December 9, 2016 | By ਸਿੱਖ ਸਿਆਸਤ ਬਿਊਰੋ
ਚੰਡੀਗੜ੍ਹ: ਫਿਰੋਜ਼ਪੁਰ ਦੇ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਦੇ ਪਰਿਵਾਰ ’ਚ ਬਾਗ਼ੀ ਸੁਰਾਂ ਨੂੰ ਸ਼ਾਂਤ ਕਰਨ ਲਈ ਅਕਾਲੀ ਦਲ ਨੇ ਜੋੜ-ਤੋੜ ਦੀ ਸਿਆਸਤ ਤੇਜ਼ ਕਰ ਦਿੱਤੀ ਹੈ। ਸੰਸਦ ਮੈਂਬਰ ਨੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਮੁਲਾਕਾਤ ਕਰ ਕੇ ਪਾਰਟੀ ਪ੍ਰਤੀ ਵਫ਼ਾਦਾਰੀ ਜ਼ਾਹਰ ਕੀਤੀ ਹੈ। ਸੂਤਰਾਂ ਨੇ ਦੱਸਿਆ ਕਿ ਘੁਬਾਇਆ ਨੂੰ ਪਲੋਸਣ ਲਈ ਉਸ ਦੇ ਪੁੱਤਰ ਨੂੰ ਮਲੋਟ ਤੋਂ ਟਿਕਟ ਦੀ ਪੇਸ਼ਕਸ਼ ਕੀਤੀ ਗਈ ਹੈ।

ਫਿਰੋਜ਼ਪੁਰ ਦੇ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ, ਸੁਖਬੀਰ ਬਾਦਲ (ਫਾਈਲ ਫੋਟੋ)
ਬਾਦਲ ਨਾਲ ਮੁਲਾਕਾਤ ਤੋਂ ਬਾਅਦ ਘੁਬਾਇਆ ਨੇ ਦੱਸਿਆ ਕਿ ਉਨ੍ਹਾਂ ਮੁੱਖ ਮੰਤਰੀ ਨੂੰ ਕਾਲਜ ’ਤੇ ਵਿਜੀਲੈਂਸ ਛਾਪੇ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਪਾਰਟੀ ਹਾਈ ਕਮਾਂਡ ਨੂੰ ਕਿਹਾ ਕਿ ਪੁੱਤਰ ਨੂੰ ਜਲਾਲਾਬਾਦ, ਫਾਜ਼ਿਲਕਾ ਜਾਂ ਫਿਰੋਜ਼ਪੁਰ ਦਿਹਾਤੀ ਹਲਕੇ ਤੋਂ ਸੀਟ ਦਿੱਤੀ ਜਾਵੇ। ਸੂਤਰਾਂ ਮੁਤਾਬਕ ਅਕਾਲੀ ਦਲ ਫਿਰੋਜ਼ਪੁਰ ਸ਼ਹਿਰੀ ਹਲਕਾ ਭਾਜਪਾ ਨਾਲ ਬਦਲਣ ਬਾਰੇ ਗੰਭੀਰਤਾ ਨਾਲ ਵਿਚਾਰਾਂ ਕਰ ਰਹੀ ਹੈ ਕਿਉਂਕਿ ਫਾਜ਼ਿਲਕਾ ਹਲਕਾ ਭਾਜਪਾ ਕੋਲ ਹੈ। ਜਲਾਲਾਬਾਦ ਤੋਂ ਸੁਖਬੀਰ ਬਾਦਲ ਚੋਣ ਲੜ ਸਕਦੇ ਹਨ ਅਤੇ ਫਿਰੋਜ਼ਪੁਰ ਦਿਹਾਤੀ ਹਲਕੇ ਤੋਂ ਉਮੀਦਵਾਰ ਐਲਾਨਿਆ ਜਾ ਚੁੱਕਿਆ ਹੈ।
ਸਬੰਧਤ ਖ਼ਬਰ:
‘ਬਾਗੀ’ ਘੁਬਾਇਆ ਨੂੰ ਘੇਰਨ ਲਈ ਵਿਜੀਲੈਂਸ ਦਾ ਸਹਾਰਾ; ਪਰਿਵਾਰ ਦੇ ਕਾਂਗਰਸ ਵਿਚ ਸ਼ਾਮਲ ਹੋਣ ਦੇ ਚਰਚੇ …
Related Topics: Punjab Elections 2017 (ਪੰਜਾਬ ਚੋਣਾਂ 2017), Punjab Politics, Punjab Polls 2017, Sher Singh Ghubaya, Sukhbir Badal