ਫਤਹਿਗੜ੍ਹ ਸਾਹਿਬ (27 ਦਸੰਬਰ, 2011): ਸਿੱਖ ਸਟੂਡੈਂਟਸ ਫੈਡਰੇਸ਼ਨ ਵੱਲੋਂ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮੌਕੇ ਫਤਹਿਗੜ੍ਹ ਸਾਹਿਬ ਵਿਖੇ ਹੋਏ ਸਮਾਗਮਾਂ ਵਿੱਚ ਸ਼ਮੂਲੀਅਤ ਕੀਤੀ ਗਈ। ਫੈਡਰੇਸ਼ਨ ਦੀਆਂ ਵੱਖ-ਵੱਖ ਇਕਾਈਆਂ ਦੇ ਨੁਮਾਇੰਦੇ ਮਹਾਨ ਸ਼ਹੀਦਾਂ ਨੂੰ ਨਤਮਸਤਕ ਹੋਣ ਲਈ ਫਤਹਿਗੜ੍ਹ ਸਾਹਿਬ ਵਿਖੇ ਪਹੁੰਚੇ। ਇਸ ਮੌਕੇ ਜਥੇਬੰਦੀ ਵੱਲੋਂ ਨੌਜਵਾਨ ਵਿਦਿਆਰਥੀਆਂ ਨਾਲ ਰਾਬਤਾ ਕਾਇਮ ਕਰਨ ਦਾ ਉਪਰਾਲਾ ਵੀ ਕੀਤਾ ਗਿਆ। ਫੈਡਰੇਸ਼ਨ ਦੀ ਵੈਬਸਾਈਟ ਉੱਤੇ ਨਸ਼ਰ ਕੀਤੀ ਗਈ ਜਾਣਕਾਰੀ ਅਨੁਸਾਰ ਫੈਡਰੇਸ਼ਨ ਆਗੂਆਂ ਨੇ ਇਸ ਮੌਕੇ ਵਿਦਿਆਰਥੀਆਂ ਨੂੰ ਜਥੇਬੰਦੀ ਦੇ ਮਨੋਰਥਾਂ ਬਾਰੇ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਨੂੰ ਫੈਡਰੇਸ਼ਨ ਵਿਚ ਸ਼ਾਮਿਲ ਹੋਣ ਲਈ ਪ੍ਰੇਰਿਆ।
ਫੈਡਰੇਸ਼ਨ ਦੇ ਕੌਮੀ ਮੀਤ ਪ੍ਰਧਾਨ ਭਾਈ ਮੱਖਣ ਸਿੰਘ ਗੰਢੂਆਂ ਅਤੇ ਸ੍ਰ. ਪਰਦੀਪ ਸਿੰਘ ਪੁਆਧੀ ਨੇ ਦੱਸਿਆ ਕਿ ਫੈਡਰੇਸ਼ਨ ਦੇ ਇਸ ਉਪਰਾਲੇ ਨੂੰ ਨੌਜਵਾਨਾਂ ਵੱਲੋਂ ਚੰਗਾ ਹੁੰਗਾਰਾ ਮਿਲਿਆ ਹੈ ਤੇ ਜਿਨ੍ਹਾਂ ਵਿਦਿਆਰਥੀਆਂ ਨੇ ਉਨ੍ਹਾਂ ਕੋਲ ਆਪਣੇ ਨਾਂ ਦਰਜ਼ ਕਰਵਾਏ ਹਨ ਉਨ੍ਹਾਂ ਨਾਲ ਆਉਂਦੇ ਵਿਚ ਕਾਲਜਾਂ ਵਿਚ ਜਾ ਕੇ ਮੁੜ ਸੰਪਰਕ ਕੀਤਾ ਜਾਵੇਗਾ।
ਇਸ ਮੌਕੇ ਫੈਡਰੇਸ਼ਨ ਵੱਲੋਂ ਛਾਪੇ ਗਏ ਸਾਹਿਤ ਨੂੰ ਵੀ ਸੰਗਤਾਂ ਅਤੇ ਨੌਜਵਾਨਾਂ ਤੱਕ ਪਹੁੰਚਾਇਆ ਗਿਆ।
ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: