ਵਿਦੇਸ਼ » ਸਿੱਖ ਖਬਰਾਂ

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ‘ਤੇ ਧਾਰਾ 302 ਅਧੀਨ ਮੁਕੱਦਮਾ ਚਲਾਇਆ ਜਾਵੇ

March 15, 2016 | By

ਲੰਡਨ (14 ਮਾਰਚ, 2016): ਬੀਤੇ ਦਿਨੀ ਅੰਮ੍ਰਿਤਸਰ ਦੇ ਪਿੰਡ ਰਾਮਦੀਵਾਲੀ ਮੁਸਲਮਾਨਾਂ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਅਤੇ ਗੁਰਬਾਣੀ ਦੀਆਂ ਪਵਿੱਤਰ ਪੋਥੀਆਂ ਨੂੰ ਸ਼ਰਾਰਤੀ ਬੰਦਿਆਂ ਵੱਲੋਂ ਅਗਨ ਭੇਟ ਕੀਤੇ ਜਾਣ ਦੀ ਅਤਿ ਦੁਖਦਾਈ ਅਤੇ ਘਨੌਣੀ ਘਟਨਾ ਦੀ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ. ਕੇ. ਦੇ ਕੋਆਰਡੀਨੇਟਰਜ਼ ਸਖਤ ਨਿਖੇਦੀ ਕਰਦਿਆਂ ਦੋਸ਼ੀਆਂ ‘ਤੇ ਧਾਰਾ 302 ਅਧੀਨ ਮੁਕੱਦਮਾ ਚਲਾਉਣ ਦੀ ਮੰਗ ਕੀਤੀ ਹੈ।

ਭਾਈ ਲਵਸ਼ਿੰਦਰ ਸਿੰਘ ਅਤੇ ਭਾਈ ਜੋਗਾ ਸਿੰਘ

ਭਾਈ ਲਵਸ਼ਿੰਦਰ ਸਿੰਘ ਅਤੇ ਭਾਈ ਜੋਗਾ ਸਿੰਘ

ਅਖਬਾਰਾਂ ਵਿੱਚ ਛਪੀਆਂ ਖਬਰਾਂ ਅਨੁਸਾਰ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ. ਕੇ. ਦੇ ਕੋਆਰਡੀਨੇਟਰਜ਼ ਭਾਈ ਕੁਲਦੀਪ ਸਿੰਘ ਚਹੇੜੂ, ਭਾਈ ਲਵਸ਼ਿੰਦਰ ਸਿੰਘ ਡੱਲੇਵਾਲ ਅਤੇ ਭਾਈ ਜੋਗਾ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਅਗਨ ਭੇਟ ਕਰਨ ਦੀ ਦੁਖਦਾਈ ਘਟਨਾ ਨਾਲ ਦੁਨੀਆ ਭਰ ਦੇ ਸਿੱਖਾਂ ਵਿਚ ਰੋਸ ਅਤੇ ਗੁੱਸੇ ਦੀ ਲਹਿਰ ਦੌੜ ਗਈ ਹੈ।

ਉਨ੍ਹਾਂ ਕਿਹਾ ਕਿ ਸਿੱਖ ਮਾਨਸਿਕਤਾ ਪੂਰੀ ਤਰ੍ਹਾਂ ਝੰਜੋੜੀ ਗਈ ਹੈ ਅਤੇ ਇਸ ਦੇ ਸਥਾਈ ਹੱਲ ਲਈ ਫਿਕਰਮੰਦ ਹੈ। ਇਸ ਘਟਨਾ ਦੇ ਪਿੱਛੇ ਛੁਪੇ ਕਾਰਨਾਂ ਨੂੰ ਲੋਕਾਂ ਸਾਹਮਣੇ ਲਿਆਉਣ ਦੀ ਲੋੜ ਹੈ।ਗ੍ਰਿਫ਼ਤਾਰ ਕੀਤੇ ਵਿਅਕਤੀਆਂ ਨੇ ਨਾ ਬਖਸ਼ਣਯੋਗ ਅਪਰਾਧ ਕੀਤਾ ਹੈ, ਜਿਸ ਵਾਸਤੇ ਇਹ ਵਿਅਕਤੀ ਸਖ਼ਤ ਸਜ਼ਾ ਦੇ ਹੱਕਦਾਰ ਹਨ ।

ਉਨ੍ਹਾਂ ਖਿਲਾਫ ਕਤਲ ਦੀ ਧਾਰਾ 302 ਅਧੀਨ ਮੁਕੱਦਮਾ ਦਰਜ ਕਰਕੇ ਮੌਤ ਦੀ ਸਜ਼ਾ ਜਾਂ ਆਖਰੀ ਸਾਹ ਤੱਕ ਉਮਰ ਕੈਦ ਦੀ ਸਜ਼ਾ ਹੋਣੀ ਲਾਜ਼ਮੀ ਹੈ ਤਾਂ ਕਿ ਭਵਿੱਖ ਵਿਚ ਕੋਈ ਵਿਅਕਤੀ ਅਜਿਹਾ ਕਰਨ ਦਾ ਹੀਆ ਨਾ ਕਰ ਸਕੇ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , ,