November 29, 2017 | By ਸਿੱਖ ਸਿਆਸਤ ਬਿਊਰੋ
ਚੰਡੀਗੜ੍ਹ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਅੱਜ ਹੋਣ ਵਾਲੀ ਚੋਣ ਤੋਂ ਇਕ ਦਿਨ ਪਹਿਲਾਂ (ਕੱਲ੍ਹ 28 ਨਵੰਬਰ) ਸ਼੍ਰੋਮਣੀ ਕਮੇਟੀ ਦੇ ਚਾਰ ਮੈਂਬਰ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ‘ਚ ਸ਼ਾਮਲ ਹੋ ਗਏ ਹਨ। ਇਨ੍ਹਾਂ ਵਿਚੋਂ ਦੋ ਸ਼੍ਰੋਮਣੀ ਕਮੇਟੀ ਮੈਂਬਰਾਂ ਦਾ ਸਬੰਧ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਨਾਲ ਹੈ।
ਆਪਣੇ ਪੁਰਾਣੇ ਧੜੇ ਨੂੰ ਛੱਡ ਕੇ ਸੁਖਬੀਰ ਬਾਦਲ ਦੀ ਮੌਜੂਦਗੀ ‘ਚ ਸ਼੍ਰੋਮਣੀ ਅਕਾਲੀ ਦਲ (ਬਾਦਲ) ‘ਚ ਸ਼ਾਮਲ ਹੋਣ ਵਾਲੇ ਚਾਰੋ ਮੈਂਬਰਾਂ ਨੇ ਐਲਾਨ ਕੀਤਾ ਕਿ ਉਹ ਪੰਥ ਦੀ ਭਲਾਈ ਲਈ ਕੰਮ ਕਰਨਗੇ।
ਸਬੰਧਤ ਖ਼ਬਰ:
ਸ਼੍ਰੋ.ਕਮੇਟੀ ਕਾਰਜਕਾਰਣੀ ਦੀ ਹੋਣ ਵਾਲੀ ਚੋਣ ‘ਚ ਬਾਦਲ ਦਲ ਦੇ ਉਮੀਦਵਾਰਾਂ ਨੂੰ ਟੱਕਰ ਦੇਵੇਗਾ ਪੰਥਕ ਫਰੰਟ …
ਸ਼ਾਮਲ ਹੋਣ ਵਾਲੇ ਸ਼੍ਰੋਮਣੀ ਕਮੇਟੀ ਮੈਂਬਰਾਂ ਵਿਚ ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ ਹਰਿਆਣਾ, ਇੰਦਰਮੋਹਨ ਸਿੰਘ ਲਖਵੀਰਵਾਲਾ ਪਹਿਲਾਂ ਸੁਖਦੇਵ ਸਿੰਘ ਭੌਰ ਦੇ ਧੜੇ ਨਾਲ ਮੰਨੇ ਜਾਂਦੇ ਸਨ। ਆਮ ਆਦਮੀ ਪਾਰਟੀ ਦੇ ਸੁਰਜੀਤ ਸਿੰਘ ਗੜ੍ਹੀ ਅਤੇ ਨਿਰਮਲ ਸਿੰਘ ਜੌਹਲਾਂ ਬਾਰੇ ਵੀ ਮੰਨਿਆ ਜਾ ਰਿਹਾ ਸੀ ਕਿ ਉਹ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਵੇਲੇ ਸੁਖਦੇਵ ਸਿੰਘ ਭੌਰ ਦਾ ਸਾਥ ਦੇਣਗੇ।
ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:
Four SGPC Members Quit Sukhdev Singh Bhaur Group & AAP to join SAD (Badal) …
Related Topics: Aam Aadmi Party, Badal Dal, Punjab Politics, Shiromani Gurdwara Parbandhak Committee (SGPC), Sikh Politics, sukhbir singh badal