ਕੈਪਟਨ ਅਮਰਿੰਦਰ ਸਿੰਘ

ਵਿਦੇਸ਼

ਸਿੱਖ ਫਾਰ ਜਸਟਿਸ ਵੱਲੋਂ ਦਰਜ਼ ਕਰਵਾਈ ਸ਼ਿਕਾਇਤ ਦੇ ਡਰੋਂ ਕੈਪਟਨ ਨੇ ਕੈਨੇਡਾ ਦੌਰਾ ਕੀਤਾ ਰੱਦ

By ਸਿੱਖ ਸਿਆਸਤ ਬਿਊਰੋ

April 25, 2016

ਚੰਡੀਗਡ: ਅਮਰੀਕੀ ਸਿੱਖ ਜੱਥੇਬੰਦੀ ਜੋ ਕਿ ਮਨੁੱਖੀ ਅਧਿਕਾਰਾਂ ਲਈ ਕੰਮ ਕਰ ਰਹੀ ਹੈ, ਵੱਲੋਂ ਕੈਪਟਨ ਅਮਰਿੰਦਰ ਸਿੰਘ ਖਿਲਾਫ ਕੀਤੀ ਸ਼ਿਕਾਇਤ ਤੋਂ ਬਾਅਦਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਕੈਨੇਡਾ ਦੌਰੇ ’ਚ ਬਦਲਾਅ ਕੀਤਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਕੈਪਟਨ ਅਮਰਿੰਦਰ ਸਿੰਘ ਜੋ ਬੀਤੇ ਦਿਨੀਂ ਅਮਰੀਕਾ ਦੌਰੇ ‘ਤੇ ਪੁੱਜੇ ਹੋਏ ਹਨ, ਜਿੱਥੋਂ ਕੈਨੇਡਾ ਆਉਣ ਦੇ ਉਨ੍ਹਾਂ ਦੇ ਸਾਰੇ ਪ੍ਰੋਗਰਾਮਾਂ ‘ਤੇ ਬੇਯਕੀਨੀ ਦੇ ਬੱਦਲ ਮੰਡਰਾ ਰਹੇ ਹਨ ।

ਕੈਨੇਡਾ ਦੀ ਅਦਾਲਤ ’ਚ ਉਨ੍ਹਾਂ ਖ਼ਿਲਾਫ਼ ਦਾਖ਼ਲ ਕੀਤੀ ਗਈ ਸ਼ਿਕਾਇਤ ਦੇ ਹੱਲ ਹੋਣ ਤੋਂ ਬਾਅਦ ਹੀ ਦੌਰੇ ਦੀਆਂ ਨਵੀਆਂ ਤਰੀਕਾਂ ਬਾਰੇ ਫ਼ੈਸਲਾ ਲਿਆ ਜਾਵੇਗਾ।

ਕੈਪਟਨ ਦੇ ਵਕੀਲਾਂ ਨੇ ਦੱਸਿਆ ਕਿ ਅਦਾਲਤ ਦਾ ਫ਼ੈਸਲਾ ਆਉਣ ’ਚ ਕਰੀਬ ਤਿੰਨ ਹਫ਼ਤਿਆਂ ਦਾ ਸਮਾਂ ਲੱਗੇਗਾ। ਕੈਪਟਨ ਨੇ ਦੋਸ਼ ਲਾਇਆ ਕਿ ਪਾਕਿਸਤਾਨੀ ਆਈਐਸਆਈ ਦਾ ਸਮਰਥਨ ਹਾਸਲ ‘ਸਿੱਖਜ਼ ਫਾਰ ਜਸਟਿਸ’ (ਐਸਐਫਜੇ) ਵੱਲੋਂ ਉਨ੍ਹਾਂ ਖ਼ਿਲਾਫ਼ ਉਥੋਂ ਦੀ ਅਦਾਲਤ ’ਚ ਦਾਇਰ ਗ਼ਲਤ ਸ਼ਿਕਾਇਤ ਨੂੰ ਦੇਖਦਿਆਂ ਉਨ੍ਹਾਂ ਆਪਣੇ ਵਕੀਲਾਂ ਦੀ ਸਲਾਹ ’ਤੇ ਫੇਰੀ ’ਚ ਤਬਦੀਲੀ ਕਰਨ ਦਾ ਫ਼ੈਸਲਾ ਲਿਆ ਹੈ।

