Site icon Sikh Siyasat News

ਰਾਜ ਕਾਕੜਾ ਦੀ ਫਿਲਮ “ਪੱਤਾ ਪੱਤਾ ਸਿੰਘਾਂ ਦਾ ਵੈਰੀ” 17 ਅਪ੍ਰੈਲ ਨੂੰ ਹੋਵੇਗੀ ਜਾਰੀ

ਚੰਡੀਗੜ੍ਹ ( 13ਮਾਰਚ, 2015): ਪੰਜਾਬੀ ਗੀਤਕਾਰ, ਗਾਇਕ ਅਤੇ ਫਿਲਮੀ ਅਦਾਕਾਰ ਰਾਜ ਕਾਕੜਾ ਦੀ ਆਉਣ ਵਾਲੀ ਪੰਜਾਬੀ ਫਿਲਮ “ਪੱਤਾ ਪੱਤਾ ਸਿੰਘਾਂ ਦਾ ਵੈਰੀ” ਨੂੰ ਭਾਰਤ ਵਿੱਚ 17 ਅਪ੍ਰੈਲ ਨੂੰ ਸਿਨੇਮਾਂ ਘਰਾਂ ਵਿੱਚ ਜਾਰੀ ਹੋ ਰਹੀ ਹੈ। ਪਹਿਲਾਂ ਇਸ ਫਿਲਮ ਨੂੰ ਸੈਂਸਰ ਬੋਰਡ ਨੇ ਪਾਸ ਕਰਨ ਤੋਂ ਇਨਕਾਰ ਕਰਦਿਆਂ ਇਸਦੇ ਪ੍ਰਦਰਸ਼ਨ ‘ਤੇ ਭਾਰਤ ਵਿੱਚ ਪਾਬੰਦੀ ਲਾ ਦਿੱਤੀ ਸੀ।

ਫਿਲਮ ਦੇ ਨਿਰਮਾਤਾਵਾਂ ਅਨੁਸਾਰ ਇਹ ਫਿਲਮ ਪੰਜਾਬ ਦਾ ਸੰਤਾਪ ਅਤੇ ਪੰਜਾਬ ਦਾ ਦਰਦ ਬਿਆਨ ਕਰਦੀ ਹੈ। ਇਹ ਫਿਲਮ ਪੰਜਾਬ ਵਿੱਚ 80ਵਿਆਂ ਤੋਂ 90ਵਿਆਂ ਦੌਰਾਨ ਚੱਲੀ ਸਿੱਖ ਖਾੜਕੂ ਲਹਿਰ ‘ਤੇ ਅਧਾਰਿਤ ਹੈ।

ਪੰਜਾਬੀ ਫਿਲਮ “ਪੱਤਾ ਪੱਤਾ ਸਿੰਘਾਂ ਦਾ ਵੈਰੀ”

ਉਨ੍ਹਾਂ ਦੱਸਿਆ ਕਿ ਫਿਲਮ “ਪੱਤਾ ਪੱਤਾ ਸਿੰਘਾਂ ਦਾ ਵੈਰੀ” ਖਾੜਕੂਵਾਦ ਦੇ ਅਸਲ ਕਿਰਦਾਰ ਨੂੰ ਪੇਸ਼ ਕਰਦੀ ਹੈ ਅਤੇ ਇਸ ਨਾਲ ਸਮਾਜ ਨੂੰ ਜੋ ਫਾਇਦੇ ਹੋਏ ਉਹ ਸਾਡੀ ਇਸ ਫਿਲਮ ਵਿੱਚ ਦਿਖਾਇਆ ਗਿਆ ਹੈ।

