October 2, 2017 | By ਸਿੱਖ ਸਿਆਸਤ ਬਿਊਰੋ
ਚੰਡੀਗੜ੍ਹ: ਬਾਦਲ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਨੇ ਚੰਡੀਗੜ੍ਹ ‘ਚ ਡਿਊਟੀ ਮਜਿਸਟ੍ਰੇਟ ਹਿਰਦੇਜੀਤ ਸਿੰਘ ਦੀ ਅਦਾਲਤ ‘ਚ ਅੱਜ (ਸੋਮਵਾਰ) ਦੁਪਹਿਰ ਬਾਅਦ ਆਤਮ ਸਮਰਪਣ ਕਰ ਦਿੱਤਾ।
ਲੰਗਾਹ ਨੇ ਸ਼ਨੀਵਾਰ ਨੂੰ ਆਤਮ ਸਮਰਪਣ ਕਰਨਾ ਸੀ ਜੋ ਕਿ ਉਸਨੇ ਨਹੀਂ ਕੀਤਾ।
ਜ਼ਿਕਰਯੋਗ ਹੈ ਕਿ ਸਾਬਕਾ ਮੰਤਰੀ ਅਤੇ ਬਾਦਲ ਦਲ ਦੇ ਸੀਨੀਅਰ ਆਗੂ ਸੁੱਚਾ ਸਿੰਘ ਲੰਗਾਹ ‘ਤੇ ਇਕ ਔਰਤ ਨੇ ਬਲਾਤਕਾਰ ਦਾ ਦੋਸ਼ ਲਾ ਕੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ।
ਲੰਗਾਹ ਜੋ ਕਿ ਸ਼੍ਰੋਮਣੀ ਕਮੇਟੀ ਦਾ ਮੈਂਬਰ ਵੀ ਹੈ, ‘ਤੇ ਇਕ ਵਿਧਵਾ ਔਰਤ ਨੇ ਧਾਰਾ 376 (ਬਲਾਤਕਾਰ), 384 (ਧੱਕੇ ਨਾਲ ਉਗਰਾਹੀ), 420 (ਧੋਖਾਧੜੀ) ਅਤੇ 506 ਤਹਿਤ ਗੁਰਦਾਸਪੁਰ ਸਿਟੀ ਪੁਲਿਸ ਕੋਲ ਪਰਚਾ ਦਰਜ ਕਰਵਾਇਆ ਸੀ।
ਸਬੰਧਤ ਖ਼ਬਰ:
Related Topics: Badal Dal, Corruption in Gurdwara Management, Langah Rape Case, Punjab Politics, Sucha Singh Langah