ਉਨ੍ਹਾਂ ਕਿਹਾ ਕਿ ਦਾਖ਼ਲ ਕੀਤੀ ਗਈ ਸ਼ਿਕਾਇਤ ਪੂਰੀ ਤਰ੍ਹਾਂ ਕੈਨੇਡੀਅਨ ਕਾਨੂੰਨ ਅਤੇ ਉਸ ਦੇ ਸੰਵਿਧਾਨ ਦੀ ਉਲੰਘਣਾ ਕਰਦੀ ਹੈ ਅਤੇ ਇਸ ਨੂੰ ਅਦਾਲਤ ਵੱਲੋਂ ਨਕਾਰ ਦਿੱਤਾ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਅਜਿਹੇ ਲੋਕਾਂ ਦੀਆਂ ਸ਼ਿਕਾਇਤਾਂ ਤੋਂ ਨਹੀਂ ਡਰਨਗੇ, ਜਿਹਡ਼ੇ ਆਈਐਸਆਈ ਵਰਗੀਆਂ ਭਾਰਤ ਵਿਰੋਧੀ ਤਾਕਤਾਂ ਦੀ ਸ਼ਹਿ ’ਤੇ ਅਜਿਹਾ ਕੁਝ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਉਥੇ ਕਿਸੇ ਤਰ੍ਹਾਂ ਦੇ ਟਕਰਾਅ ਕਾਰਨ ਹਾਲਾਤ ਨੂੰ ਵਿਗਡ਼ਨ ਤੋਂ ਰੋਕਣ ਲਈ ਉਨ੍ਹਾਂ ਇਸ ਮਾਮਲੇ ’ਚ ਕਾਨੂੰਨੀ ਲਡ਼ਾਈ ਲਡ਼ਨ ਦਾ ਫ਼ੈਸਲਾ ਲਿਆ ਹੈ। ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਵਕੀਲਾਂ ਨੇ ਦੱਸਿਆ ਹੈ ਕਿ ਐਸਐਫਜੇ ਦੀ ਸ਼ਿਕਾਇਤ ’ਤੇ ਫ਼ੈਸਲਾ ਆਉਣ ’ਚ ਕਰੀਬ ਤਿੰਨ ਹਫ਼ਤਿਆਂ ਦਾ ਸਮਾਂ ਲੱਗੇਗਾ ਅਤੇ ਉਸ ਤੋਂ ਬਾਅਦ ਉਹ ਸਾਰੇ ਸਮਾਰੋਹਾਂ ’ਚ ਸ਼ਾਮਲ ਹੋਣਗੇ।

ਇਸ ਖਬਰ ਨੂੰ ਅੰਗਰੇਜ਼ੀ ਵਿੱਚ ਪੜ੍ਹਨ ਲਈ ਵੇਖੋ:

Fearing trouble, Capt. Amarinder cancels Canada visit

ਸਿੱਖ ਫਾਰ ਜਸਟਿਸ ਦੇ ਕਾਨੂੰਨੀ ਸਲਾਹਕਾਰ ਗੁਰਪਤਵੰਤ ਸਿੰਘ ਪੰਨੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਖਿਲਾਫ ਦਰਜ਼ ਕਰਵਾਈ ਗਈ ਸ਼ਿਕਾਇਤ ‘ਤੇ ਉਸ ਵਕਤ ਹੀ ਕਾਰਵਾਈ ਸੰਭਵ ਜਦ ਉਹ ਕੈਨੇਡਾ ਵਿੱਚ ਮੌਜੂਦ ਹੋਣ। ਕੈਪਟਨ ਅਮਰਿੰਦਰ ਸਿੰਘ ਦੇ ਕੈਨੇਡਾ ਵਿੱਚ ਆਉਣ ‘ਤੇ ਸ਼ਿਕਾਇਤ ਕਰਤਾ ਪੀੜਤ ਧਿਰ ਅਤੇ ਉਨ੍ਹਾਂ ਦੇ ਵਕੀਲ ਅਦਾਲਤ ਵਿੱਚ ਅਗਲੀ ਕਾਰਵਾਈ ਲਈ ਚਾਰਾਜੋਈ ਕਰਨਗੇ। ਉਨ੍ਹਾਂ ਕਿਹਾ ਕਿ ਕੈਪਟਨ ਖਿਲਾਫ ਵਾਰੰਟ ਜਾਰੀ ਕਰਵਾਏ ਜਾਣਗੇ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: