਸਲਾ ਲੈਣ ਵਿੱਚ ਬਹੁਤ ਕਾਹਲੀ ਕੀਤੀ ਹੈ, ਇਹੋ ਜਿਹੇ ਨਾਜ਼ੁਕ ਫੈਸਲੇ ਲੈਣ ਤੋਂ ਪਹਿਲਾਂ ਡੂੰਘੀ ਵਿਚਾਰ ਕਰਨੀ ਚਾਹੀਦਾੀ ਸੀ ਅਤੇ ਇਸ ਦੇ ਪੈਣ ਵਾਲੇ ਦੂਰ ਰਸੀ ਸਿੱਟਿਆਂ ਬੲਰੇ ਸੋਚਣਾ ਚਾਹੀਦਾ ਸੀ।
ਬੀਬੀ ਕਿਰਨਜੋਤ ਕੌਰ ਕਿ ਪੰਥ ਰਤਨ ਮਾਸਟਰ ਤਾਰਾ ਸਿੰਘ ਦੀ ਦੋਹਤਰੀ ਹੈ, ਦੇ ਪਰਿਵਾਰ ਦਾ ਸੰਸਥਾ ਸ਼ੋ੍ਰਮਣੀ ਕਮੇਟੀ ਦੀ ਸਥਾਪਨਾ ਲਈ ਅਹਿਮ ਯੋਗਦਾਨ ਰਿਹਾ ਹੈ। ਉਨ੍ਹਾਂ ਨੇ ਅੱਜ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼ੋ੍ਰਮਣੀ ਕਮੇਟੀ ਮੈਂਬਰਾਂ ਦੀ ਸੱਦੀ ਗਈ ਮੀਟਿੰਗ ਦੌਰਾਨ ਵੀ ਆਪਣੇ ਵਿਚਾਰ ਪ੍ਰਗਟਾਏ ਹਨ।
“ਪੰਜਾਬੀ ਟ੍ਰਿਬਿਊਨ” ਅਖਬਾਰ ਅਨੁਸਾਰ ਉਸਨੇ ਆਪਣੇ ਸੰਬੋਧਨ ਦੌਰਾਨ ਆਖਿਆ ਕਿ ਹਰਿਆਣਾ ਵਿਚ ਵੱਖਰੀ ਕਮੇਟੀ ਬਣਾਉਣ ਦਾ ਮਾਮਲਾ ਸਿਆਸੀ ਹੈ ਅਤੇ ਇਸ ਨੂੰ ਸਿਆਸੀ ਤੇ ਕਾਨੂੰਨੀ ਢੰਗ ਤਰੀਕੇ ਨਾਲ ਹੀ ਨਿਪਟਾਉਣਾ ਚਾਹੀਦਾ ਹੈ। ਇਸਨੂੰ ਅਕਾਲ ਤਖ਼ਤ ‘ਤੇ ਨਹੀਂ ਲੈ ਕੇ ਜਾਣਾ ਚਾਹੀਦਾ। ਜੇਕਰ ਇਸ ਮਾਮਲੇ ਵਿਚ ਸ੍ਰੀ ਅਕਾਲ ਤਖ਼ਤ ਦੀ ਵਰਤੋਂ ਹੁੰਦੀ ਹੈ ਤਾਂ ਇਸ ਨਾਲ ਇਸ ਸੰਸਥਾ ਦੇ ਵੱਕਾਰ ਨੂੰ ਢਾਹ ਲੱਗੇਗੀ।
ਸਿੱਖ ਦਲ ਖਾਲਸਾ ਨੇ ਕਿਹਾ ਕਿ ਗੁਰਦੁਆਰਿਆਂ ਦੇ ਆਜ਼ਾਦ ਪ੍ਰਬੰਧ ਦੀ ਮੰਗ ਕਰਨਾ ਕੋਈ ਪਾਪ ਨਹੀਂ, ਜਿਸਦੇ ਲਈ ਪੰਥ ਵਿਚੋਂ ਛੇਕਿਆ ਜਾਵੇ, ਇਹ ਸਿੱਖ ਕੌਮ ਲਈ ਅਤਿ ਮੰਦਭਾਗਾ ਹੈ ਅਤੇ ਇਜੱਥੇਬੰਦੀ ਸਨੂੰ ਵਾਪਸਿ ਲਿਆ ਜਾਣਾ ਚਾਹੀਦਾ ਹੈ।
ਸਿੱਖ ਵਿਦਵਾਨ ਅਸ਼ੋਕ ਸਿੰਘ ਬਾਗੜੀਆ ਨੇ ਸ੍ਰੀ ਅਕਾਲ ਤਖ਼ਤ ਵਲੋਂ ਜਾਰੀ ਹੁਕਮਨਾਮੇ ਬਾਰੇ ਆਖਿਆ ਕਿ ਇਹ ਸਮੁੱਚੇ ਸਿੱਖ ਜਗਤ ਦੇ ਹੱਕ ਵਿਚ ਨਹੀਂ ਹੈ। ਇਸ ਫੈਸਲੇ ਨਾਲ ਸਿੱਖ ਜਗਤ ਵਿਚ ਪਈਆਂ ਵੰਡੀਆਂ ਹੋਰ ਮਜ਼ਬੂਤ ਹੋਣਗੀਆਂ। ਉਨ੍ਹਾਂ ਇਸਨੂੰ ਮੰਦਭਾਗਾ ਆਖਿਆ ਹੈ।
ਸਾਬਕਾ ਉਪ ਕੁਲਪਤੀ ਡਾ. ਐਸ.ਪੀ. ਸਿੰਘ ਨੇ ਆਖਿਆ ਕਿ ਇਹ ਨਿਰੋਲ ਸਿਆਸੀ ਮਾਮਲਾ ਸੀ, ਜਿਸਨੂੰ ਧਾਰਮਿਕ ਰੰਗਤ ਨਹੀਂ ਦਿੱਤੀ ਜਾਣੀ ਚਾਹੀਦੀ ਸੀ। ਉਨ੍ਹਾਂ ਵੀ ਪੰਥ ਵਿਚੋਂ ਛੇਕਣ ਦੇ ਫੈਸਲੇ ਨੂੰ ਕਾਹਲੀ ਨਾਲ ਕੀਤਾ ਫੈਸਲਾ ਆਖਿਆ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਸਰਨਾ ਨੇ ਇਸ ਕਾਰਵਾਈ ਬਾਰੇ ਪ੍ਰਤੀਕਰਮ ਪੇਸ਼ ਕਰਦਿਆਂ ਆਖਿਆ ਕਿ ਇਹ ਸਿੱਖ ਇਤਿਹਾਸ ਦਾ ਕਾਲਾ ਦਿਨ ਹੈ ਅਤੇ ਇਸ ਫੈਸਲੇ ਬਾਰੇ ਮੁੜ ਵਿਚਾਰ ਕਰਦਿਆਂ ਇਸ ਨੂੰ ਵਾਪਸ ਲਿਆ ਜਾਣਾ ਚਾਹੀਦਾ ਹੈ।
ਉਨ੍ਹਾਂ ਆਖਿਆ ਕਿ ਇਹ ਫੈਸਲਾ ਦੇਣ ਵਾਲੇ ਪੰਥ ਨੂੰ ਇਹ ਦੱਸਣ ਕਿ ਹਰਿਆਣਾ ਦੇ ਸਿੱਖ ਆਗੂਆਂ ਨੇ ਕਿਹੜੀ ਧਾਰਮਿਕ ਮਰਿਆਦਾ ਦੀ ਉਲੰਘਣਾ ਕੀਤੀ ਹੈ, ਜਿਸਦੇ ਬਦਲੇ ਉਨ੍ਹਾਂ ਨੂੰ ਪੰਥ ਵਿਚੋਂ ਛੇਕਣ ਦਾ ਫੈਸਲਾ ਸੁਣਾਇਆ ਗਿਆ।