ਸਿੱਖ ਸੰਘਰਸ਼ ਨਾਲ ਸੰਘਰਸ਼ ਨਾਲ ਸੰਬਧਿਤ ਫਿਲਮ “ਸਾਡਾ ਹੱਕ” ਨੂੰ ਦਰਸ਼ਕਾਂ ਵੱਲੋਂ ਮਿਲੇ ਵਧੀਆ ਹੁੰਗਾਰੇ ਤੋਂ ਬਾਅਦ ਇਸ ਪਾਸੇ ਫਿਲਮਾਂ ਬਣਾਉਣਾ ਦਾ ਰੁਝਾਨ ਕਾਫੀ ਵਧਿਆ ਹੈ।

ਇਹ ਫਿਲਮਾਂ ਮੁੱਖ ਤੌਰ ‘ਤੇ ਵਪਾਰਕ ਹਿੱਤਾਂ ਨੂੰ ਮੁੱਖ ਰੱਖਕੇ ਬਣਾਈਆਂ ਗਈਆਂ/ਜਾ ਰਹੀਆਂ ਹਨ, ਪਰ ਇਨ੍ਹਾਂ ਫਿਲਮਾਂ ਵਿੱਚ ਵਰਤੀ ਗਈ ਤਕਨੀਕ ਅਤੇ ਅਦਾਕਾਰੀ ਦੇ ਪੱਖੋ ਇਨ੍ਹਾਂ ਫਿਲਮਾ ਦਾ ਪੱਧਰ ਵਧੀਆ ਨਹੀਂ ਹੈ, ਜਿਸ ਕਰਕੇ ਸੁਹਿਰਦ ਸਿੱਖ ਹਲਕਿਆਂ ਵਿੱਚ ਇਸ ਪ੍ਰਤੀ ਚਿੰਤਾ ਪ੍ਰਗਾਟਾਈ ਜਾ ਰਹੀ ਹੈ।ਕਿਉਕਿ ਤਕਨੀਕ ਅਤੇ ਅਦਾਕਰੀ ਪੱਖੋ ਮਾੜੀਆਂ ਫਿਲਮਾਂ ਜਿੱਥੇ ਦਰਸ਼ਕਾਂ ਨੂੰ ਸੰਤੁਸ਼ਟ ਕਰਨ ਵਿੱਚ ਨਾਕਾਮ ਰਹਿੰਦੀਆਂ ਹਨ, ਉੱਥੇ ਇਸ ਖੇਤਰ ਦੀਆਂ ਭਵਿੱਖਤ ਸੰਭਾਵਨਾਵਾਂ ‘ਤੇ ਵੀ ਨਾਂਹਪੱਖੀ ਅਸਰ ਛੱਡਦੀਆਂ ਹਨ।

ਇਸਤੋਂ ਪਹਿਲਾਂ ਵੀ ਰਾਜ ਕਾਕੜਾ ਦੀ ਪਹਿਲੀ ਪੰਜਾਬੀ ਫਿਲਮ “ਕੌਮ ਦੇ ਹੀਰੇ” ‘ਤੇ ਵੀ ਭਾਰਤ ਵਿੱਚ ਪਾਬੰਦੀ ਲਾ ਦਿੱਤੀ ਸੀ।ਸ਼ਹੀਦ ਭਾਈ ਬੇਅੰਤ ਸਿੰਘ, ਸਤਵੰਤ ਸਿੰਘ, ਕੇਹਰ ਸਿੰਘ ਦੇ ਜੀਵਣ ‘ਤੇ ਅਧਾਰਿਤ ਹੋਣ ਕਰਕੇ ਇਸ ਫਿਲਮ ਦੀ ਕਾਫੀ ਪ੍ਰਸ਼ੰਸਾ ਹੋਈ ਸੀ, ਭਾਂਵੇ ਕਿ ਤਕਨੀਕ, ਨਿਰਦੇਸ਼ਨ ਅਤੇ ਅਦਾਕਾਰੀ ਪੱਖੋਂ ਕਮਜ਼ੋਰ ਹੋਣ ਕਰਕੇ ਇਹ ਫਿਲਮ ਅਲੋਚਕਾਂ ਲਈ ਚਰਚਾ ਦਾ ਵਿਸ਼ਾ ਬਣੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version